ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਟਿਆਲਾ ਟੈਕਸੀ ਯੂਨੀਅਨ ਵਿੱਖੇ ਮੁਫ਼ਤ ਕਾਨੂੰਨੀ ਸੇਵਾਵਾਂ ਤੇ ਆਵਾਜਾਈ ਜਾਗਰੂਕਤਾ ਸੈਮੀਨਾਰ

0
37
52 Views

👉ਲੋਕ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਤੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ- ਟ੍ਰੈਫ਼ਿਕ ਮਾਰਸ਼ਲ ਭਗਵਾਨ ਦਾਸ ਗੁਪਤਾ
ਪਟਿਆਲਾ 4 ਦਸੰਬਰ:ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮੈਡਮ ਮਾਨੀ ਅਰੋੜਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੰਜੀਵ ਸ਼ਰਮਾ, ਇੰਸ.ਕਰਮਜੀਤ ਕੌਰ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਸਹਿਯੋਗ ਨਾਲ ਇੱਕ ਮੁਫ਼ਤ ਕਾਨੂੰਨੀ ਸੇਵਾਵਾਂ ਤੇ ਆਵਾਜਾਈ ਜਾਗਰੂਕਤਾ ਸੈਮੀਨਾਰ ਪਟਿਆਲਾ ਟੈਕਸੀ ਯੂਨੀਅਨ ਸਾਹਮਣੇ ਜ਼ਿਲ੍ਹਾ ਕਚਹਿਰੀਆਂ ਮਾਲ ਰੋਡ ਵਿਖੇ ਆਯੋਜਿਤ ਕੀਤਾ ਗਿਆ।

ਇਹ ਵੀ ਪੜ੍ਹੋ Attack on Sukhbir Badal: ਨਰਾਇਣ ਸਿੰਘ ਚੌੜਾ ਦੀ ਧਰਮਪਤਨੀ ਆਈ ਕੈਮਰੇ ਦੇ ਸਾਹਮਣੇ, ਦੇਖੋ ਘਟਨਾ ਬਾਰੇ ਕੀ ਕਿਹਾ!

ਇਸ ਮੌਕੇ ਉੱਘੇ ਸਮਾਜ ਸੇਵੀ ਰੋਟੇਰੀਅਨ ਭਗਵਾਨ ਦਾਸ ਗੁਪਤਾ, ਪੈਰਾ ਲੀਗਲ ਵਲੰਟੀਅਰ, ਟ੍ਰੈਫਿਕ ਮਾਰਸ਼ਲ ਤੇ ਡਿਪਟੀ ਡਿਸਟ੍ਰਿਕਟ ਗਵਰਨਰ ਇਲੈਕਟ ਰੋਟਰੀ ਇੰਟਰਨੈਸ਼ਨਲ 3090 ਵਲੋਂ ਸਮੂੰਹ ਟੈਕਸੀ ਚਾਲਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ ਬਾਰੇ ਦੱਸਿਆ। ਟ੍ਰੈਫਿਕ ਮਾਰਸ਼ਲ ਪੰਜਾਬ ਪੁਲਿਸ ਟ੍ਰੈਫਿਕ ਵਿੰਗ ਤੇ ਪੈਰਾ ਲੀਗਲ ਵਲੰਟੀਅਰ ਰੋਟੇਰੀਅਨ ਭਗਵਾਨ ਦਾਸ ਗੁਪਤਾ ਨੇ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ-2017 ਅਤੇ 14 ਦਸੰਬਰ 2024 ਨੂੰ ਜ਼ਿਲ੍ਹਾ ਕਚਹਿਰੀਆਂ ਵਿਖੇ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ ਦੱਸਿਆ । ੳਹਨਾਂ ਨੇ ਆਵਾਜਾਈ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here