ਲੋਕ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ- ਸਾਬਕਾ ਡੀ.ਈ.ੳ ਪ੍ਰਮੋਦ ਕੁਮਾਰ
ਪਟਿਆਲਾ, 24 ਸਤੰਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਅਤੇ ਮੈਡਮ ਮਾਨੀ ਅਰੋੜਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਇੱਕ ਮੁਫ਼ਤ ਕਾਨੂੰਨੀ ਜਾਗਰੂਕਤਾਂ ਸੈਮੀਨਾਰ ਤੇ ਵਣ ਮਹਾਂਉਤਸਵ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿੱਧੂਵਾਲ ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਉੱਘੇ ਸਮਾਜਸੇਵੀ ਵਾਤਾਵਰਨ ਤੇ ਕਲਾ ਪ੍ਰੇਮੀ ਭਗਵਾਨ ਦਾਸ ਗੁਪਤਾ ਪੈਰਾ ਲੀਗਲ ਵਲੰਟੀਅਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਤੇ ਸਰਪ੍ਰਸਤ ਇੰਡੀਅਨ ਰੈਡ ਕਰਾਸ ਸੁਸਾਇਟੀ ਪਟਿਆਲਾ ਬ੍ਰਾਂਚ ਨੇ ਅਧਿਆਪਕਾਂ, ਮਿਡ ਡੇ ਮੀਲ ਵਰਕਰਾਂ,
ਸ਼ੱਕੀ ਹਾਲਾਤਾਂ ’ਚ ਪ੍ਰਾਈਵੇਟ ਸਕੂਲ ਦੇ ਵਿਦਿਆਰਥੀ ਦੀ ਸਕੂਲ ’ਚ ਹੋਈ ਮੌ+ਤ
ਵਿਦਿਆਰਥੀਆਂ ਅਤੇ ੳਹਨਾਂ ਦੇ ਮਾਪਿਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ, ਸਥਾਈ ਲੋਕ ਅਦਾਲਤ ( ਜਨ ਉਪਯੋਗਤਾ ਸੇਵਾਵਾਂ ) ਬਾਰੇ ਜਾਗਰੂਕ ਕੀਤਾ। ਸਾਬਕਾ ਜਿਲਾ ਸਿੱਖਿਆ ਅਫ਼ਸਰ ਪ੍ਰਮੋਦ ਕੁਮਾਰ ਨੇ ਹਾਜ਼ਰੀਨ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਫਾਇਦਾ ਲੈਣ ਦੀ ਅਪੀਲ ਕੀਤੀ।ਪ੍ਰਿੰਸੀਪਲ ਡਾ.ਅਮਨਦੀਪ ਕੌਰ ਸਿੱਧੂ ਨੇ ਧੰਨਵਾਦੀ ਸ਼ਬਦ ਬੋਲਦਿਆਂ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਪੌਦੇ ਲਗਾਉਣ ਤੇ ਜ਼ੋਰ ਦਿੱਤਾ।ਸੁਖਪਾਲ ਸਿੰਘ ਸਾਬਕਾ ਚੇਅਰਮੈਨ ਬਲਾਕ ਸੰਮਤੀ ਪਟਿਆਲਾ ਨੇ ਅਤੇ ਸੁਰੇਸ਼ ਸ਼ਰਮਾ ਯੋਗਾ ਤੇ ਮੈਡੀਟੇਸਨ ਮਾਹਿਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਆਰਟ ਤੇ ਕਰਾਫ਼ਟ ਅਧਿਆਪਕ ਰਘਵੀਰ ਸਿੰਘ ਨੇ ਮੰਚ ਸੰਚਾਲਨ ਦੇ ਫ਼ਰਜ਼ ਬਾਖ਼ੂਬੀ ਨਿਭਾਏ।ਸਕੂਲ ਵਿੱਚ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਫ਼ਲਦਾਰ ਅਤੇ ਆਯੁਰਵੈਦਿਕ ਪੌਦੇ ਲਗਾਕੇ ਵਣ ਮਹਾਂਉਤਸਵ ਵੀ ਮਨਾਇਆ ਗਿਆ।
Share the post "ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿੱਧੂਵਾਲ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਸੈਮੀਨਾਰ ਤੇ ਵਣ ਮਹਾਂਉਤਸਵ"