ਜ਼ਿਲ੍ਹੇ ਅੰਦਰ ਵੱਖ-ਵੱਖ ਪ੍ਰੋਜੈਕਟਾਂ ਲਈ ਲਗਭਗ 257.63 ਲੱਖ ਰੁਪਏ ਦੇ ਫੰਡ ਜਾਰੀ : ਡਿਪਟੀ ਕਮਿਸ਼ਨਰ

0
94
+1

ਸ਼ਹਿਰ ਦੀਆਂ ਅਹਿਮ ਥਾਵਾਂ ‘ਤੇ 83.17 ਲੱਖ ਰੁਪਏ ਦੇ ਲਗਾਏ ਜਾਣਗੇ ਸੀ.ਸੀ.ਟੀ.ਵੀ ਕੈਮਰੇ
ਬਠਿੰਡਾ, 7 ਨਵੰਬਰ (ਸੁਖਜਿੰਦਰ ਸਿੰਘ ਮਾਨ) : ਜ਼ਿਲ੍ਹੇ ਅੰਦਰ ਵੱਖ-ਵੱਖ ਪ੍ਰੋਜੈਕਟਾਂ ਲਈ ਲਗਭਗ 257.63 ਲੱਖ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਡਿਸਟ੍ਰਿਕਟ ਮਿਨਰਲ ਫਾਊਂਡੇਸ਼ਨ ਕਮੇਟੀ ਦੌਰਾਨ ਕਮੇਟੀ ਮੈਂਬਰਾਂ ਦੀ ਸਹਿਮਤੀ ਉਪਰੰਤ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਕੀਤਾ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੰਡਸਟਰੀ ਦੀ ਮੰਗ ਨੂੰ ਮੁੱਖ ਰੱਖਦਿਆਂ ਇੰਡਸਟ੍ਰੀਅਲ ਗ੍ਰੋਥ ਸੈਂਟਰ ਤੋਂ ਸਾਈਂ ਨਗਰ ਬਠਿੰਡਾ ਤੱਕ ਜਾਂਦੀ ਸੜਕ ਨੂੰ ਪੱਕਾ ਕਰਨ ਲਈ ਕਰੀਬ 70.16 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਮੁੱਖ ਮੰਤਰੀ ਭਲਕੇ 10,000 ਤੋਂ ਵੱਧ ਨਵੇਂ ਚੁਣੇ ਸਰਪੰਚਾਂ ਨੂੰ ਚੁਕਾਉਣਗੇ ਸਹੁੰ,ਤਿਆਰੀਆਂ ਮੁਕੰਮਲ

ਉਹਨਾਂ ਕਿਹਾ ਕਿ ਇਸ ਸੜਕ ਦੇ ਪੱਕਾ ਹੋਣ ਨਾਲ ਇੰਡਸਟ੍ਰੀਅਲ ਗ੍ਰੋਥ ਸੈਂਟਰ ਦੇ ਲੋਕਾਂ ਦੀ ਕਾਫੀ ਸਮੇਂ ਤੋਂ ਲੰਬਿਤ ਚੱਲੀ ਆ ਰਹੀ ਮੰਗ ਪੂਰੀ ਹੋ ਜਾਵੇਗੀ। ਇਸ ਤੋਂ ਇਲਾਵਾ ਉਹਨਾਂ ਇਹ ਵੀ ਕਿਹਾ ਕਿ ਸ਼ਹਿਰ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਸਮਾਜ ਵਿਰੋਧਾਂ ਅਨਸਰਾਂ ਤੇ ਨਕੇਲ ਕਸਣ ਲਈ ਸ਼ਹਿਰ ਦੀਆਂ ਅਹਿਮ ਥਾਵਾਂ ‘ਤੇ 83.17 ਲੱਖ ਰੁਪਏ ਦੀ ਲਾਗਤ ਨਾਲ ਸੀ.ਸੀ.ਟੀ.ਵੀ ਕੈਮਰੇ ਵੀ ਲਗਾਏ ਜਾਣਗੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਹਨਾਂ ਪ੍ਰੋਜੈਕਟਾਂ ਨੂੰ ਸ਼ੁਰੂ ਕਰਨ ਲਈ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਸਮਾਂ-ਬੱਧ ਤਰੀਕੇ ਨਾਲ ਇਹਨਾਂ ਪ੍ਰੋਜੈਕਟਾਂ ਨੂੰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।

 

+1

LEAVE A REPLY

Please enter your comment!
Please enter your name here