ਬਠਿੰਡਾ, 5 ਸਤੰਬਰ: ਅੱਜ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਅਧਿਆਪਕ ਦਿਵਸ ਮੌਕੇ ਪਿਛਲੇ 45 ਦਿਨਾਂ ਤੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਧਰਨੇ ’ਤੇ ਬੈਠੇ ਗੈਸਟ ਫੈਕਲਟੀ ਅਧਿਆਪਕਾਂ ਦੀਆਂ ਨੌਕਰੀਆਂ ਬਹਾਲ ਕਰਾਉਣ ਤੇ ਸਾਰੇ ਵਿਦਿਆਰਥੀਆਂ ਦੀਆਂ ਕਲਾਸਾਂ ਸ਼ੁਰੂ ਕਰਵਾਉਣ ਲਈ ਗੇਟ ਰੈਲੀ ਤੇ ਰੋਸ ਪ੍ਰਦਰਸ਼ਨ ਕੀਤਾ। ਇਸਦੇ ਨਾਲ ਹੀ ਚੰਡੀਗੜ੍ਹ ਵਿਖੇ ਕਿਸਾਨਾਂ,ਮਜ਼ਦੂਰਾਂ ਵੱਲੋਂ ਖੇਤੀ ਨੀਤੀ ਬਣਾਉਣ ਲਈ ਲਾਏ ਮੋਰਚੇ ਦੀ ਜ਼ੋਰਦਾਰ ਹਮਾਇਤ ਕੀਤੀ। ਇਸ ਮੌਕੇ ਵਿਦਿਆਰਥੀ ਆਗੂ ਗੁਰਦਾਤ ਸਿੰਘ ਤੇ ਨਵਜੋਤ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਕਾਲਜ ਘੁੱਦਾ ਵਿਚੋਂ 22 ਦੇ ਕਰੀਬ ਅਧਿਆਪਕ ਗੈਰ ਹਾਜ਼ਰ ਹਨ ਜਿਨ੍ਹਾਂ ਕਾਰਨ ਵਿਦਿਆਰਥੀਆਂ ਦੀਆਂ ਕਲਾਸਾਂ ਨਹੀਂ ਲੱਗ ਰਹੀਆਂ। ਕਾਲਜ ਵਿੱਚ ਇਸ ਸਮੇਂ ਕਰੀਬ 5 ਪ੍ਰੈਫੈਸਰਾਂ ਉੱਪਰ ਕੰਮ ਦਾ ਸਾਰਾ ਭਾਰ ਹੈ।
SSD Girls College ਵਿਖੇ ਅਧਿਆਪਕ ਦਿਵਸ ਮੌਕੇ ਸ਼ਾਨਦਾਰ ਪ੍ਰੋਗਰਾਮ ਦਾ ਆਯੋਜਨ
ਨਿੱਜੀਕਰਨ ਦੀਆਂ ਨੀਤੀਆਂ ਤਹਿਤ ਸਰਕਾਰੀ ਸੰਸਥਾਵਾਂ ਨੂੰ ਬੰਦ ਕਰਨ ਦੇ ਇਰਾਦੇ ਨਾਲ ਕਦੇ ਵਿਦਿਆਰਥੀਆਂ ਤੇ ਪੀ ਟੀ ਏ ਫੰਡ ਲਾਇਆ ਜਾ ਰਿਹਾ ਹੈ ਜਾਂ ਪਹਿਲਾਂ ਹੀ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਅਧਿਆਪਕਾਂ ਨੂੰ ਕੱਢਣ ਦੇ ਪ੍ਰਬੰਧ ਹੋ ਰਹੇ ਹਨ। ਇਸ ਤੋਂ ਇਲਾਵਾ ਵਿਦਿਆਰਥੀ ਆਗੂ ਅਕਾਸ਼ਦੀਪ ਸਿੰਘ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਲੋਕ ਪੱਖੀ ਖੇਤੀ ਨੀਤੀ ਲਾਗੂ ਕਰਵਾਉਣ ਲਈ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲੱਗਿਆ ਹੋਇਆ ਹੈ ਜਿਸ ਕਰਕੇ ਵਿਦਿਆਰਥੀਆਂ ਦਾ ਅੱਜ ਦਾ ਇਕੱਠ ਚੰਡੀਗੜ੍ਹ ਮੋਰਚੇ ਦੀ ਜ਼ੋਰਦਾਰ ਹਮਾਇਤ ਕਰਦਾ ਹੈ। ਇਸ ਮੌਕੇ ਵਿਦਿਆਰਥੀ ਆਗੂ ਹਰਮਨ ਸਿੰਘ, ਵਿਵੇਕ, ਮਨਦੀਪ, ਸਿਮਰਨ, ਨਵਜੋਤ ਕੌਰ, ਜੋਤੀ ਆਦਿ ਵਿਦਿਆਰਥੀ ਸ਼ਾਮਿਲ ਸਨ।
Share the post "ਅਧਿਆਪਕ ਦਿਵਸ ਮੌਕੇ ਗੈਸਟ ਫੈਕਲਟੀ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ‘ਚ ਵਿਦਿਆਰਥੀਆਂ ਵੱਲੋਂ ਗੇਟ ਰੈਲੀ"