spot_img
spot_img

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

Date:

spot_img

👉ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ
Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਅੱਜ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੋਜ਼ਗਾਰ ਧੀਆਂ ਤੇ ਅਣਵਿਆਹੇ ਬੇਰੋਜ਼ਗਾਰ ਪੁੱਤਰਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ।ਮੰਤਰੀ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਨੇ ਦੇਸ਼ ਦੀ ਆਜ਼ਾਦੀ ਲਈ ਮਹਾਨ ਯੋਗਦਾਨ ਦਿੱਤੇ ਹਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਸਦਾ ਯਾਦ ਰੱਖੀਆਂ ਜਾਣਗੀਆਂ।

ਇਹ ਵੀ ਪੜ੍ਹੋ  ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਸਨਮਾਨ ਅਤੇ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ । ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀ ਦੇਸ਼ ਪ੍ਰਤੀ ਸੇਵਾ ਅਤੇ ਤਿਆਗ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ। ਪੰਜਾਬ ਸਰਕਾਰ ਉਨ੍ਹਾਂ ਦੇ ਮਾਣ-ਸਨਮਾਨ ਨੂੰ ਕਾਇਮ ਰੱਖਣ ਨੂੰ ਤਰਜੀਹ ਦੇ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Congress ‘ਚ ਸ਼ਾਮਲ ਹੋਇਆ AAP ਦਾ ਸਾਬਕਾ ਉਮੀਦਵਾਰ ਹੋਇਆ

Patiala News: ਸੂਬੇ 'ਚ ਇੰਨੀਂ ਦਿਨੀਂ 'ਚੰਨੀ ਵਰਸਜ਼ ਵੜਿੰਗ'...

CM Bhagwant Mann ਅੱਜ Ludhiana ‘ਚ ਕਰਨਗੇ School of Eminence ਦਾ ਉਦਘਾਟਨ

Ludhiana News: CM Bhagwant Mann ਅੱਜ ਐਤਵਾਰ ਨੂੰ ਲੁਧਿਆਣਾ...