Chandigarh News: Punjab Police (ਪੰਜਾਬ ਪੁਲਿਸ) ਦੇ ਨਵੇਂ ਮੁਖੀ ਨਿਯੁਕਤ ਹੋਏ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਸ਼ੁੱਕਰਵਾਰ ਨੂੰ ਮੁੱਖ ਦਫ਼ਤਰ ਵਿਖੇ ਅਹੁੱਦਾ ਸੰਭਾਲ ਲਿਆ। ਬੀਤੀ ਸ਼ਾਮ ਹੀ ਉਨ੍ਹਾਂ ਨੂੰ ਪੰਜਾਬ ਸਰਕਾਰ ਨੇ ਸੂਬੇ ਦੇ ਪੁਲਿਸ ਬਲ ਦਾ ਨਵਾਂ ਮੁਖੀ ਨਿਯੁਕਤ ਕੀਤਾ ਸੀ। ਇਸਤੋਂ ਪਹਿਲਾਂ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਭੇਜੇ ਤਿੰਨ ਨਾਵਾਂ ਦੀ ਸੂਚੀ ਵਿਚ ਸ਼੍ਰੀ ਗੌਰਵ ਯਾਦਵ ਦਾ ਨਾਮ ਵੀ ਸ਼ਾਮਲ ਸੀ।
ਇਹ ਵੀ ਪੜ੍ਹੋ 👉Breaking News; Punjab Police ਨੂੰ ਮਿਲਿਆ ਪੱਕਾ DGP; ਮਾਨ ਸਰਕਾਰ ਨੇ ਲਗਾਈ ਇਸ ਅਫ਼ਸਰ ਦੇ ਨਾਂ ‘ਤੇ ਮੋਹਰ!
ਅਹੁੱਦਾ ਸੰਭਾਲਣ ਤੋਂ ਬਾਅਦ ਪੁਲਿਸ ਮੁਖੀ ਸ਼੍ਰੀ ਗੌਰਵ ਯਾਦਵ ਨੇ ਕਿਹਾ ਕਿ, ‘‘ਪੰਜਾਬ ਪੁਲਿਸ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਵਚਨਬੱਧ ਹੈ। ਨਸ਼ਿਆਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਲੜਾਈ ਨੂੰ ਤੇਜ਼ ਕਰਨਾ, ਬੁਨਿਆਦੀ ਪੁਲਿਸਿੰਗ ਨੂੰ ਮਜ਼ਬੂਤ ਕਰਨਾ ਅਤੇ ਪੁਲਿਸ ਬਲ ਨੂੰ ਆਧੁਨਿਕ ਤੇ ਅਪਗ੍ਰੇਡ ਕਰਨਾ ਮੁੱਖ ਤਰਜੀਹਾਂ ਹਨ।”
ਇਹ ਵੀ ਪੜ੍ਹੋ 👉ਕਿਰਾਏ ਦੀ ਦੁਕਾਨ ਬਣ ਸਕਦੀ ਹੈ ਤੁਹਾਡੀ ਆਪਣੀ!
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਨਾਗਰਿਕਾਂ ਦੇ ਸਰਗਰਮ ਸਹਿਯੋਗ ਦੀ ਉਮੀਦ ਕਰਦੀ ਹੈ। ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਕਾਰਜ਼ਕਾਰੀ ਡੀਜੀਪੀ ਦੇ ਤੌਰ ‘ਤੇ ਸ਼੍ਰੀ ਯਾਦਵ ਪਿਛਲੇ ਸਾਢੇ ਚਾਰ ਸਾਲਾਂ ਤੋਂ ਕੰਮ ਕਰਦੇ ਆ ਰਹੇ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



