ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਿਡਲ ਸਕੂਲ ਕਸਿਆਣਾ ਵਿੱਖੇ ਮੁਫ਼ਤ ਕਾਨੂੰਨੀ ਸੇਵਾਵਾਂ, ਆਵਾਜਾਈ ਜਾਗਰੂਕਤਾ ਸੈਮੀਨਾਰ

Date:

spot_img

ਲੋਕ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ- ਇੰਚਾਰਜ ਮੈਡਮ ਅਮਨਦੀਪ ਕੌਰ
ਪਟਿਆਲਾ,20 ਨਵੰਬਰ: ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਮਾਨੀ ਅਰੋੜਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਪਟਿਆਲਾ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੰਜੀਵ ਸ਼ਰਮਾ, ਇੰਸ.ਕਰਮਜੀਤ ਕੌਰ ਇੰਚਾਰਜ ਟਰੈਫਿਕ ਐਜੂਕੇਸ਼ਨ ਸੈਲ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇੱਕ ਮੁਫ਼ਤ ਕਾਨੂੰਨੀ ਸੇਵਾਵਾਂ ਤੇ ਆਵਾਜਾਈ ਜਾਗਰੂਕਤਾ ਸੈਮੀਨਾਰ ਸਰਕਾਰੀ ਮਿਡਲ ਸਕੂਲ ਕਸਿਆਣਾ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਉੱਘੇ ਸਮਾਜ ਸੇਵੀ ਰੋਟੇਰੀਅਨ ਭਗਵਾਨ ਦਾਸ ਗੁਪਤਾ, ਪੈਰਾ ਲੀਗਲ ਵਲੰਟੀਅਰ, ਟਰੈਫਿਕ ਮਾਰਸ਼ਲ ਅਤੇ ਡਿਪਟੀ ਡਿਸਟ੍ਰਿਕਟ ਗਵਰਨਰ ਇਲੈਕਟ ਰੋਟਰੀ ਇੰਟਰਨੈਸ਼ਨਲ 3090 ਵਲੋਂ ਅਧਿਆਪਕਾਂ,ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਮਿਡ ਡੇ ਮੀਲ ਵਰਕਰਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ ਬਾਰੇ ਦੱਸਿਆ।

ਕਿਸਾਨਾਂ ਨੂੰ ਖੇਤਾਂ ਵਿਚੋਂ ਗੁਜਰਦੀਆਂ ਹਾਈਟੇਂਸ਼ਨ ਬਿਜਲੀ ਦੀਆਂ ਲਾਇਨਾਂ ਦਾ ਮਿਲੇਗਾ ਮੁਆਵਜਾ

ਟਰੈਫਿਕ ਮਾਰਸ਼ਲ ਪੰਜਾਬ ਪੁਲਿਸ ਟ੍ਰੈਫਿਕ ਵਿੰਗ ਤੇ ਪੈਰਾ ਲੀਗਲ ਵਲੰਟੀਅਰ ਰੋਟੇਰੀਅਨ ਭਗਵਾਨ ਦਾਸ ਗੁਪਤਾ ਨੇ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ-2017 ਅਤੇ 14 ਦਸੰਬਰ 2024 ਨੂੰ ਜ਼ਿਲ੍ਹਾ ਕਚਹਿਰੀਆਂ ਵਿਖੇ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ ਦੱਸਿਆ । ੳਹਨਾਂ ਨੇ ਆਵਾਜਾਈ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।ਸਰਕਾਰੀ ਮਿਡਲ ਸਕੂਲ ਕਸਿਆਣਾ ਦੀ ਇੰਚਾਰਜ ਮੈਡਮ ਅਮਨਦੀਪ ਕੌਰ ਨੇ ਧੰਨਵਾਦ ਪ੍ਰਗਟ ਕਰਦਿਆਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਰੁੱਖ ਲਗਾਉਣ ’ਤੇ ਜ਼ੋਰ ਦਿੱਤਾ। ਇਸ ਮੌਕੇ ਸਕੂਲ ਸਟਾਫ਼, ਮਿਡ ਡੇ ਮੀਲ ਵਰਕਰ, ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...