Amritsar News:ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਹੋਰ ਗੁਰ ਅਸਥਾਨਾਂ ਵਿਖੇ ਨਤਮਸਤਕ ਹੋਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਤੇ ਨਤਮਸਤਕ ਹੋਣ ਪੁੱਜੇ ਅਤੇ ਗੁਰਬਾਣੀ ਕੀਰਤਨ ਕਰਵਣ ਕੀਤਾ।
ਇਹ ਵੀ ਪੜ੍ਹੋ Mark Carney ਹੋਣਗੇ Candada ਦੇ ਨਵੇਂ ਪ੍ਰਧਾਨ ਮੰਤਰੀ; Trudeau ਦੀ ਲੈਣਗੇ ਥਾਂ
ਇੱਥੇ ਉਨ੍ਹਾਂ ਨੂੰ ਸਿਰਪਾਓ ਤੇ ਪਤਾਸ਼ਿਆਂ ਦਾ ਪਰਸ਼ਾਦ ਦਿੱਤਾ ਗਿਆ। ਇਸ ਉਪਰੰਤ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਏ ਜਿੱਥੇ ਪੰਜ ਪਿਆਰੇ ਸਾਹਿਬਾਨ ਵੱਲੋਂ ਅਰਦਾਸ ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਸਤਾਰ, ਸਿਰੋਪਾਓ ਅਤੇ ਫੁੱਲਾਂ ਦਾ ਸਿਹਰਾ ਦਿੱਤਾ ਗਿਆ। ਇਸ ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪੁੱਜੇ ਜਿੱਥੇ ਉਨ੍ਹਾਂ ਨੇ ਬਰਤਨ ਧੋਣ ਦੀ ਸੇਵਾ ਕੀਤੀ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਗੁਰਤਿੰਦਰਪਾਲ ਸਿੰਘ, ਜਿੰਦਰ ਸਿੰਘ, ਗੁਰਵਿੰਦਰ ਸਿੰਘ ਤੇ ਜਸਪਾਲ ਸਿੰਘ ਹਾਜ਼ਰ ਰਹੇ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੰਭਾਲੀ ਸੇਵਾ"