Tarntaran News: ਅੱਜ ਸਵੇਰ ਹੋਏ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਤਰਨਤਾਰਨ ਪੁਲਿਸ ਵੱਲੋਂ ਇੱਕ ਅੰਤਰਰਾਸਟਰੀ ਡਰੱਗ ਅਤੇ ਹਵਾਲਾ ਗਿਰੋਹ ਦਾ ਪਰਦਾਫਾਸ਼ ਕਰਦਿਆਂ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮੁਕਾਬਲੇ ਵਿਚ ਇਸ ਗਿਰੋਹ ਦੇ ਦੋ ਮੈਂਬਰ ਗੋਲੀ ਲੱਗਣ ਕਾਰਨ ਜਖ਼ਮੀ ਵੀ ਹੋ ਗਏ ਹਨ, ਜਿੰਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਇੰਨ੍ਹਾਂ ਕੋਲੋਂ ਗੈਰ-ਕਾਨੂੰਨੀ ਹਥਿਆਰ, ਨਸ਼ੀਲੇ ਪਦਾਰਥ ਅਤੇ ਲੱਖਾਂ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ Big News: ਪੰਜਾਬ ਪੁਲਿਸ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਅੱਜ ਲੈ ਕੇ ਆਵੇਗੀ ਪੰਜਾਬ
ਮਾਮਲੇ ਦੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਨੇ ਸੋਸਲ ਮੀਡੀਆ ਰਾਹੀਂ ਦਸਿਆ ਕਿ ਗੁੂਪਤ ਸੂਚਨਾ ਦੇ ਆਧਾਰ ’ਤੇ ਜਦ ਪੁਲਿਸ ਪਾਰਟੀ ਨੇ ਕਾਰਵਾਈ ਸ਼ੁਰੂ ਕੀਤੀ ਤਾਂ ਮੁਲਜ਼ਮਾਂ ਨੇ ਪੁਲਿਸ ਪਾਰਟੀ ’ਤੇ ਗੋਲੀ ਚਲਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਜਵਾਬੀ ਕਾਰਵਾਈ ਕੀਤੀ। ਸਵੈ-ਰੱਖਿਆ ਵਿੱਚ, ਦੋ ਦੋਸ਼ੀਆਂ ਦੀਆਂ ਲੱਤਾਂ ਵਿੱਚ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹਈਆ ਕਰਵਾਈ ਗਈ।ਦੌਰਾਨੇ ਤਫ਼ਤੀਸ਼ ਦੁਬਈ ਸਥਿਤ ਡਰੱਗ ਕਾਰਟੇਲ ਨਾਲ ਜੁੜੇ ਹਵਾਲਾ ਲੈਣ-ਦੇਣ ਦੇ ਮੁੱਖ ਦੋਸ਼ੀ ਇਕਬਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ।
ਇਹ ਵੀ ਪੜ੍ਹੋ ਸ਼ੰਭੂ ਤੇ ਖਨੌਰੀ ਬਾਰਡਰ ਖਾਲੀ ਹੋਣ ਤੋਂ ਬਾਅਦ ਹੁਣ ਹਰਿਆਣਾ ਵੱਲੋਂ ਵੀ ‘ਕੰਧਾਂ’ ਢਾਹੁਣੀਆਂ ਸ਼ੁਰੂ
ਉਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਿਆਂ ਪਿਛਲੇ ਤਿੰਨ ਮਹੀਨਿਆਂ ਵਿੱਚ 50 ਕਰੋੜ ਰੁਪਏ ਦਾ ਲੈਣ-ਦੇਣ ਕਰਨ ਦਾ ਇਕਬਾਲ ਕੀਤਾ ਹੈ। ਪੁਲਿਸ ਮੁਖੀ ਨੇ ਦਸਿਆ ਕਿ ਇਸ ਸਬੰਧ ਵਿਚ ਐਨ.ਡੀ.ਪੀ.ਐਸ. ਐਕਟ, ਆਰਮਜ਼ ਐਕਟ ਅਤੇ ਬੀ.ਐਨ.ਐਸ. ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਤਫ਼ਤੀਸ ਜਾਰੀ ਹੈ। ਮੁਲਜਮਾਂ ਕੋਲੋਂ 7 ਕਿਲੋ ਅਫੀਮ, 3 ਪਿਸਤੌਲ (30 ਬੋਰ) ਸਮੇਤ 6 ਮੈਗਜ਼ੀਨ, 23.10 ਲੱਖ ਰੁਪਏ ਦੀ ਡਰੱਗ ਮਨੀ, ਕਰੰਸੀ ਗਿਣਨ ਵਾਲੀ ਮਸ਼ੀਨ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਪੁਲਿਸ ਮੁਕਾਬਲੇ ਤੋਂ ਬਾਅਦ ਅੰਤਰਰਾਸ਼ਟਰੀ ਡਰੱਗ ਤਸਕਰਾਂ ਦਾ ਗਿਰੋਹ ਕਾਬੂ, ਦੋ ਗੋ+ਲੀ ਲੱਗਣ ਕਾਰਨ ਹੋਏ ਜਖ਼ਮੀ"