Tuesday, February 3, 2026

ਕਾਲੀ ਦੇਵੀ ਮੰਦਰ ਦੇ ਸਰੋਵਰ ‘ਚ ਦੋ ਮਹੀਨਿਆਂ ਦੇ ਅੰਦਰ ਪੁੱਜੇਗਾ ਤਾਜਾ ਜਲ-ਮੁੰਡੀਆਂ, ਡਾ. ਬਲਬੀਰ ਸਿੰਘ ਤੇ ਕੋਹਲੀ

Date:

spot_img

👉ਮੰਦਰ ਮਾਤਾ ਸ੍ਰੀ ਕਾਲੀ ਦੇਵੀ ਦੇ ਪਵਿੱਤਰ ਸਰੋਵਰ ‘ਚ ਜਲ ਛੱਡਣ ਲਈ 70 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ
Patiala News:ਪੰਜਾਬ ਦੇ ਕੈਬਨਿਟ ਮੰਤਰੀਆਂ ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਬਲਬੀਰ ਸਿੰਘ ਸਮੇਤ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪਟਿਆਲਾ ਦੇ ਪੁਰਾਤਨ ਤੇ ਇਤਿਹਾਸਕ ਮੰਦਰ ਮਾਤਾ ਸ੍ਰੀ ਕਾਲੀ ਦੇਵੀ ਦੇ ਪਵਿੱਤਰ ਸਰੋਵਰ ‘ਚ ਕਰੀਬ 30 ਸਾਲਾਂ ਬਾਅਦ ਤਾਜਾ ਜਲ ਭਰਨ ਲਈ 70 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਪਾਈਪਲਾਈਨ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕਰਵਾਈ।ਇਸ ਮੌਕੇ ਦੋਵਾਂ ਮੰਤਰੀਆਂ ਤੇ ਵਿਧਾਇਕ ਨੇ ਐਲਾਨ ਕੀਤਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਦਹਾਇਕਾਂ ਤੋਂ ਅੱਖੋਂ ਪਰੋਖੇ ਕੀਤੇ ਗਏ ਪਵਿੱਤਰ ਸਰੋਵਰ ‘ਚ ਅਗਲੇ ਦੋ ਮਹੀਨਿਆਂ ਦੇ ਅੰਦਰ-ਅੰਦਰ ਤਾਜਾ ਜਲ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ ਮੰਦਰ ਦੀ ਕਾਇਆਂ ਕਲਪ ਕਰਕੇ ਇਸਦੇ ਚੌਗਿਰਦੇ ਨੂੰ ਸੰਵਾਰਨ ਸਮੇਤ ਮੰਦਰ ਦੁਆਲੇ ਹੈਰੀਟੇਜ ਸਟਰੀਟ ਵੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਇੱਕ ਨਵੀਂ ਪਾਈਪਲਾਈਨ ਹੀ ਨਹੀਂ ਹੈ ਸਗੋਂ ਲੋਕਾਂ ਦੇ ਵਿਸ਼ਵਾਸ਼ ਤੇ ਭਰੋਸੇ ਨੂੰ ਵੀ ਨਵੀਂ ਰਾਹ ਮਿਲ ਰਹੀ ਹੈ, ਇਸ ਨਾਲ ਸ਼ਰਧਾਲੂਆਂ ਦੀ ਆਸਥਾ ਹੋਰ ਮਜ਼ਬੂਤ ਹੋਵੇਗੀ। ਇਸ ਨਾਲ ਸ਼ਰਧਾਲੂਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਵੀ ਅੱਜ ਪੂਰੀ ਹੋ ਰਹੀ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪਿਛਲੇ ਮਹੀਨੇ ਮੰਦਰ ਮਾਤਾ ਸ੍ਰੀ ਕਾਲੀ ਦੇਵੀ ਦੀ ਕਾਇਆਂ ਕਲਪ ਕਰਨ ਦੇ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਪੂਰੀ ਸ਼ਰਧਾ ਭਾਵ ਨਾਲ ਮੁਕੰਮਲ ਕਰਵਾਏਗੀ।

ਇਹ ਵੀ ਪੜ੍ਹੋ  ਜ਼ੀਰਕਪੁਰ ਦੇ ਕ੍ਰਾਊਨ ਹੋਟਲ ਵਿੱਚੋਂ ਨਜਾਇਜ਼ ਹਥਿਆਰ ਸਹਿਤ ਇੱਕ ਵਿਅਕਤੀ ਗ੍ਰਿਫ਼ਤਾਰ

ਜਦਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੰਦਰ ਦੀ ਆਸਥਾ ਪਟਿਆਲਾ ਸਮੇਤ ਪੰਜਾਬ ਤੇ ਦੇਸ਼ ਵਿਦੇਸ਼ ‘ਚ ਵੱਸਦੇ ਭਾਰਤੀਆਂ ਦੇ ਮਨਾਂ ‘ਚ ਹੈ ਪਰੰਤੂ ਸ਼ਰਧਾਲੂ ਇਸ ਦੇ ਸਰੋਵਰ ਤੇ ਚੌਗਿਰਦੇ ਦੇ ਸੁੰਦਰੀਕਰਨ ਦੀ ਮੰਗ ਕਰਦੇ ਸਨ, ਜਿਸ ਨੂੰ ਪੰਜਾਬ ਸਰਕਾਰ ਨੇ ਪੂਰਾ ਕਰਨ ਦਾ ਕੰਮ ਸ਼ੁਰੂ ਕੀਤਾ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਖਿਆ ਕਿ ਪੰਜਾਬ ਸਰਕਾਰ ਮੰਦਰ ਮਾਤਾ ਸ੍ਰੀ ਕਾਲੀ ਦੇਵੀ ਦੇ ਨਵੀਨੀਕਰਨ ਦੇ ਪ੍ਰਾਜੈਕਟ ਨੂੰ ਮੰਦਰ ਦੀ ਪਵਿੱਤਰਤਾ ਬਰਕਰਾਰ ਰੱਖਦੇ ਹੋਏ ਸ਼ਰਧਾ ਤੇ ਸੇਵਾ ਭਾਵ ਤੇ ਪੂਰੀ ਮਰਿਆਦਾ ਨਾਲ ਮਿੱਥੇ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰਵਾਏਗੀ।ਉਨ੍ਹਾਂ ਦੱਸਿਆ ਕਿ ਪਹਿਲਾਂ ਵਾਲੀ ਪਾਈਪਲਾਈਨ ਮਹਾਰਾਣੀ ਕਲੱਬ ਤੋਂ ਕਾਲੀ ਮਾਤਾ ਮੰਦਰ ਤੱਕ ਆਉਂਦੀ ਸੀ ਪਰੰਤੂ ਉਹ ਦਰਖ਼ਤਾਂ ਦੀਆਂ ਜੜ੍ਹਾਂ ਕਰਕੇ ਖਰਾਬ ਹੋ ਗਈ ਸੀ, ਜਿਸ ਕਰਕੇ ਮੰਦਰ ਤੇ ਰਾਜਿੰਦਰਾ ਲੇਕ ਨੂੰ ਪਾਣੀ ਨਹੀਂ ਸੀ ਮਿਲ ਰਿਹਾ। ਹੁਣ ਕਰੀਬ 1 ਕਿਲੋਮੀਟਰ ਲੰਬੀ ਪਾਈਪਲਾਈਨ ਪਾ ਕੇ 70 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਪਾਈਪਲਾਈਨ ਪਾਈ ਜਾਵੇਗੀ।ਦੋਵਾਂ ਕੈਬਨਿਟ ਮੰਤਰੀਆਂ ਤੇ ਵਿਧਾਇਕ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਲੋੜੀਂਦੇ ਸਰੋਤਾਂ ਨਾਲ ਮੰਦਰ ਦੀ ਕਾਇਆਕਲਪ ਕਰਨ ਦੇ ਐਲਾਨ ਉਪਰ ਅੱਜ ਸ਼ੁਰੂਆਤ ਹੋ ਗਈ ਹੈ।

ਇਹ ਵੀ ਪੜ੍ਹੋ  ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਹਰਦੀਪ ਸਿੰਘ ਮੁੰਡੀਆਂ, ਡਾ. ਬਲਬੀਰ ਸਿੰਘ ਤੇ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਵਾਸਤੂਕਲਾ ਦੀ ਸਮਰੂਪਤਾ ਕਾਇਮ ਰੱਖਦਿਆਂ ਮੰਦਰ ਵਿਖੇ ਸ਼ਰਧਾਲੂਆਂ ਦੀ ਆਮਦ ਨੂੰ ਵਧੇਰੇ ਸੁਚਾਰੂ ਬਣਾਉਣ ਲਈ ਵੀ ਕਦਮ ਉਠਾਏ ਜਾਣਗੇ ਅਤੇ ਨਾਲ ਹੀ ਮੰਦਰ ਨੇੜੇ ਰਾਜਿੰਦਰਾ ਲੇਕ ਨੂੰ ਵੀ ਪੁਨਰ ਸੁਰਜੀਤ ਕੀਤਾ ਜਾ ਰਿਹਾ ਹੈ ਤੇ ਬਾਰਾਂਦਰੀ ਨੂੰ ਵੀ ਹੋਰ ਵਿਕਸਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਲਾਨ ਕਰਕੇ ਗਏ ਸਨ, ਉਸ ਮੁਤਾਬਕ ਸ਼ਹਿਰੀ ਅਤੇ ਧਾਰਮਿਕ ਯੋਜਨਾ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਭਵਿੱਖ ਵਿੱਚ ਹੋਣ ਵਾਲੀਆਂ ਉਸਾਰੀਆਂ, ਵਿਰਾਸਤੀ ਸਾਂਭ-ਸੰਭਾਲ, ਤੀਰਥ ਯਾਤਰਾ ਸੇਵਾਵਾਂ, ਸੈਨੀਟੇਸ਼ਨ, ਪਾਰਕਿੰਗ ਅਤੇ ਟ੍ਰੈਫਿਕ ਦੇ ਸੁਚਾਰੂ ਪ੍ਰਬੰਧਨ ਲਈ ਇੱਕ ਵਿਆਪਕ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ। ਸ਼ਰਧਾਲੂਆਂ ਲਈ ਲੰਗਰ ਦੀ ਸਹੂਲਤ ਸਮੇਤ ਬਜ਼ੁਰਗ ਨਾਗਰਿਕਾਂ, ਬੱਚਿਆਂ ਵਾਲੀਆਂ ਔਰਤਾਂ ਅਤੇ ਦਿਵਿਆਂਗ ਸ਼ਰਧਾਲੂਆਂ ਨੂੰ ਖਾਸ ਤੌਰ ‘ਤੇ ਬਦਲਦੇ ਮੌਸਮੀ ਹਾਲਾਤਾਂ ਦੌਰਾਨ ਆਰਾਮ ਪ੍ਰਦਾਨ ਕਰਨ ਲਈ ਸ਼ਰਧਾਲੂ ਹਾਲ ਨੂੰ ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਏਸੀ ਹਾਲ ਨਾਲ ਅਪਗ੍ਰੇਡ ਕੀਤਾ ਜਾਵੇਗਾ।ਇਸ ਮੌਕੇ ਵੱਡੀ ਗਿਣਤੀ ਦੂਰੋਂ-ਦੂਰੋਂ ਆਏ ਸ਼ਰਧਾਲੂ, ਸਥਾਨਕ ਕੌਂਸਲਰ, ਮੰਦਰ ਪ੍ਰਬੰਧਕ ਕਮੇਟੀ ਦੇ ਮੈਂਬਰ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਏ.ਡੀ.ਸੀ. ਇਸ਼ਾ ਸਿੰਗਲ, ਐਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ ਸਮੇਤ ਹੋਰ ਪਤਵੰਤੇ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...