America News : ਅਮਰੀਕਾ ਵਿੱਚ ਪੱਕੇ ਤੌਰ ‘ਤੇ ਵੱਸਣ ਅਤੇ ਗ੍ਰੀਨ ਕਾਰਡ ਹਾਸਲ ਕਰਨ ਦੀ ਇੱਛਾ ਰੱਖਣ ਵਾਲੇ ਪ੍ਰਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਹੁਣ ਅਮਰੀਕਾ ਵਿੱਚ ਸਿਰਫ਼ ਇਮੀਗ੍ਰੇਸ਼ਨ ਨਿਯਮਾਂ ਦੀ ਪਾਲਣਾ ਕਰਨਾ ਹੀ ਕਾਫ਼ੀ ਨਹੀਂ ਹੋਵੇਗਾ, ਸਗੋਂ ਆਪਣੇ ਟੈਕਸ ਰਿਕਾਰਡ ਨੂੰ ਵੀ ਪੂਰੀ ਤਰ੍ਹਾਂ ਸਾਫ਼ ਰੱਖਣਾ ਪਵੇਗਾ। ਜੇਕਰ ਕਿਸੇ ਨੇ ਟੈਕਸ ਰਿਟਰਨ ਫਾਈਲ ਨਹੀਂ ਕੀਤੀ ਜਾਂ ਟੈਕਸ ਦਾ ਭੁਗਤਾਨ ਕਰਨ ਵਿੱਚ ਲਾਪਰਵਾਹੀ ਵਰਤੀ ਹੈ ਤਾਂ ਉਸ ਨੂੰ ਗ੍ਰੀਨ ਕਾਰਡ ਮਿਲਣ ਵਿੱਚ ਮੁਸ਼ਕਲ ਆ ਸਕਦੀ ਹੈ। ਦਰਅਸਲ, ਅਮਰੀਕਾ ਦੀ ਇਮੀਗ੍ਰੇਸ਼ਨ ਏਜੰਸੀ USCIS ਵੱਲੋਂ ਗ੍ਰੀਨ ਕਾਰਡ ਦੀ ਪ੍ਰਕਿਰਿਆ ਨੂੰ ਲੈ ਕੇ ਆਪਣਾ ਰਵੱਈਆ ਹੋਰ ਸਖ਼ਤ ਕੀਤਾ ਜਾ ਰਿਹਾ ਹੈ। ਮਈ ਮਹੀਨੇ ਵਿੱਚ ਜਾਰੀ ਕੀਤੇ ਗਏ ਨਵੇਂ ਨੀਤੀਗਤ ਮੈਮੋ ਤਹਿਤ ‘ਐਡਜਸਟਮੈਂਟ ਆਫ਼ ਸਟੇਟਸ’ ਦੀ ਜਾਂਚ ਦੌਰਾਨ ਬਿਨੈਕਾਰ ਦੇ ਹੱਕ ਅਤੇ ਵਿਰੋਧ ਵਿੱਚ ਜਾਣ ਵਾਲੇ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ 👉 ਨਵੰਬਰ ਮਹੀਨੇ ਛੁੱਟੀਆਂ ਦੀ ਭਰਮਾਰ, ਲਗਾਤਾਰ ਦੋ ਦਿਨ ਰਹਿਣਗੇ ਬੰਦ!
ਇਸ ਨਵੀਂ ਨੀਤੀ ਤਹਿਤ ਗ੍ਰੀਨ ਕਾਰਡ ਨੂੰ ਇੱਕ ਅਜਿਹੇ ਲਾਭ ਵਜੋਂ ਦੇਖਿਆ ਜਾਵੇਗਾ, ਜਿਸ ਦੀ ਮਨਜ਼ੂਰੀ ਦੇਣ ਦਾ ਫ਼ੈਸਲਾ ਇਮੀਗ੍ਰੇਸ਼ਨ ਅਧਿਕਾਰੀਆਂ ਦੇ ਵਿਵੇਕ ‘ਤੇ ਨਿਰਭਰ ਕਰੇਗਾ। ਇਸ ਦਾ ਮਤਲਬ ਹੈ ਕਿ ਸਿਰਫ਼ ਯੋਗਤਾ ਦੀਆਂ ਸ਼ਰਤਾਂ ਪੂਰੀਆਂ ਕਰਨ ਨਾਲ ਹੀ ਅਰਜ਼ੀ ਮਨਜ਼ੂਰ ਹੋਣ ਦੀ ਗਾਰੰਟੀ ਨਹੀਂ ਹੋਵੇਗੀ। ਇਮੀਗ੍ਰੇਸ਼ਨ ਵਕੀਲਾਂ ਮੁਤਾਬਕ, ਜੇਕਰ ਕਿਸੇ ਪ੍ਰਵਾਸੀ ਨੇ ਟੈਕਸ ਰਿਟਰਨ ਨਹੀਂ ਭਰੀ, ਟੈਕਸ ਬਕਾਇਆ ਛੱਡਿਆ ਹੈ ਜਾਂ ਤੈਅ ਕੀਤੀ ਭੁਗਤਾਨ ਯੋਜਨਾ ਦੀ ਪਾਲਣਾ ਨਹੀਂ ਕੀਤੀ ਤਾਂ ਇਸ ਨੂੰ ਉਸ ਦੀ ਅਰਜ਼ੀ ਦੇ ਵਿਰੁੱਧ ਇੱਕ ਅਹਿਮ ਪਹਿਲੂ ਮੰਨਿਆ ਜਾ ਸਕਦਾ ਹੈ।ਇਸ ਦਾ ਅਸਰ ਸਿਰਫ਼ ਗ੍ਰੀਨ ਕਾਰਡ ਲਈ ਅਪਲਾਈ ਕਰਨ ਵਾਲਿਆਂ ਤੱਕ ਸੀਮਤ ਨਹੀਂ ਰਹੇਗਾ, ਸਗੋਂ ਪਰਿਵਾਰਕ ਮੈਂਬਰਾਂ ਨੂੰ ਸਪਾਂਸਰ ਕਰਨ ਵਾਲੇ ਅਮਰੀਕੀ ਨਾਗਰਿਕਾਂ ਦੇ ਵਿੱਤੀ ਰਿਕਾਰਡ ਦੀ ਵੀ ਜਾਂਚ ਹੋ ਸਕਦੀ ਹੈ। ਇਸ ਤੋਂ ਇਲਾਵਾ, ਭਵਿੱਖ ਵਿੱਚ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੀਆਂ ਅਰਜ਼ੀਆਂ ‘ਤੇ ਵੀ ਟੈਕਸ ਨਿਯਮਾਂ ਦੀ ਉਲੰਘਣਾ ਦਾ ਅਸਰ ਪੈ ਸਕਦਾ ਹੈ। ਇਸ ਲਈ ਮਾਹਿਰਾਂ ਨੇ ਅਮਰੀਕਾ ਵਿੱਚ ਰਹਿ ਰਹੇ ਅਤੇ ਗ੍ਰੀਨ ਕਾਰਡ ਦੀ ਤਿਆਰੀ ਕਰ ਰਹੇ ਪ੍ਰਵਾਸੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੇ ਪਿਛਲੇ ਟੈਕਸ ਰਿਕਾਰਡ ਦੀ ਜਾਂਚ ਕਰਨ ਅਤੇ ਜੇਕਰ ਕੋਈ ਬਕਾਇਆ ਹੈ ਤਾਂ ਉਸ ਨੂੰ ਨਿਯਮਾਂ ਮੁਤਾਬਕ ਨਿਪਟਾਉਣ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




