WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਅਪਰਾਧ ਜਗਤ

ਦੁਬਈ ਭੱਜਣ ਦੀ ਤਿਆਰੀ ਕਰਦਾ ਪਰਲਜ਼ ਦਾ ਭਗੋੜਾ ਡਾਇਰੈਕਟਰ ਮੁੰਬਈ ਏਅਰਪੋਰਟ ਤੋਂ ਗ੍ਰਿਫਤਾਰ

ਚੰਡੀਗੜ੍ਹ, 19 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਇਮੀਗ੍ਰੇਸ਼ਨ ਟੀਮ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਿਟੇਡ (ਪੀ.ਏ.ਸੀ.ਐਲ.) ਮੁਕੱਦਮੇ ਵਿੱਚ ਸਨਰੰਜੀਵਨ ਇਨਫਰਾਸਟਰਕਚਰ ਐਂਡ ਪ੍ਰਾਜੈਕਟ ਪ੍ਰਾਈਵੇਟ ਲਿਮਟਿਡ ਦੇ ਲੋੜੀਂਦੇ ਭਗੌੜੇ ਮੁਲਜ਼ਮ ਡਾਇਰੈਕਟਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਮੁਲਜ਼ਮ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਮੁੰਬਈ ਹਵਾਈ ਅੱਡੇ ਤੋਂ ਦੁਬਈ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪਿੰਡ ਘੋਲੂਮਾਜਰਾ ਤਹਿਸੀਲ ਡੇਰਾਬੱਸੀ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਦੀ ਗੈਰ-ਕਾਨੂੰਨੀ ਵਿਕਰੀ ਵਿੱਚ ਸ਼ਮੂਲੀਅਤ ਸਬੰਧੀ ਥਾਣਾ ਸਦਰ ਸਿਟੀ ਜ਼ੀਰਾ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਐਫ.ਆਈ.ਆਰ. ਨੰਬਰ 79 ਮਿਤੀ 16-07-2020 ਨੂੰ ਆਈ.ਪੀ.ਸੀ. ਦੀ ਧਾਰਾ 406, 420, 467, 468, 471 ਅਤੇ 120-ਬੀ ਤਹਿਤ ਦਰਜ ਮੁਕੱਦਮੇ ਵਿੱਚ ਲੋੜੀਂਦਾ ਸੀ।

MP ਅੰਮ੍ਰਿਤਪਾਲ ਸਿੰਘ ਨੇ NSA ਨੂੰ ਹਾਈਕੋਰਟ ਵਿਚ ਦਿੱਤੀ ਚੁਣੌਤੀ

ਮੁਲਜ਼ਮ ਇਸ ਗੱਲ ਤੋਂ ਜਾਣੂ ਸੀ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਪੀ.ਏ.ਸੀ.ਐਲ. ਲਿਮਟਿਡ ਨੂੰ ਪਿੰਡ ਘੋਲੂਮਾਜਰਾ ਅਤੇ ਹੋਰ ਥਾਵਾਂ ਉਤੇ ਪੀਏਸੀਐਲ ਕੰਪਨੀ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਜਾਇਦਾਦਾਂ ਨੂੰ ਵੇਚਣ ਅਦਿ ‘ਤੇ ਰੋਕ ਲਗਾਈ ਹੋਈ ਹੈ। ਪ੍ਰੰਤੂ ਫੀਨੋਮੀਨਲ ਕੰਸਟਰੱਕਸ਼ਨ ਪ੍ਰਾਈਵੇਟ ਲਿਮਟਿਡ ਅਤੇ ਸਨਰੰਜੀਵਨ ਇਨਫਰਾਸਟਰੱਕਚਰ ਐਂਡ ਪ੍ਰਾਜੈਕਟ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰਾਂ/ਪ੍ਰਮੋਟਰਾਂ ਨੇ ਹੋਰਨਾਂ ਦੀ ਮਿਲੀਭੁਗਤ ਨਾਲ ਸਾਲ 2018-19 ਵਿੱਚ ਪਿੰਡ ਘੋਲੂਮਾਜਰਾ ਵਿਖੇ ਪੀ.ਏ.ਸੀ.ਐਲ. ਦੀ ਅਦਾਲਤ ਵੱਲੋਂ ਵਿਵਾਦਿਤ ਕਰਾਰ ਦਿੱਤੀ 115 ਵਿੱਘੇ ਜ਼ਮੀਨ ’ਤੇ ਬੇਲਾ ਵਿਸਟਾ-01 ਅਤੇ ਬੇਲਾ ਵਿਸਟਾ-02 ਨਾਮਕ ਦੋ ਕਲੋਨੀਆਂ ਤਿਆਰ ਕੀਤੀਆਂ ਸਨ।

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਤੇ ਠੇਕੇਦਾਰ ਵਿਰੁਧ ਗਬਨ ਦਾ ਕੇਸ ਦਰਜ

ਮੁਲਜ਼ਮ ਡਿਵੈਲਪਰਾਂ ਨੇ ਦੋਵਾਂ ਕਲੋਨੀਆਂ ਵਿੱਚ ਲੋਕਾਂ ਨੂੰ ਪਲਾਟ/ਮਕਾਨ ਵੇਚ ਕੇ ਮੋਟਾ ਪੈਸਾ ਕਮਾਇਆ ਜਿਸ ਕਰਕੇ ਵਿਜੀਲੈਂਸ ਬਿਊਰੋ ਵੱਲੋਂ ਉਕਤ ਮੁਕੱਦਮੇ ਵਿੱਚ ਇਨ੍ਹਾਂ ਕੰਪਨੀਆਂ ਦੇ ਪ੍ਰਮੋਟਰਾਂ ਨੂੰ ਨਾਮਜ਼ਦ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਇਸ ਵਿਕਰੀ ਨਾਲ ਇਕੱਤਰ ਕੀਤੀ ਰਾਸ਼ੀ ਇਸ ਕੰਪਨੀ ਵੱਲੋਂ ਪੇਸ਼ ਕੀਤੀ ਸਮੂਹਿਕ ਨਿਵੇਸ਼ ਯੋਜਨਾ ਵਿੱਚ ਆਪਣੀ ਮਿਹਨਤ ਦੀ ਕਮਾਈ ਲਗਾਉਣ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਪ੍ਰਧਾਨਗੀ ਹੇਠ ਕਮੇਟੀ ਦਾ ਗਠਨ ਕੀਤਾ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਦਾ ਟਰਾਂਜ਼ਿਟ ਰਿਮਾਂਡ ਲੈ ਲਿਆ ਗਿਆ ਹੈ ਅਤੇ ਉਸ ਨੂੰ ਪੰਜਾਬ ਦੀ ਸਬੰਧਤ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Related posts

ਪਿਸਤੌਲ ਦੀ ਨੌਕ ’ਤੇ ਸੈਰ ਕਰ ਰਹੀ ਔਰਤ ਦੀ ਸੋਨੇ ਦੀ ਚੈਨ ਖੋਹ ਕੇ ਭੱਜੇ ਲੁਟੇਰੇ

punjabusernewssite

ਕੜਾਕੇ ਦੀ ਠੰਢ ਵਿੱਚ ਬਠਿੰਡਾ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਚਲਾਇਆ ਕਾਸਕੋ ਅਪਰੇਸ਼ਨ

punjabusernewssite

ਡਿਪਟੀ ਕਮਿਸ਼ਨਰ ਨੇ ਕੀਤਾ ਬਠਿੰਡਾ ਜੇਲ੍ਹ ਦਾ ਦੌਰਾ, ਸੁਣੀਆਂ ਕੈਦੀਆਂ ਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ

punjabusernewssite