👉ਸਿਹਤ ਸਬੰਧੀ ਸਮੱਸਿਆਵਾਂ ਦਾ ਅਗਾਊਂ ਪਤਾ ਲਗਾਉਣ ਲਈ ਸਮੇਂ ਸਿਰ ਜਾਂਚ ਕਰਵਾਉਣੀ ਜ਼ਰੂਰੀ: ਸਿਵਲ ਸਰਜਨ
Bathinda News:ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮਾਜ ਵਿੱਚ ਵੱਧ ਰਹੀਆਂ ਗੈਰ ਸੰਚਾਰੀ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।ਇਸ ਸਬੰਧੀ ਡਾ. ਗੁਰਜੀਤ ਸਿੰਘ, ਸਿਵਲ ਸਰਜਨ ਬਠਿੰਡਾ ਅਤੇ ਜ਼ਿਲ੍ਹਾ ਤੇ ਪਰਿਵਾਰ ਭਲਾਈ ਅਫ਼ਸਰ ਡਾ. ਸੁਖਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਜਿਲ੍ਹਾ ਸਿਹਤ ਵਿਭਾਗ ਵੱਲੋਂ ਗੈਰ ਸੰਚਾਰੀ ਰੋਗਾਂ ਸਬੰਧੀ ਸਟਾਫ਼ ਨੂੰ ਸਮੇਂ ਸਮੇਂ ‘ਤੇ ਟ਼ੇਨਿੰਗਾਂ ਵੀ ਕਰਵਾਈ ਜਾ ਰਹੀਆਂ ਹਨ ਤਾਂ ਜੋ ਇਨ੍ਹਾਂ ਰੋਗਾਂ ਦੀ ਜਲਦੀ ਪਹਿਚਾਣ ਕਰਕੇ ਇਨ੍ਹਾਂ ਦਾ ਜਲਦੀ ਇਲਾਜ ਕੀਤਾ ਜਾ ਸਕੇ ਅਤੇ ਇਨ੍ਹਾਂ ਬਿਮਾਰੀਆਂ ਨੂੰ ਕੰਟਰੋਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ, ਮੁੜ ਅਸਤੀਫਾ ਵਾਪਸ ਲੈਣ ਲਈ ਕਿਹਾ
ਡਾ ਗੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 60 ਪ੍ਰਤੀਸ਼ਤ ਮੌਤਾਂ ਗੈਰ-ਸੰਚਾਰੀ ਬਿਮਾਰੀਆਂ ਜਿਵੇਂ ਸ਼ੂਗਰ, ਕੈਸਰ, ਬਲੱਡ ਪ੍ਰੈਸ਼ਰ, ਸਟ੍ਰੋਕ ਅਤੇ ਦਿਲ ਦੀਆਂ ਬਿਮਾਰੀਆਂ ਕਾਰਨ ਹੋ ਰਹੀਆਂ ਹਨ। ਜੇਕਰ ਇਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਜਾਂਚ ਕਰਕੇ ਇਲਾਜ ਕਰਵਾਇਆ ਜਾਵੇ ਤਾਂ ਇਨ੍ਹਾਂ ਦੇ ਬੁਰੇ ਪ੍ਰਭਾਵਾਂ ਅਤੇ ਹੋਣ ਵਾਲੀਆਂ ਮੌਤਾਂ ਤੋਂ ਬਚਿਆ ਜਾ ਸਕਦਾ ਹੈ। ਇਨ੍ਹਾਂ ਬਿਮਾਰੀਆਂ ਦਾ ਇਲਾਜ ਜਿਲ੍ਹੇ ਦੇ ਸਾਰੇ ਸਰਕਾਰੀ ਹਸਤਪਾਲਾਂ ਵਿੱਚ ਮੁਫ਼ਤ ਕੀਤਾ ਜ਼ਾਂਦਾ ਹੈ। ਉਹਨਾਂ ਦੱਸਿਆ ਕਿ ਜੇਕਰ ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਕੋਈ ਗਿਲਟੀ ਹੈ ਤਾਂ ਜਲਦੀ ਤੋਂ ਜਲਦੀ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਮਾਹਿਰ ਡਾਕਟਰ ਤੋਂ ਚੈਕ ਕਰਵਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ ਅਨੌਖੀ ਲੁੱਟ-ਖੋਹ; ਗੰਡਾਸੇ ਦੀ ਨੌਕ ‘ਤੇ ਕਾਰ ਖੋਹੀ, ਦੇਖੋ ਵੀਡਿਓ
ਜੇਕਰ ਕਿਸੇ ਵੀ ਵਿਅਕਤੀ ਨੂੰ ਕੈਂਸਰ ਦੀ ਬਿਮਾਰੀ ਹੈ ਤਾਂ ਉਹ ਪੰਜਾਬ ਸਰਕਾਰ ਦੁਆਰਾ ਚੱਲ ਰਹੀ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਦੇ ਫਾਰਮ ਭਰ ਕੇ ਸਰਕਾਰੀ ਹਸਪਤਾਲਾਂ, 3 ਮੈਡੀਕਲ ਕਾਲਜਾਂ ਜਾਂ ਐਫੀਲੀਏਟਡ ਪ੍ਰਾਈਵੇਟ ਹਸਪਤਾਲਾਂ ਵਿੱਚੋਂ ਡੇਢ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਦਾ ਹੈ । ਜਿਲ੍ਹਾ ਪਰਿਵਾਰ ਭਲਾਈ ਅਫਸਰ ਨੋਡਲ ਅਫਸਰ ਐਨ ਸੀ ਡੀ ਡਾ ਸੁਖਜਿੰਦਰ ਸਿੰਘ ਗਿੱਲ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੁਆਰਾ ਗੈਰ ਸੰਚਾਰੀ ਰੋਗਾਂ ਸਬੰਧੀ ਜਾਗਰੂਕਤਾ ਅਤੇ ਪੰਜਾਬ ਸਰਕਾਰ ਦੁਆਰਾ ਚੱਲ ਰਹੀਆਂ ਸਕੀਮਾਂ ਦਾ ਵੱਧ ਤੋੱ ਵੱਧ ਲਾਭ ਉਠਾਉਣ। ਸਾਰੀਆਂ ਸਿਹਤ ਸੰਸਥਾਵਾਂ ਵਿੱਚ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ ਅਤੇ ਇਨ੍ਹਾਂ ਬਿਮਾਰੀਆਂ ਦੀਆਂ ਦਵਾਈਆਂ ਸਾਰੇ ਸਿਹਤ ਕੇਂਦਰਾਂ ਵਿੱਚ ਮੁਫ਼ਤ ਦਿੱਤੀਆਂ ਜਾਂਦੀਆਂ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਕੀਤਾ ਜਾਂਦਾ ਹੈ ਗੈਰ ਸੰਚਾਰੀ ਬਿਮਾਰੀਆਂ ਦਾ ਮੁਫ਼ਤ ਇਲਾਜ: ਡਾ. ਗੁਰਜੀਤ ਸਿੰਘ ਸਿਵਲ ਸਰਜਨ"