ਬਠਿੰਡਾ, 18 ਸਤੰਬਰ: ਨਵੇਂ ਤਨਖਾਹ ਸਕੇਲ ਲਾਗੂ ਕਰਨ ਦੀ ਮੰਗ ਨੂੰ ਲੈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਪੰਜਾਬ ਦੀਆਂ ਸਾਰੀਆਂ ਟੈਕਨੀਕਲ ਯੂਨੀਵਰਸਿਟੀਆਂ ਦੇ ਅਧਿਆਪਕਾਂ ਤੇ ਫੈਕਲਟੀ ਮੈਂਬਰਾਂ ਨੇ ਅੱਜ ਮੁੜ ਧਰਨਾ ਦਿੱਤਾ। ਸਥਾਨਕ ਮਹਾਰਾਜ਼ਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਫੈਕਲਟੀ ਮੈਂਬਰਾਂ ਨੇ ਸਰਕਾਰ ਉਪਰ ਵਾਅਦਾ ਖਿਲਾਫ਼ੀ ਦੇ ਦੋਸ਼ ਲਗਾਏ। ਇਸ ਮੌਕੇ ਰੋਹ ਭਰਪੂਰ ਨਾਅਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਕਿ ਸਬੰਧਤ ਮੰਤਰਾਲੇ, ਵਿਭਾਗਾਂ ਨਾਲ ਮੀਟਿੰਗਾਂ ਅਤੇ ਵਾਰ-ਵਾਰ ਭਰੋਸਾ ਦੇਣ ਦੇ ਬਾਵਜੂਦ ਤਕਨੀਕੀ ਯੂਨੀਵਰਸਿਟੀਆਂ ਦੇ ਫੈਕਲਟੀ ਨੂੰ ਨਵਾਂ ਤਨਖਾਹ ਸਕੇਲ ਲਾਗੂ ਨਹੀਂ ਕੀਤਾ ਗਿਆ।
ਬਠਿੰਡਾ ਦੇ ਕਾਂਗਰਸੀਆਂ ਨੇ ਰਵਨੀਤ ਬਿੱਟੂ ਵਿਰੁਧ ਖੋਲਿਆ ਮੋਰਚਾ, ਮੋਦੀ ਤੇ ਬਿੱਟੂ ਦਾ ਫ਼ੂਕਿਆ ਪੁਤਲਾ
ਜਦੋਂ ਕਿ ਪੰਜਾਬ ਦੀਆਂ ਹੋਰ ਯੂਨੀਵਰਸਿਟੀਆਂ ਸਮੇਤ ਪੰਜਾਬ ਭਰ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਦੋ ਸਾਲ ਪਹਿਲਾਂ ਸੋਧਿਆ ਹੋਇਆ ਤਨਖਾਹ ਸਕੇਲ ਦਿੱਤਾ ਗਿਆ ਸੀ। ਇੱਥੋਂ ਤੱਕ ਕਿ ਇਨ੍ਹਾਂ ਯੂਨੀਵਰਸਿਟੀਆਂ ਦੇ ਗੈਰ-ਅਧਿਆਪਨ ਅਮਲੇ ਨੂੰ ਪਹਿਲਾਂ ਹੀ ਨਵੇਂ ਤਨਖਾਹ ਸਕੇਲ ਮਿਲ ਚੁੱਕੇ ਹਨ। ਦਸਣਾ ਬਣਦਾ ਹੈ ਕਿ ਪੰਜਾਬ ਦੇ ਵਿਚ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ, ਮਲੋਟ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ, ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ, ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਅਤੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ
ਅਸਤੀਫ਼ਾ ਦੇਣ ਤੋਂ ਬਾਅਦ ਕੇਜ਼ਰੀਵਾਲ ਹੁਣ ਹਫ਼ਤੇ ’ਚ ਛੱਡਣਗੇ ਸਰਕਾਰੀ ਰਿਹਾਇਸ਼ ਤੇ ਸਹੂਲਤ
ਕਪੂਰਥਲਾ ਦੇ ਫੈਕਲਟੀ ਮੈਂਬਰਾਂ ਨੂੰ ਨਵੇਂ ਤਨਖ਼ਾਹ ਸਕੇਲ ਲਾਗੂ ਕਰਨ ਵਿੱਚ ਹੋ ਰਹੀ ਦੇਰੀ ਨੇ ਅਧਿਆਪਨ ਕਰਮਚਾਰੀਆਂ ਵਿੱਚ ਮਹੱਤਵਪੂਰਨ ਅਸੰਤੁਸ਼ਟੀ ਪੈਦਾ ਕੀਤੀ ਹੈ, ਜੋ ਅਣਗਹਿਲੀ ਅਤੇ ਬਹੁਤ ਹੀ ਨਿਰਾਸ਼ ਮਹਿਸੂਸ ਕਰਦੇ ਹਨ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਾਰੀਆਂ ਸਰਕਾਰੀ ਤਕਨੀਕੀ ਯੂਨੀਵਰਸਿਟੀਆਂ ਦੇ ਫੈਕਲਟੀ (290 ਦੇ ਕਰੀਬ ਅਧਿਆਪਕ) ਨਵੇਂ ਤਨਖਾਹ ਸਕੇਲ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕਰਦੇ ਹਨ। ਜਿਕਰਯੋਗ ਹੈ ਕਿ ਇਸ ਮੰਗ ਨੂੰ ਲੈ ਕੇ ਸੂਬੇ ਦੀਆਂ ਸਾਰੀਆਂ ਟੈਕਨੀਕਲ ਯੂਨੀਵਰਸਿਟੀਆਂ ਵੱਲੋਂ ਇੱਕ ਹਫ਼ਤੇ ਲਈ ਰੋਜ਼ਾਨਾ ਇੱਕ ਘੰਟੇ ਲਈ ਆਪਣੇ-ਆਪਣੇ ਅਦਾਰਿਆਂ ਵਿੱਚ ਧਰਨਾ ਦਿੱਤਾ ਜਾ ਰਿਹਾ ਹੈ।