Bathinda news:ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਸਥਾਨਕ ਵਾਰਡ ਨੰਬਰ 37 ਤੋਂ ਸ਼ਰਧਾਲੂਆਂ ਨਾਲ ਭਰੀਆਂ 2 ਬੱਸਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ। ਇਸ ਮੌਕੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਦੇਵਤਿਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਭਾਈਚਾਰੇ, ਭਾਈਵਾਲੀ ਏਕਤਾ ਦਾ ਸੰਦੇਸ਼ ਦਿੱਤਾ ਹੈ।
ਇਹ ਵੀ ਪੜ੍ਹੋ 40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਬਜ਼ੁਰਗ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਢੁੱਕਵਾਂ ਪ੍ਰਬੰਧ ਕੀਤਾ ਹੋਇਆ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਵਿੱਚ ਸਹਾਈ ਸਿੱਧ ਹੋ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮ ਵਰਗਾਂ ਦੇ ਲੋਕਾਂ ਲਈ ਖੁੱਲ੍ਹੀ ਹੈ, ਜੋ ਕਿ ਸਰਕਾਰ ਦਾ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਮੈਡਮ ਅਨੀਤਾ ਗੋਇਲ, ਸਾਬਕਾ ਕੌਂਸਲਰ ਪ੍ਰਦੀਪ ਗੋਲਾ ਤੇ ਅਸ਼ਵਨੀ ਬੰਟੀ ਆਦਿ ਮੌਜੂਦ ਸਨ ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।






