Phagwara News: ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਚਲਾਈ ਜਾ ਰਹੀ ਮੁਹਿੰਮ ਦੇ ਅਧੀਨ ਨਸ਼ਾ ਤਸਕਰਾਂ ਦੀ ਕੀਤੀ ਜਾ ਰਹੀ ਫੜੋ-ਫੜ੍ਹਾਈ ਦੌਰਾਨ ਪੰਜਾਬ ਪੁਲਿਸ ਦੇ ਸੀਆਈਏ ਸਟਾਫ ਦੇ ਇਨਚਾਰਜ ਵੱਲੋਂ ਆਪਣੇ ਮੁਲਾਜ਼ਮਾਂ ਨਾਲ ਮਿਲ ਕੇ ਇੱਕ ਨਸ਼ਾ ਤਸਕਰ ਨੂੰ ਛੱਡਣ ਦੇ ਮਾਮਲੇ ਵਿੱਚ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਸਬੰਧ ਵਿੱਚ ਜਿਲਾ ਕਪੂਰਥਲਾ ਦੇ ਫਗਵਾੜਾ ਦੀ ਸੀਆਈਏ ਸਟਾਫ ਟੀਮ ਦੇ ਇੰਚਾਰਜ ਬਿਸਮਨ ਸਿੰਘ ਸਾਹੀ, ਏਐੱਸਆਈ ਜਸਵਿੰਦਰ ਸਿੰਘ, ਏਐੱਸਆਈ ਨਿਰਮਲ ਸਿੰਘ ਤੇ ਹੈੱਡ ਕਾਂਸਟੇਬਲ ਜਗਰੂਪ ਸਿੰਘ ਵਿਰੁੱਧ ਪਰਚਾ ਦਰਜ ਕਰਕੇ ਉਹਨਾਂ ਨੂੰ ਗਿਰਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ ਵੱਡੀ ਖ਼ਬਰ; ਭ੍ਰਿਸ਼ਟਾਚਾਰ ਵਿਰੁਧ ਮਾਨ ਸਰਕਾਰ ਦੀ ਵੱਡੀ ਕਾਰਵਾਈ, AAP MLA ਵਿਰੁਧ ਵਿਜੀਲੈਂਸ ਦਾ ਵੱਡਾ Action
ਇਸ ਪੁਸ਼ਟੀ ਕਰਦਿਆਂ ਜਲੰਧਰ ਰੇਂਜ ਦੇ ਡੀਆਈਜੀ ਨਵੀਨ ਸਿੰਗਲਾ ਨੇ ਇਸ ਵੈਬਸਾਈਟ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਪੁਲਿਸ ਮੁਲਜ਼ਮਾਂ ਨੇ ਹਨੀ ਨਾਂ ਦੇ ਇੱਕ ਨਸ਼ਾ ਤਸਕਰ ਨੂੰ ਹਿਰਾਸਤ ‘ਚੋਂ ਭਜਾਉਣ ਵਿੱਚ ਮਦਦ ਕੀਤੀ ਸੀ ਅਤੇ ਇਸ ਦੇ ਲਈ 2.5 ਲੱਖ ਰੁਪਏ ਰਿਸ਼ਵਤ ਵਜੋਂ ਲਏ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


