WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਜੇਲ੍ਹ ਵਿੱਚ ਬੰਦ ਗੈਂਗਸਟਰ ਦੀਪਕ ਟੀਨੂੰ ਦਾ ਸਾਥੀ ਗ੍ਰਿਫਤਾਰ; ਪਿਸਤੌਲ ਬਰਾਮਦ

ਚੰਡੀਗੜ੍ਹ, 13 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧ ਨੈੱਟਵਰਕ ਦੇ ਖ਼ਾਤਮੇ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ ਅਤੇ ਵਿਦੇਸ਼ ਆਧਾਰਿਤ ਅੱਤਵਾਦੀ ਗੋਲਡੀ ਬਰਾੜ ਗੈਂਗ ਦੇ ਜੇਲ੍ਹ ਵਿੱਚ ਬੰਦ ਗੈਂਗਸਟਰ ਦੀਪਕ ਟੀਨੂੰ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਜੇ ਵਾਸੀ ਮੇਹਮਦਪੁਰ, ਐਸ.ਏ.ਐਸ.ਨਗਰ ਵਜੋਂ ਹੋਈ ਹੈ, ਜਿਸ ਨੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਨੂੰ ਭੱਜਣ ਵਿੱਚ ਮਦਦ ਕੀਤੀ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿੱਚ ਕਈ ਘਿਨਾਉਣੇ ਅਪਰਾਧਾਂ ਦੇ ਕੇਸ ਦਰਜ ਹਨ।
ਪੁਲੀਸ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਦਾ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਲੋਕ ਸਭਾ ਚੋਣਾਂ ’ਚ ਜਿੱਤ ਤੋਂ ਬਾਅਦ Raja Warring ਨੇ ਲੁਧਿਆਣਾ ਵਾਸੀਆਂ ਦਾ ਕੀਤਾ ਧੰਨਵਾਦ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾਵਾਂ ‘ਤੇ ਕਾਰਵਾਈ ਕਰਦੇ ਹੋਏ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਰਾਜਪੁਰਾ-ਚੰਡੀਗੜ੍ਹ ਹਾਈਵੇਅ ‘ਤੇ ਗਗਨ ਚੌਕ ਨੇੜੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਿਸ ਟੀਮਾਂ ਨੇ ਇਹ ਕਾਰਵਾਈ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਕੀਤੀ ਜਿਸ ਦੀ ਨਿਗਰਾਨੀ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਨੇ ਕੀਤੀ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਨੂੰ ਉਸਦੇ ਜੇਲ੍ਹ ਵਿੱਚ ਬੰਦ/ਵਿਦੇਸ਼ੀ ਹੈਂਡਲਰਾਂ ਨੇ ਵਿਰੋਧੀ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਮਾਰਨ ਦਾ ਕੰਮ ਸੌਂਪਿਆ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ:ਮੀਤ ਹੇਅਰ

ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਸਾਲ 2018 ਵਿੱਚ ਮੁਲਜ਼ਮ ਵਿਜੇ ਮਲੇਸ਼ੀਆ ਭੱਜ ਗਿਆ ਸੀ ਅਤੇ ਉਥੇ ਰਹਿੰਦਿਆਂ ਉਸ ਨੇ ਮ੍ਰਿਤਕ ਗੈਂਗਸਟਰ ਅੰਕਿਤ ਭਾਦੂ ਰਾਹੀਂ ਅੰਬਾਲਾ ਸ਼ਹਿਰ ਦੇ ਸਰਾਫਾ ਬਾਜ਼ਾਰ ਵਿੱਚ ਇੱਕ ਜਵੈਲਰ ਦੇ ਕਤਲ ਨੂੰ ਅੰਜਾਮ ਦਿੱਤਾ ਸੀ। ਜ਼ਿਕਰਯੋਗ ਹੈ ਕਿ ਗੈਂਗਸਟਰ ਅੰਕਿਤ ਭਾਦੂ ਨੂੰ 2019 ‘ਚ ਪੰਜਾਬ ਪੁਲਿਸ ਨੇ ਐਨਕਾਊਂਟਰ ‘ਚ ਢੇਰ ਕਰ ਦਿੱਤਾ ਸੀ। ਇਸ ਮਾਮਲੇ ‘ਚ ਦੋਸ਼ੀ ਵਿਜੇ 2 ਸਾਲ ਤੱਕ ਅੰਬਾਲਾ ਜੇਲ ‘ਚ ਬੰਦ ਰਿਹਾ। ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਕ੍ਰਾਈਮ, ਪੰਜਾਬ ਵਿਖੇ ਅਸਲਾ ਐਕਟ ਦੀ ਧਾਰਾ 25(6)(7) ਦੇ ਤਹਿਤ ਐਫ.ਆਈ.ਆਰ. ਨੰਬਰ 23 ਮਿਤੀ 12-06-24 ਦਰਜ ਹੈ।

Related posts

ਭਾਜਪਾ SC ਮੋਰਚਾ ਦੇ ਮੀਤ ਪ੍ਰਧਾਨ ਦੀ ‘ਆਪ’ ਪਾਰਟੀ ‘ਚ ਐਂਟਰੀ

punjabusernewssite

ਪੰਜਾਬ ਦੇ ਆਗੂ ਬੀਬੀਐਮਬੀ ਬਾਰੇ ਗੁੰਮਰਾਹਕੁੰਨ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਕਰਨ: ਤਰੁਣ ਚੁੱਘ

punjabusernewssite

ਮੀਤ ਹੇਅਰ ਨੇ ਹਾਈ ਕੋਰਟ ਵੱਲੋੰ ਬੰਦ ਪਈਆਂ ਖੱਡਾਂ ਨੂੰ ਚਲਾਉਣ ਦੀ ਆਗਿਆ ਦੇਣ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਦੱਸਿਆ

punjabusernewssite