Thursday, April 16, 2026
spot_img
spot_img

ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਅਤੇ ਪੰਜਾਬ ਹੋਮਗਾਰਡ ਜਵਾਨ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

Date:

spot_img

8 ਪੀਪੀਐਸ ਅਧਿਕਾਰੀਆਂ ਸਮੇਤ 19 ਪੰਜਾਬ ਪੁਲਿਸ ਅਧਿਕਾਰੀਆਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ
ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ
ਚੰਡੀਗੜ੍ਹ, 25 ਜਨਵਰੀ:ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ, ਪੰਜਾਬ ਦੇ ਰਾਜਪਾਲ ਨੇ ਅੱਜ ਗਣਤੰਤਰ ਦਿਵਸ-2025 ਮੌਕੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ।ਪੰਜਾਬ ਦੇ ਰਾਜਪਾਲ ਨੇ ਪੁਲਿਸ ਚੌਕੀ ਜੈਜੋਂ, ਹੁਸ਼ਿਆਰਪੁਰ ਦੇ ਚਾਰ ਅਧਿਕਾਰੀਆਂ/ਕਰਮਚਾਰੀਆਂ, ਜਿਨ੍ਹਾਂ ਵਿੱਚ ਏਐਸਆਈ ਮੰਨਾ ਸਿੰਘ, ਏਐਸਆਈ ਰਾਜਿੰਦਰ ਸਿੰਘ, ਲੇਡੀ ਸੀਨੀਅਰ ਕਾਂਸਟੇਬਲ ਕੁਲਵਿੰਦਰ ਕੌਰ ਅਤੇ ਪੰਜਾਬ ਹੋਮਗਾਰਡ ਗੁਰਦੀਪ ਸਿੰਘ ਸ਼ਾਮਲ ਹਨ, ਦੇ ਨਾਵਾਂ ਦਾ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਐਲਾਨ ਕੀਤਾ।

ਇਹ ਵੀ ਪੜ੍ਹੋ ਫ਼ਗਵਾੜਾ ਨੂੰ ਅੱਜ ਮਿਲੇਗਾ ਮੇਅਰ ਤੇ ਅੰਮ੍ਰਿਤਸਰ ’ਚ ਚੋਣ 27 ਨੂੰ, ਕਾਂਗਰਸ ਤੇ ਆਪ ’ਚ ਸਖ਼ਤ ਮੁਕਾਬਲਾ

ਦੱਸਣਯੋਗ ਹੈ ਕਿ ਇਸ ਪੁਲਿਸ ਟੀਮ ਨੇ 11 ਅਗਸਤ, 2024 ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਜੈਜੋਂ ਖੱਡ ਨਦੀ ਪਾਰ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੀਪਕ ਕੁਮਾਰ, ਜਿਸਦੀ ਇਨੋਵਾ ਕਾਰ ਪਲਟ ਕੇ ਨਦੀ ਵਿੱਚ ਵਹਿ ਗਈ ਸੀ, ਦੀ ਜਾਨ ਬਚਾਈ ਸੀ।ਇਸੇ ਤਰ੍ਹਾਂ ਸੀਆਈਡੀ ਯੂਨਿਟ ਲੁਧਿਆਣਾ ਦੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਵੀ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਨੇ 29 ਅਗਸਤ, 2024 ਨੂੰ ਇੱਕ ਵਿਅਕਤੀ, ਜੋ ਆਪਣੀ ਨਵ-ਵਿਆਹੀ ਪਤਨੀ ਨਾਲ ਜ਼ੁਬਾਨੀ ਝਗੜੇ ਤੋਂ ਬਾਅਦ ਖੁਦਕੁਸ਼ੀ ਕਰਨ ਜਾ ਰਿਹਾ ਸੀ, ਨੂੰ ਸਰਹਿੰਦ ਨਹਿਰ ‘ਚੋਂ ਬਾਹਰ ਕੱਢ ਕੇ ਉਸਦੀ ਜਾਨ ਬਚਾਈ ਸੀ।ਇਸੇ ਤਰ੍ਹਾਂ ਅੱਠ ਪੀਪੀਐਸ ਅਧਿਕਾਰੀ ਐਸਪੀ ਪੀਬੀਆਈ ਸੰਗਰੂਰ ਨਵਰੀਤ ਸਿੰਘ ਵਿਰਕ, ਐਸਪੀ ਪੀਬੀਆਈ ਅਤੇ ਇੰਵੈਟੀਗੇਸ਼ਨ ਫਰੀਦਕੋਟ ਜਸਮੀਤ ਸਿੰਘ, ਐਸਪੀ ਹੈੱਡਕੁਆਰਟਰ ਗੁਰਦਾਸਪੁਰ ਜੁਗਰਾਜ ਸਿੰਘ, ਕਮਾਂਡੈਂਟ ਚੌਥੀ ਕਮਾਂਡੋ ਬਟਾਲੀਅਨ ਪਰਮਪਾਲ ਸਿੰਘ, ਜੁਆਇੰਟ ਡਾਇਰੈਕਟਰ ਵਿਜੀਲੈਂਸ ਬਿਊਰੋ ਦਿਗਵਿਜੈ ਕਪਿਲ, ਏਆਈਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ,

ਇਹ ਵੀ ਪੜ੍ਹੋ  5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਐਸਪੀ ਡਿਟੈਕਟਿਵ ਅੰਮ੍ਰਿਤਸਰ ਦਿਹਾਤੀ ਹਰਿੰਦਰ ਸਿੰਘ ਅਤੇ ਡੀਐਸਪੀ ਲਾਅ ਐਂਡ ਆਰਡਰ ਵਿੰਗ ਸਮਰ ਪਾਲ ਸਿੰਘ ਉਨ੍ਹਾਂ 19 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣਿਆ ਗਿਆ ਹੈ। ਬਾਕੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਇੰਸਪੈਕਟਰ ਪਰਾਨ ਨਾਥ, ਇੰਸਪੈਕਟਰ ਪ੍ਰਿਤਪਾਲ ਸਿੰਘ, ਇੰਸਪੈਕਟਰ ਸੁਖਮੰਦਰ ਸਿੰਘ, ਇੰਸਪੈਕਟਰ ਮਨਫੂਲ ਸਿੰਘ, ਐਸਆਈ ਰਾਜੇਸ਼ ਕੁਮਾਰ, ਐਸਆਈ ਪਰਮਿੰਦਰ ਸਿੰਘ, ਐਸਆਈ ਜੁਗਲ ਕਿਸ਼ੋਰ ਸ਼ਰਮਾ, ਐਸਆਈ ਸੁਮੀਤ ਐਰੀ, ਏਐਸਆਈ ਹਰਪਾਲ ਸਿੰਘ, ਹੈੱਡ ਕਾਂਸਟੇਬਲ ਮੁਖਜੀਤ ਸਿੰਘ ਅਤੇ ਕਾਂਸਟੇਬਲ ਸਿਮਰਨਜੀਤ ਸਿੰਘ ਸ਼ਾਮਲ ਹਨ।ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...