ਗਿੱਦੜਬਾਹਾ ਉਪ ਚੋਣ: ਹੁਣ ਤੱਕ ਚਾਰ ਨਾਮਜ਼ਦਗੀ ਪੱਤਰ ਹੋਏ ਦਾਖਲ

Date:

spot_img

25 ਅਕਤੂਬਰ ਤੱਕ ਭਰੇ ਜਾਣਗੇ ਨਾਮਜ਼ਦਗੀ ਪੱਤਰ
ਸ੍ਰੀ ਮੁਕਤਸਰ ਸਾਹਿਬ 23 ਅਕਤੂਬਰ:ਵਿਧਾਨ ਸਭਾ ਚੋਣ ਹਲਕਾ 84-ਗਿੱਦੜਬਾਹਾ ਦੀ ਉਪ ਚੋਣ ਲਈ ਹੁਣ ਤੱਕ ਚਾਰ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ ਹਨ, ਨਾਮਜ਼ਦਗੀ ਪੱਤਰ ਭਰਣ ਦੀ ਆਖਰੀ ਮਿਤੀ 25 ਅਕਤੂਬਰ 2024 ਹੈ, ਇਹ ਜਾਣਕਾਰੀ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਨੇ ਦਿੱਤੀ।ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆਂ ਕਿ 84-ਗਿੱਦੜਬਾਹਾ ਦੀ ਉਪ ਚੋਣ ਲਈ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਗਿੱਦੜਬਾਹਾ ਦੇ ਦਫਤਰ ਵਿਖੇ ਨਾਮਜ਼ਦਗੀ ਪੱਤਰ ਸਵੇਰੇ 11.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਭਰੇ ਜਾ ਸਕਦੇ ਹਨ।

ਇਹ ਵੀ ਪੜ੍ਹੋ:ਦੀਵਾਲੀ ਅਤੇ ਗੁਰਪੂਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਕੱਢੇ ਗਏ ਡਰਾਅ

ਭਰੇ ਗਏ ਨਾਮਜ਼ਦਗੀ ਪੱਤਰਾਂ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਸ੍ਰੀ ਰਾਜੇਸ਼ ਗਰਗ (ਆਜ਼ਾਦ) ਵਲੋਂ ਦੋ ਸੈਟ,ਗੁਰਮੀਤ ਸਿੰਘ (ਆਜ਼ਾਦ) ਅਤੇ ਸ੍ਰੀ ਓਮ ਪ੍ਰਕਾਸ਼ (ਆਜ਼ਾਦ) ਨੇ ਉਮੀਦਵਾਰ ਵਜੋਂ ਉਪ ਚੋਣ ਲਈ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਏ ਹਨ। ਭਰੇ ਗਏ ਨਾਮਜਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਹੋਵੇਗੀ, 30 ਅਕਤੂਬਰ ਤੱਕ ਨਾਮਜਦਗੀ ਪੱਤਰ ਵਾਪਸ ਲਏ ਜਾ ਸਕਣਗੇ, 13 ਨਵੰਬਰ 2024 ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ 2024 ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਹਨਾਂ ਗਿੱਦੜਬਾਹਾ ਦੀ ਉਪ ਚੋਣ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਹਲਕੇ ਵਿੱਚ 166489 ਵੋਟਰ ਹਨ,ਜਿਹਨਾਂ ਵਿੱਚ 86724 ਪੁਰਸ ਵੋਟਰ,79754 ਇਸਤਰੀ ਵੋਟਰ ਅਤੇ 11 ਥਰਡ ਜੈਂਡਰ ਵੋਟਰ ਸ਼ਾਮਿਲ ਹਨ ਅਤੇ ਵੋਟਾਂ ਲਈ 173 ਪੋਲਿੰਗ ਬੂਥ ਬਣਾਏ ਗਏ ਹਨ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...