14 ਜੂਨ ਤੋਂ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ ਕੋਲ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ

Date:

spot_img

ਜਲੰਧਰ, 13 ਜੂਨ: ਭਾਰਤੀ ਚੋਣ ਕਮਿਸ਼ਨ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਕਰਵਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਨਾਮਜ਼ਦਗੀ ਪੱਤਰ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.), ਜਲੰਧਰ ਜੋ ਹਲਕੇ ਦੇ ਰਿਟਰਨਿੰਗ ਅਫਸਰ ਹਨ, ਕੋਲ ਜਨਤਕ ਛੁੱਟੀ ਨੂੰ ਛੱਡ ਕੇ 14 ਜੂਨ ਤੋਂ 21 ਜੂਨ, 2024 ਤੱਕ ਸਵੇਰੇ 11.00 ਵਜੇ ਤੋਂ ਦੁਪਹਿਰ 03.00 ਵਜੇ ਤੱਕ ਭਰੇ ਜਾ ਸਕਣਗੇ। ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ (ਬੁੱਧਵਾਰ) ਹੈ। ਵੋਟਾਂ 10 ਜੁਲਾਈ, 2024 (ਬੁੱਧਵਾਰ) ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਜੁਲਾਈ, 2024 (ਸ਼ਨੀਵਾਰ) ਨੂੰ ਹੋਵੇਗੀ।
ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼
ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ ਪਾਉਣ ਦਾ ਸਮਾਂ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਹੋਵੇਗਾ। ਨਾਮਜ਼ਦਗੀ ਪੱਤਰ ਫਾਰਮ 2ਬੀ ਵਿੱਚ ਭਰੇ ਜਾਣੇ ਹਨ ਅਤੇ ਖਾਲੀ ਫਾਰਮ ਰਿਟਰਨਿੰਗ ਅਫ਼ਸਰ-ਕਮ-ਅਸਟੇਟ ਅਫ਼ਸਰ ਜਲੰਧਰ ਵਿਕਾਸ ਅਥਾਰਟੀ, ਜਲੰਧਰ ਕੋਲ ਉਪਲਬਧ ਹਨ। ਇਸ ਤੋਂ ਇਲਾਵਾ ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਨਿਰਧਾਰਤ ਫਾਰਮੈਟ ਵਿੱਚ ਹੋਣ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕੇ ਦੀ ਸੀਟ ਲਈ ਯੋਗ ਹੋਣ ਵਾਸਤੇ, ਉਮੀਦਵਾਰ ਨੂੰ ਸਬੰਧਤ ਸੂਬੇ ਦੇ ਕਿਸੇ ਵੀ ਹਲਕੇ ਵਿੱਚ ਵੋਟਰ ਵਜੋਂ ਰਜਿਸਟਰਡ ਹੋਣਾ ਲਾਜ਼ਮੀ ਹੈ।ਉਮੀਦਵਾਰਾਂ ਨੂੰ ਇਸ ਸਬੰਧੀ ਰਿਟਰਨਿੰਗ ਅਫਸਰ ਨੂੰ ਮੌਜੂਦਾ ਵੋਟਰ ਸੂਚੀ ਵਿੱਚ ਸਬੰਧਿਤ ਐਂਟਰੀ ਦੀ ਇੱਕ ਪ੍ਰਮਾਣਿਤ ਕਾਪੀ ਪੇਸ਼ ਕਰਨੀ ਹੋਵੇਗੀ।
21,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਉਨ੍ਹਾਂ ਦੱਸਿਆ ਕਿ 15 ਜੂਨ, 2024 ਨੂੰ ਤੀਸਰਾ ਸ਼ਨੀਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਛੁੱਟੀ ਨਹੀਂ ਹੈ, ਇਸ ਲਈ ਉਸ ਦਿਨ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਪੇਸ਼ ਕਰਕੇ ਦਾਖਲ ਕੀਤੇ ਜਾ ਸਕਦੇ ਹਨ ਅਤੇ 16 ਜੂਨ, 2024 ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਛੁੱਟੀ ਹੈ ਅਤੇ ਇਸ ਦਿਨ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਪੇਸ਼ ਨਹੀਂ ਕੀਤੇ ਜਾ ਸਕਦੇ ਹਨ। ਇਸੇ ਤਰ੍ਹਾਂ 17 ਜੂਨ, 2024 ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਅਧੀਨ ਈਦ-ਉਲ-ਜ਼ੂਹਾ (ਬਕਰੀਦ) ਦੀ ਛੁੱਟੀ ਹੋਣ ਕਾਰਨ ਉਸ ਦਿਨ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਪੇਸ਼ ਨਹੀਂ ਕੀਤੇ ਜਾ ਸਕਦੇ ਹਨ। ਬੁਲਾਰੇ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਦੇ ਐਲਾਨ ਦੀ ਮਿਤੀ (10 ਜੂਨ, 2024) ਤੋਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਭਾਵ 15 ਜੁਲਾਈ, 2024 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

मुंबई में 23-24 अगस्त को होगा ‘हैपनिंग हरियाणा’ रोडशो : राव नरबीर सिंह

👉विकसित भारत-2047 के निर्माण में हरियाणा की भूमिका को...

ट्रैप में रिश्वत की रकम देने वालों को मिलेगी वापस; हरियाणा ने बनाया रिवॉल्विंग फंड

Haryana News: हरियाणा सरकार ने भ्रष्टाचार के विरुद्ध कार्रवाई...