ਗੈਂਗਸਟਰ ਮਨਪ੍ਰੀਤ ਮੰਨਾ ਮੁੜ ਤਲਵੰਡੀ ਸਾਬੋ ਪੁਲਿਸ ਦੀ ਹਿਰਾਸਤ ‘ਚ; ਵਪਾਰੀ ਤੋਂ 15 ਲੱਖ ਦੀ ਫਿਰੌਤੀ ਮੰਗਣ ਦੇ ਦੋਸ਼

Date:

spot_img

Talwandi Sabo News: ਹੁਸ਼ਿਆਰਪੁਰ ਜੇਲ੍ਹ ‘ਚ ਬੰਦ ਗੈਂਗਸਟਰ ਮਨਪ੍ਰੀਤ ਮੰਨਾ ਵਿਰੁਧ ਤਲਵੰਡੀ ਸਾਬੋ ਪੁਲਿਸ ਨੇ ਪਰਚਾ ਦਰਜ਼ ਕੀਤਾ ਹੈ। ਉਸਦੇ ਉੱਪਰ ਇੱਕ ਵਪਾਰੀ ਤੋਂ 15 ਲੱਖ ਰੁਪਏ ਫ਼ਿਰੌਤੀ ਮੰਗਣ ਦੇ ਦੋਸ਼ ਲਗਾਏ ਗਏ ਹਨ। ਪੁਛਗਿਛ ਲਈ ਪੁਲਿਸ ਵੱਲੋਂ ਉਸਨੂੰ ਜੇਲ੍ਹ ਵਿਚੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਹੈ। ਪਤਾ ਲੱਗਿਆ ਹੈ ਕਿ ਇਸ ਮਾਮਲੇ ਵਿਚ ਇੱਕ ਹੋਰ ਵਿਅਕਤੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ। ਸੂਚਨਾ ਮੁਤਾਬਕ ਵਪਾਰੀ ਨੂੰ ਕਿਸੇ ਵਿਦੇਸ਼ੀ ਨੰਬਰ ਤੋਂ ਫੋਨ ਕਾਲ ਕਰਕੇ ਗੈਂਗਸਟਰ ਮਨਪ੍ਰੀਤ ਮੰਨੇ ਦੇ ਨਾਮ ‘ਤੇ 15 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ। ਵਪਾਰੀ ਵੱਲੋਂ ਇੰਨੀ ਰਕਮ ਦੇਣ ਤੋਂ ਅਸਮੱਰਥਾ ਪ੍ਰਗਟਾਉਣ ‘ਤੇ ਉਸਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ।

ਇਹ ਵੀ ਪੜ੍ਹੋ 👉CM Bhagwant Mann ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦਾ ਵੱਡਾ ਫੈਸਲਾ; ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤਲਵੰਡੀ ਸਾਬੋ ਪੁਲਸ ਨੇ ਪੀੜਤ ਵਪਾਰੀ ਦੇ ਬਿਆਨਾਂ ਉੱਪਰ ਜਸਵਿੰਦਰ ਸ਼ਰਮਾਂ ਵਾਸੀ ਬਾਘਾ ਹਾਲ ਮੈਲਬੋਰਨ ਆਸਟ੍ਰੇਲੀਆ,ਉਸ ਦੇ ਪਿਤਾ ਅਸ਼ਵਨੀ ਸ਼ਰਮਾਂ ਅਤੇ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ ਜੇਲ੍ਹ ਚ ਬੰਦ ਹੈ ਦੇ ਖਿਲਾਫ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ।ਪੁਲਸ ਅਧਿਕਾਰੀਆਂ ਵੱਲੋਂ ਮੁਹੱਈਆ ਜਾਣਕਾਰੀ ਮੁਤਾਬਿਕ ਇਸ ਮਾਮਲੇ ਵਿੱਚ ਮਨਪ੍ਰੀਤ ਸਿੰਘ ਮੰਨਾ ਨੂੰ ਹੁਸ਼ਿਆਰਪੁਰ ਜੇਲ ਤੋ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਪੁਲਸ ਰਿਮਾਂਡ ਹਾਸਿਲ ਕੀਤਾ ਗਿਆ ਹੈ ਜਦੋਂਕਿ ਅਸ਼ਵਨੀ ਸਰਮਾਂ ਦੀ ਗ੍ਰਿਫਤਾਰੀ ਕਰਕੇ ਉਸਦਾ ਵੀ ਦੋ ਦਿਨਾਂ ਪੁਲਿਸ ਰਿਮਾਂਡ ਹਾਸਿਲ ਕਰ ਲਿਆ ਹੈ। ਡੀ.ਅੇੈੱਸ.ਪੀ ਤਲਵੰਡੀ ਸਾਬੋ ਜਸਜੋਯਤ ਸਿੰਘ ਨੇ ਦੱਸਿਆ ਕਿ ਪੁਲਸ ਇਹਨਾਂ ਦੋਵਾਂ ਤੋਂ ਰਿਮਾਂਡ ਦੌਰਾਨ ਪੁੱਛਗਿੱਛ ਕਰੇਗੀ ਜਿਸਤੋਂ ਕੋਈ ਖੁਲਾਸਾ ਜ਼ਰੂਰ ਹੋਣ ਦੀ ਉਮੀਦ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

प्रत्येक विधानसभा क्षेत्र बनेगा ‘विकसित हरियाणा-2047’ का आधार: मुख्यमंत्री

👉मुख्यमंत्री ने विधायकों के साथ किया ‘विकसित हरियाणा-2047’ पर...

कैबिनेट ने मॉडल ऑनलाइन स्थानांतरण नीति, 2026 और शिक्षक स्थानांतरण नीति, 2026 को मंजूरी दी

Haryana News: हरियाणा के मुख्यमंत्री श्री नायब सिंह सैनी...