ਬਠਿੰਡਾ 3 ਦਸੰਬਰ:68 ਵੀਆਂ ਸਕੂਲੀ ਸੂਬਾ ਪੱਧਰੀ ਖੇਡਾਂ ਗੱਤਕਾ ਅੰਡਰ 14 ਮੁੰਡੇ ਅਤੇ ਕੁੜੀਆਂ ਦਾ ਅਗਾਜ਼ ਸ਼ਾਨੋ ਸ਼ੌਕਤ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਦੀ ਅਗਵਾਈ ਵਿੱਚ ਮਾਤਾ ਸਾਹਿਬ ਕੌਰ ਗਰਲਜ ਕਾਲਜ ਤਲਵੰਡੀ ਸਾਬੋ ਵਿਖੇ ਹੋਇਆ।ਇਹਨਾਂ ਖੇਡਾਂ ਦਾ ਉਦਘਾਟਨ ਹਲਕਾ ਵਿਧਾਇਕ ਤਲਵੰਡੀ ਸਾਬੋ ਪ੍ਰੋਫੈਸਰ ਬਲਜਿੰਦਰ ਕੌਰ ਚੀਫ਼ ਵ੍ਹਿਪ ਕੈਬਨਿਟ ਰੈਂਕ ਵਲੋਂ ਕੀਤਾ ਗਿਆ।ਇਸ ਮੌਕੇ ਉਹਨਾਂ ਬੋਲਦਿਆਂ ਕਿਹਾ ਕਿ ਗੱਤਕਾ ਸਾਨੂੰ ਗੁਰੂ ਸਾਹਿਬਾਨ ਵੱਲੋਂ ਵਿਰਸੇ ਵਿੱਚ ਮਿਲੀ ਮਾਰਸ਼ਲ ਆਰਟ ਖੇਡ ਹੈ।ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਆਪਣੇ ਵਿਰਸੇ ਨਾਲ ਜੋੜ ਕੇ ਰੱਖਣ ਲਈ ਗੱਤਕਾ ਬਹੁਤ ਸਸਤੀ, ਸੁਖਾਲੀ ਅਤੇ ਸਵੈ-ਰੱਖਿਆ ਦੀ ਪਰਖੀ ਹੋਈ ਖੇਡ ਹੈ।
ਇਹ ਵੀ ਪੜ੍ਹੋ ਚੱਲਦੀ ਰੋਡਵੇਜ਼ ਦੀ ਬੱਸ ਨੂੰ ਲੱਗੀ ਭਿਆਨਕ ਅੱਗ, ਮਿੰਟਾਂ ਵਿਚ ਹੋਈ ਰਾਖ਼
ਇਸ ਸਮਾਗਮ ਦੀ ਪ੍ਰਧਾਨਗੀ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਿਕੰਦਰ ਸਿੰਘ ਬਰਾੜ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਵਲੋਂ ਕੀਤੀ ਗਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਅਮਨਪ੍ਰੀਤ ਸਿੰਘ, ਪ੍ਰਿੰਸੀਪਲ ਕਮਲਪ੍ਰੀਤ ਕੌਰ, ਬਲਜਿੰਦਰ ਸਿੰਘ ਤੂਰ, ਲੈਕਚਰਾਰ ਜਗਦੀਸ਼ ਕੁਮਾਰ, ਡਾਕਟਰ ਰਵਨੀਤ ਸਿੰਘ,ਗੁਰਜੀਤ ਸਿੰਘ ਝੱਬਰ, ਗੁਰਜੰਟ ਸਿੰਘ ਚੱਠੇਵਾਲਾ, ਭੁਪਿੰਦਰ ਸਿੰਘ ਤੱਗੜ, ਰੇਸ਼ਮ ਸਿੰਘ, ਰਣਜੀਤ ਸਿੰਘ, ਗੁਰਤੇਜ ਸਿੰਘ, ਬਲਰਾਜ ਸਿੰਘ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/5K1btmL1ghfLj2a”yZMcLK