Hoshiarpur News: ਪਿਛਲੇ ਦੋ ਦਿਨਾਂ ਤੋਂ ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਕਾਰਨ ਲਗਾਤਾਰ ਹਾਦਸੇ ਵਾਪਰ ਰਹੇ ਹਨ। ਇਸੇ ਤਰ੍ਹਾਂ ਇੱਕ ਹੋਰ ਹਾਦਸੇ ਦੇ ਵਿੱਚ ਇੱਕ ਕਾਰ ਨਹਿਰ ਵਿੱਚ ਡਿੱਗਣ ਕਾਰਨ ਕਾਰ ਚਾਲਕ ਦੀ ਮੌਤ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਇਹ ਘਟਨਾ ਧੁੰਦ ਕਾਰਨ ਵਾਪਰੀ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਕਾਰ ਚਾਲਕ ਸੜਕ ਨੂੰ ਪਤਾ ਨਹੀਂ ਚੱਲ ਸਕਿਆ ਅਤੇ ਕਾਰ ਬੇਕਾਬ ਹੋ ਕੇ ਨਹਿਰ ਵਿੱਚ ਡਿੱਗ ਪਈ।
ਮਿਰਤਕ ਨੌਜਵਾਨ ਦੀ ਪਹਿਚਾਣ ਜਤਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਬਾਸੀ ਪਿੰਡ ਭਗਰੲਣਾ ਤਹਿਸੀਲ ਗੜਸ਼ੰਕਰ ਦੇ ਤੌਰ ‘ਤੇ ਹੋਈ ਹੈ। ਘਟਨਾ ਦਾ ਪਤਾ ਚੱਲਦੇ ਹੀ ਲੋਕ ਇਕੱਠੇ ਹੋਏ ਅਤੇ ਕਾਰ ਵਿੱਚੋਂ ਨੌਜਵਾਨ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਪਰੰਤੂ ਨੌਜਵਾਨ ਦੀ ਤਦ ਤੱਕ ਮੌਤ ਹੋ ਚੁੱਕੀ ਸੀ। ਹਾਲਾਂਕਿ ਸੀ ਨਹਿਰ ਵਿੱਚ ਪਾਣੀ ਨਹੀਂ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite