Thursday, April 16, 2026
spot_img
spot_img

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਚਾਰ ਤਸਕਰ ਕਾਬੂ; 6 ਕਿਲੋਗ੍ਰਾਮ ਹੈਰੋਇਨ ਬਰਾਮਦ

Date:

spot_img

Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਪਾਕਿਸਤਾਨ ਅਧਾਰਿਤ ਤਸਕਰਾਂ ਨਾਲ ਜੁੜੇ ਸੰਗਠਿਤ ਹੈਰੋਇਨ ਤਸਕਰੀ ਕਾਰਟੈਲ ਦੇ ਨਾਬਾਲਗ ਸਮੇਤ ਚਾਰ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਇਸ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ 6.1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਰਬਜੀਤ ਸਿੰਘ ਉਰਫ਼ ਜੋਬਨ (29) ਵਾਸੀ ਪਿੰਡ ਧਨੋਆ, ਅੰਮ੍ਰਿਤਸਰ, ਧਰਮ ਸਿੰਘ ਉਰਫ਼ ਹੈਪੀ (32) ਅਤੇ ਕੁਲਬੀਰ ਸਿੰਘ ਉਰਫ਼ ਗੁਰਦੀਪ ਸਿੰਘ ਉਰਫ਼ ਥਾਮਸ (24) ਦੋਵੇਂ ਵਾਸੀ ਅਜਨਾਲਾ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ।

ਇਹ ਵੀ ਪੜ੍ਹੋ  ਕੈਪਟਨ ਦੇ ਬਿਆਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, “ਤੁਸੀਂ ਆਪਣੇ ਕਾਗਜ਼ ਤਿਆਰ ਰੱਖੋ”

ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਮੋਟਰਸਾਈਕਲ, ਜਿਨ੍ਹਾਂ ਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਖੇਪ ਡਿਲੀਵਰ ਕਰਨ ਲਈ ਕਰ ਰਹੇ ਸਨ, ਵੀ ਜ਼ਬਤ ਕਰ ਲਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁੱਖ ਦੋਸ਼ੀ ਸਰਬਜੀਤ ਉਰਫ਼ ਜੋਬਨ, ਜੋ ਕਿ ਸਰਹੱਦੀ ਖੇਤਰ ਦੇ ਇੱਕ ਪਿੰਡ ਤੋਂ ਤਸਕਰੀ ਦਾ ਧੰਦਾ ਕਰ ਰਿਹਾ ਸੀ, ਸਰਹੱਦ ਪਾਰ ਦੇ ਬਦਨਾਮ ਤਸਕਰ ਰਾਣਾ ਨਾਲ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਉਸ ਨੂੰ ਇੱਕ ਨਾਬਾਲਗ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਹਨਾਂ ਕੋਲੋਂ 1 ਕਿਲੋ ਹੈਰੋਇਨ ਬਰਾਮਦ ਹੋਈ ਹੈ।ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਤੋਂ ਪੁੱਛਗਿੱਛ ਉਪਰੰਤ ਅਜਨਾਲਾ ਤੋਂ ਦੋ ਹੋਰ ਤਸਕਰਾਂ – ਧਰਮ ਸਿੰਘ ਅਤੇ ਕੁਲਬੀਰ ਸਿੰਘ – ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਜ਼ਬਤ ਕੀਤੀ ਗਈ।ਹੋਰ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਤਸਕਰ ਸਰਬਜੀਤ ਉਰਫ਼ ਜੋਬਨ ਪਾਕਿਸਤਾਨ ਅਧਾਰਿਤ ਤਸਕਰਾਂ ਜੋ ਖੇਪਾਂ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ, ਵੱਲੋਂ ਦੱਸੇ ਗਏ ਟਿਕਾਣਿਆਂ ਤੋਂ ਖੇਪਾਂ ਪ੍ਰਾਪਤ ਕਰਦਾ ਸੀ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਕਾਬੂ

ਪੁੱਛਗਿੱਛ ਦੌਰਾਨ ਦੋਸ਼ੀ ਸਰਬਜੀਤ ਨੇ ਖੁਲਾਸਾ ਕੀਤਾ ਕਿ ਉਹ ਇੱਕ ਖੇਪ ਵਿੱਚ 4-5 ਕਿਲੋ ਹੈਰੋਇਨ ਡਿਲੀਵਰ ਕਰਦਾ ਸੀ ਅਤੇ ਉਹ ਹਥਿਆਰਾਂ ਦੀਆਂ ਖੇਪਾਂ ਵੀ ਡਿਲੀਵਰ ਚੁੱਕਾ ਹੈ।ਸੀਪੀ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਨਾਬਾਲਗ ਪਾਕਿਸਤਾਨ ਅਧਾਰਿਤ ਤਸਕਰ ਰਾਣਾ ਦੇ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।ਇਸ ਸਬੰਧੀ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ ਜਿਸ ਵਿੱਚ ਐਫਆਈਆਰ ਨੰਬਰ 45 ਮਿਤੀ 24-07-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਅਧੀਨ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਏਅਰਪੋਰਟ ਵਿਖੇ ਦਰਜ ਕੀਤੀ ਗਈ ਹੈ ਅਤੇ ਐਫਆਈਆਰ ਨੰਬਰ 142 ਮਿਤੀ 23-07-25 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ, 25 ਅਤੇ 29 ਅਧੀਨ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related