ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਵਿੱਚ ਹੋਰ ਲਿਆਂਦੀ ਜਾਵੇ ਤੇਜ਼ੀ : ਡਿਪਟੀ ਕਮਿਸ਼ਨਰ

Date:

spot_img

👉ਕਿਹਾ, ਵਿਕਾਸ ਕਾਰਜਾਂ ’ਚ ਦੇਰੀ ਤੇ ਗੁਣਵੰਤਾ ’ਚ ਅਣਗਹਿਲੀ ਨਹੀਂ ਹੋਵੇਗੀ ਬਰਦਾਸ਼ਤ
Bathinda News: ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ-ਸਿਰ ਪੂਰਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਜਲਦ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨਾਵਾਰ ਸਮੀਖਿਆ ਬੈਠਕ ਦੌਰਾਨ ਦਿੱਤੇ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਵਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਕਾਰਜਾਂ ਦੀ ਸਮੀਖਿਆਂ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ।

ਇਹ ਵੀ ਪੜ੍ਹੋ  ਪੰਜਾਬੀ ਅਦਾਕਾਰ ਦੇ ਪਿਤਾ ‘ਤੇ ਹੋਏ ਹਮਲੇ ਵਿਚ ਹਥਿਆਰ ਮੁਹੱਈਆ ਕਰਵਾਉਣ ਵਾਲਾ ਮੋਗਾ ਪੁਲਿਸ ਵੱਲੋਂ ਗ੍ਰਿਫਤਾਰ

ਉਨ੍ਹਾਂ ਪ੍ਰਗਤੀ ਅਧੀਨ ਕਾਰਜਾਂ ਨੂੰ ਵੀ ਤੈਅ ਸਮੇਂ ਅਨੁਸਾਰ ਪੂਰਾ ਕਰਨ ਦੀ ਹਦਾਇਤ ਕੀਤੀ।ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਉਨਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਦੇਰੀ ਤੇ ਢਿੱਲ-ਮੱਠ ਦੇ ਨਾਲ-ਨਾਲ ਕੰਮ ਦੀ ਗੁਣਵੰਤਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਸਿਖਲਾਈ ਅਧੀਨ ਆਈ.ਏ.ਐਸ ਅਧਿਕਾਰੀ ਮੈਡਮ ਹਰਸ਼ਿਤਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਪ੍ਰਤਾਪ ਸਿੰਘ ਗਿੱਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

किसानों को मंडियों में जरूरी सुविधाएं प्रदान करना सरकार की प्राथमिकता : श्याम सिंह राणा

👉हरियाणा के कृषि एवं किसान कल्याण मंत्री श्याम सिंह...

राखीगढ़ी की विरासत हमारी ऐतिहासिक पहचान, इसे सहेजना हम सबकी जिम्मेदारी: श्री कृष्ण लाल पवार

मुख्यमंत्री के ओएसडी श्री भारत भूषण भारती तथा डेक्कन...

Haryana में ₹219.91 करोड़ के विकास कार्यों को मंजूरी, बोलीदाताओं से नेगोसिएशन से ₹18.81 करोड़ की बचत

👉मुख्यमंत्री नायब सिंह सैनी की अध्यक्षता में उच्चाधिकार प्राप्त...