Big Breaking: ਚੋਣ ਕਮਿਸ਼ਨ ਵੱਲੋਂ ਗੈਂਂਗਸਟਰ ਦਲਜੀਤ ਭਾਨਾ ਦੀ ਪੈਰੋਲ ਰੱਦ

Date:

spot_img

ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਮੁੜ ਜੇਲ੍ਹ ’ਚ ਭੇਜਣ ਦੇ ਦਿੱਤੇ ਹੁਕਮ
ਚੰਡੀਗੜ੍ਹ, 8 ਜੁਲਾਈ : ਪਿਛਲੇ ਦਿਨੀਂ ਸੂਬੇ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਕਾਂਗਰਸ ਦੇ ਐਮ.ਪੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ ਸਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਨੇ ਗੈਂਗਸਟਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਰੱਦ ਕਰ ਦਿੱਤੀ ਹੈ। ਭਾਰਤੀ ਚੋਣ ਕਮਿਸ਼ਨ ਨੇ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਨਾ ਦੀ ਪੈਰੋਲ ਰੱਦ ਕਰਨ ਲਈ ਕਾਂਗਰਸ ਤੋਂ ਇਲਾਵਾ ਭਾਜਪਾ ਨੇ ਕਮਿਸ਼ਨ ਕੋਲ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਸਨ। ਸਾਬਕਾ ਮੁੱਖ ਮੰਤਰੀ ਸ: ਚੰਨੀ ਨੇ ਤਾਂ ਇਸ ਸਬੰਧ ਵਿਚ ਬਕਾਇਦਾ ਇੱਕ ਪ੍ਰੈਸ ਕਾਨਫਰੰਸ ਕਰਕੇ ਦੋਸ਼ ਲਗਾਏ ਸਨ ਕਿ ਗੈਂਗਸਟਰ ਵਿਰੋਧੀਆਂ ਨੂੰ ਡਰਾ-ਧਮਕਾ ਰਿਹਾ।

 

spot_img
spot_img

Share post:

Popular

More like this
Related

CM Nayab Singh Saini ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया

👉मेक इन इंडिया अभियान में मेक विद स्वीडन निभाएगा...