2027 ‘ਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਉਣ ਲਈ ਪੂਰੀ ਤਾਕਤ ਨਾਲ ਜੁਟੋ: ਬਠਿੰਡਾ ‘ਚ ਬੀ.ਐਲ. ਸੰਤੋਸ਼ ਦਾ ਆਗੂਆਂ ਨੂੰ ਸੱਦਾ

Date:

spot_img

👉ਭਾਜਪਾ ਦਾ ਮਿਸ਼ਨ 2027: ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਬੀ.ਐਲ. ਸੰਤੋਸ਼ ਨੇ ਬਠਿੰਡਾ ‘ਚ ਲਿਆ ਜ਼ਮੀਨੀ ਤਿਆਰੀਆਂ ਅਤੇ ਸੰਗਠਨ ਦਾ ਜਾਇਜ਼ਾ
👉ਕੇਂਦਰ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਦਾ ਆਦੇਸ਼: ਬਠਿੰਡਾ ਜੋਨ ਮੀਟਿੰਗ ‘ਚ ਬੀ.ਐਲ. ਸੰਤੋਸ਼ ਵੱਲੋਂ ਰਣਨੀਤੀ ਸਪੱਸ਼ਟ
👉ਕੇਵਲ ਸਿੰਘ ਢਿੱਲੋਂ ਦਾ ‘ਆਪ’ ਸਰਕਾਰ ‘ਤੇ ਨਿਸ਼ਾਨਾ: ਨਸ਼ੇ, ਕਾਨੂੰਨ-ਵਿਵਸਥਾ ਅਤੇ ਕਰਜ਼ੇ ਦੇ ਮੁੱਦੇ ‘ਤੇ ਪੰਜਾਬ ਨੂੰ ਕੀਤਾ ਨਿਰਾਸ਼

Bathinda News : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ (ਸੰਗਠਨ) ਸ੍ਰੀ ਬੀ.ਐਲ. ਸੰਤੋਸ਼ ਆਪਣੇ ਪੰਜਾਬ ਦੌਰੇ ਦੌਰਾਨ ਬਠਿੰਡਾ ਪੁੱਜੇ, ਜਿੱਥੇ ਉਨ੍ਹਾਂ ਬਠਿੰਡਾ ਜੋਨ ਅਧੀਨ ਆਉਂਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪਾਰਟੀ ਅਹੁਦੇਦਾਰਾਂ ਅਤੇ ਆਗੂਆਂ ਨਾਲ ਅਹਿਮ ਸੰਗਠਨਾਤਮਕ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਬੂਥ ਪੱਧਰ ਤੱਕ ਕਾਰਕੁਨਾਂ ਦੀ ਸਰਗਰਮੀ ਵਧਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੀਟਿੰਗ ਵਿੱਚ ਬਰਨਾਲਾ, ਬਠਿੰਡਾ, ਮਾਨਸਾ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਆਗੂ ਅਤੇ ਅਹੁਦੇਦਾਰ ਹਾਜ਼ਰ ਸਨ। ਸ੍ਰੀ ਬੀ.ਐਲ. ਸੰਤੋਸ਼ ਨੇ ਹਰੇਕ ਜ਼ਿਲ੍ਹਾ ਪ੍ਰਧਾਨ ਤੋਂ ਸੰਗਠਨ ਦੀ ਮੌਜੂਦਾ ਸਥਿਤੀ, ਜ਼ਮੀਨੀ ਪੱਧਰ ’ਤੇ ਪਾਰਟੀ ਦੀ ਸਰਗਰਮੀ ਅਤੇ ਆਉਣ ਵਾਲੀਆਂ ਚੁਣੌਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ।

ਇਹ ਵੀ ਪੜ੍ਹੋ 👉ਹੈਪਨਿੰਗ ਹਰਿਆਣਾ 2.0 ਮੁੰਬਈ; ਨਿਵੇਸ਼ਕਾਂ ਨੇ ਹਰਿਆਣਾ ਨੂੰ ਉਦਯੋਗ ਅਤੇ ਨਿਵੇਸ਼ ਲਈ ਬਿਹਤਰੀਨ ਰਾਜ ਦੱਸਿਆ

ਉਨ੍ਹਾਂ ਪਾਰਟੀ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਆਪਸੀ ਤਾਲਮੇਲ, ਕਾਰਕੁਨਾਂ ਦੀ ਸਰਗਰਮੀ ਅਤੇ ਚੋਣੀ ਤਿਆਰੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।ਸ੍ਰੀ ਸੰਤੋਸ਼ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬੂਥ ਪੱਧਰ ਤੱਕ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਭਾਜਪਾ ਦੀ ਮੁੱਖ ਤਰਜੀਹ ਹੈ। ਉਨ੍ਹਾਂ ਪਾਰਟੀ ਆਗੂਆਂ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਅਤੇ ਵਿਕਾਸਮੁਖੀ ਪ੍ਰਾਪਤੀਆਂ ਨੂੰ ਪੰਜਾਬ ਦੇ ਹਰ ਵਰਗ ਅਤੇ ਹਰ ਪਰਿਵਾਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ।ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਬਦਲਾਅ ਚਾਹੁੰਦਾ ਹੈ ਅਤੇ ਇਸ ਬਦਲਾਅ ਦੀ ਸਭ ਤੋਂ ਵੱਡੀ ਉਮੀਦ ਭਾਰਤੀ ਜਨਤਾ ਪਾਰਟੀ ਹੈ। ਪੰਜਾਬ ਦੇ ਲੋਕਾਂ ਦੀ ਉਮੀਦ ਭਾਜਪਾ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਮਜ਼ਬੂਤ ਸੰਗਠਨ ਅਤੇ ਮਿਹਨਤੀ ਕਾਰਕੁਨਾਂ ਦੀ ਬਦੌਲਤ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕੀਤਾ ਜਾਵੇਗਾ।

ਇਹ ਵੀ ਪੜ੍ਹੋ 👉ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਦੌਰਾਨ ਭਾਜਪਾ ਦੇ ਕੌਮੀ ਆਗੂ ਪੰਜਾਬ ਪੁੱਜੇ

ਇਸ ਮੌਕੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸ੍ਰੀ ਕੇਵਲ ਸਿੰਘ ਢਿੱਲੋਂ ਨੇ ਸ੍ਰੀ ਬੀ.ਐਲ. ਸੰਤੋਸ਼ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਨਸ਼ਿਆਂ, ਕਾਨੂੰਨ-ਵਿਵਸਥਾ, ਗੈਂਗਸਟਰਵਾਦ ਅਤੇ ਵਧਦੇ ਕਰਜ਼ੇ ਸਮੇਤ ਹਰ ਮੋਰਚੇ ’ਤੇ ਪੰਜਾਬ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ, ਮੁਲਾਜ਼ਮ, ਅਧਿਆਪਕ, ਨੌਜਵਾਨ ਅਤੇ ਔਰਤਾਂ ਸਮੇਤ ਸਮਾਜ ਦਾ ਹਰ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਦੁਖੀ ਹੈ।ਸ੍ਰੀ ਢਿੱਲੋਂ ਨੇ ਕਿਹਾ ਕਿ ਪੰਜਾਬ ਦੀਆਂ ਮੌਜੂਦਾ ਸਮੱਸਿਆਵਾਂ ਦਾ ਸਥਾਈ ਹੱਲ ਸਿਰਫ਼ ਭਾਰਤੀ ਜਨਤਾ ਪਾਰਟੀ ਦੀ ਮਜ਼ਬੂਤ ਅਤੇ ਜਵਾਬਦੇਹ ਸਰਕਾਰ ਹੀ ਦੇ ਸਕਦੀ ਹੈ। ਉਨ੍ਹਾਂ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਕਾਰਕੁਨਾਂ ਨੂੰ ਸ੍ਰੀ ਬੀ.ਐਲ. ਸੰਤੋਸ਼ ਵੱਲੋਂ ਦਿੱਤੇ ਮਾਰਗਦਰਸ਼ਨ ’ਤੇ ਪੂਰੀ ਦ੍ਰਿੜਤਾ ਨਾਲ ਅਮਲ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਪੂਰੀ ਤਾਕਤ ਨਾਲ ਜੁਟ ਜਾਣ ਦਾ ਸੱਦਾ ਦਿੱਤਾ।ਮੀਟਿੰਗ ਵਿੱਚ ਸੂਬੇ ਦੇ ਸੰਗਠਨ ਸਹਿ-ਪ੍ਰਭਾਰੀ ਸ੍ਰੀ ਨਰੇਂਦਰ ਰੈਣਾ, ਸੰਸਦ ਮੈਂਬਰ ਸ੍ਰੀ ਤਰੁਣ ਚੁੱਘ ਅਤੇ ਸੰਗਠਨ ਮੰਤਰੀ ਸ੍ਰੀਨਿਵਾਸਲੂ ਸਮੇਤ ਪਾਰਟੀ ਦੇ ਸੀਨੀਅਰ ਆਗੂ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

हरियाणा के शिक्षा मंत्री महीपाल ढांडा एक्शन मोड में: 3 स्कूलों का औचक निरीक्षण कर दिए आवश्यक निर्देश

👉मंत्री प्रदेश के सरकारी शिक्षण संस्थानों में बुनियादी ढांचा...