WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਗੁਰਦਾਸਪੁਰ

ਪੰਜਾਬ ਸਰਕਾਰ ਵਲੋਂ ਗੁਰਦਾਸਪੁਰੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਦਾ ਤੋਹਫ਼ਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਲੋਕਾਂ ਨੂੰ ਸਮਰਪਿਤ
ਗੁਰਦਾਸਪੁਰ, 2 ਦਸੰਬਰ: ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਵਿੱਚ ‘ਵਿਕਾਸ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਮੁਹਿੰਮ ਜਾਰੀ ਰੱਖਦਿਆਂ ਅੱਜ 1854 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖੇ। ਇਸ ਦੌਰਾਨ ਦੋਵਾਂ ਮੁੱਖ ਮੰਤਰੀ ਨੇ ਗੁਰਦਾਸਪੁਰ ਦੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜ਼ੀ ਬੱਸ ਟਰਮੀਨਲ ਦਾ ਤੋਹਫ਼ਾ ਵੀ ਲੋਕਾਂ ਨੂੰ ਦਿੱਤਾ। ਇਸਤਂੋ ਇਲਾਵਾ 402 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸਹਿਕਾਰੀ ਖੰਡ ਮਿੱਲ ਵਿਖੇ ਕੋ-ਜਨਰੇਸ਼ਨ ਪਲਾਂਟ ਨਾਲ ਨਵੀਂ ਖੰਡ ਮਿੱਲ ਅਤੇ 296 ਕਰੋੜ ਰੁਪਏ ਦੀ ਲਾਗਤ ਨਾਲ ਬਟਾਲਾ ਸਹਿਕਾਰੀ ਖੰਡ ਮਿੱਲ ਵਿਖੇ ਕੋ-ਜਨਰੇਸ਼ਨ ਨਾਲ ਨਵੀਂ ਖੰਡ ਮਿੱਲ ਦਾ ਤੋਹਫਾ ਦਿੱਤਾ।

ਆਪ ਨਾਲ ‘ਡਟਣ’ ਵਾਲੇ ਬਠਿੰਡਾ ਦੇ ਅੱਠ ਹੋਰ ਆਗੂਆਂ ਨੂੰ ਸਰਕਾਰ ’ਚ ਦਿੱਤੇ ਅਹੁੱਦੇ

ਇਹ ਮਾਣਮੱਤੇ ਪ੍ਰਾਜੈਕਟ ਜਨਵਰੀ, 2024 ਨੂੰ ਕਾਰਜਸ਼ੀਲ ਹੋਣਗੇ ਜੋ ਗੰਨਾ ਉਤਪਾਦਕਾਂ ਲਈ ਵਰਦਾਨ ਸਾਬਤ ਹੋਣਗੇ। ਉਨ੍ਹਾਂ ਨੇ ਵਡਾਲਾ ਗ੍ਰੰਥੀਆਂ ਵਿਖੇ 360.83 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 400 ਕੇ.ਵੀ. ਪਾਵਰ ਪ੍ਰਾਜੈਕਟ ਅਤੇ ਪੀ.ਐਸ.ਪੀ.ਸੀ.ਐਲ. ਦੀ ਆਰ.ਡੀ.ਐਸ.ਐਸ. ਸਕੀਮ ਤਹਿਤ ਗੁਰਦਾਸਪੁਰ ਵਿਖੇ 129.54 ਕਰੋੜ ਰੁਪਏ ਅਤੇ ਪਠਾਨਕੋਟ ਵਿਖੇ 93.24 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਇਸੇ ਤਰ੍ਹਾਂ ਦੋਵਾਂ ਮੁੱਖ ਮੰਤਰੀਆਂ ਨੇ ਪਠਾਨਕੋਟ ਵਾਸੀਆਂ ਨੂੰ 53.30 ਕਰੋੜ ਰੁਪਏ ਦੀ ਲਾਗਤ ਨਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਜਿਵੇਂ ਕਿ ਓ.ਪੀ.ਡੀ., ਲੈਬਜ਼ ਓ.ਟੀ., ਕਾਰ ਪਾਰਕਿੰਗ ਦੇ ਨਵੀਨੀਕਰਨ ਦਾ ਤੋਹਫ਼ਾ ਦਿੱਤਾ। ਉਨ੍ਹਾਂ ਨੇ ਬਟਾਲਾ ਵਾਸੀਆਂ ਨੂੰ 52.81 ਕਰੋੜ ਰੁਪਏ ਦੀ ਲਾਗਤ ਨਾਲ 220 ਕੇ.ਵੀ. ਐਸ/ਐਸ ਬੁਟਾਰੀ ਅਤੇ 400 ਕੇ.ਵੀ. ਐਸ/ਐਸ ਵਡਾਲਾ ਗ੍ਰੰਥੀਆਂ ਵਿਚਕਾਰ 220 ਕੇ.ਵੀ. ਡੀ/ਸੀ ਲਿੰਕ ਅਤੇ 50 ਕਰੋੜ ਰੁਪਏ ਦੀ ਲਾਗਤ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਦਾ ਵੀ ਸੌਗਾਤ ਦਿੱਤਾ।

ਮੁੱਖ ਮੰਤਰੀ ਵੱਲੋਂ ਬਿਕਰਮ ਮਜੀਠੀਆ ਨੂੰ 5 ਦਸੰਬਰ ਤੱਕ ਅਰਬੀ ਘੋੜਿਆਂ ਬਾਰੇ ਜਾਣਕਾਰੀ ਦੇਣ ਦੀ ਚੁਣੌਤੀ

ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਬਟਾਲਾ ਸਹਿਕਾਰੀ ਖੰਡ ਮਿੱਲ ਵਿਖੇ 40 ਕਰੋੜ ਰੁਪਏ ਦੀ ਲਾਗਤ ਨਾਲ ਬੀ.ਓ.ਟੀ. ਆਧਾਰ ’ਤੇ ਸਥਾਪਤ ਕੀਤਾ ਜਾ ਰਿਹਾ 100 ਟੀ.ਪੀ.ਟੀ. ਸਮਰੱਥਾ ਵਾਲਾ ਨਵਾਂ ਬਾਇਓ ਸੀ.ਐਨ.ਜੀ. ਪ੍ਰੋਜੈਕਟ ਵੀ ਤੋਹਫ਼ੇ ਵਜੋਂ ਦਿੱਤਾ, ਜੋ ਇਸ ਮਹੀਨੇ ਤੱਕ ਚਾਲੂ ਹੋ ਜਾਵੇਗਾ।ਦੋਵਾਂ ਮੁੱਖ ਮੰਤਰੀਆਂ ਨੇ ਗੁਰਦਾਸਪੁਰ ਦੇ ਵਸਨੀਕਾਂ ਨੂੰ 220 ਕੇ.ਵੀ. ਨਵਾਂ ਪਿੰਡ (66 ਕੇਵੀ ਐਸ/ਐਸ ਦੇ ਅਹਾਤੇ ਵਿੱਚ ਨਵਾਂ ਗਰਿੱਡ), 220 ਕੇ.ਵੀ. ਗੁਰਦਾਸਪੁਰ ਸਮੇਤ ਐਸ.ਏ.ਐਸ. ਅਤੇ ਨਵੀਂ 66 ਕੇ.ਵੀ. ਲਾਈਨਾਂ ਅਤੇ 66 ਕੇ.ਵੀ. ਲਾਈਨਾਂ (ਗੁਰਦਾਸਪੁਰ ਅਤੇ ਪਠਾਨਕੋਟ) ਦੇ ਵਿਸਥਾਰ ਦੀ ਵੀ ਸ਼ੁਰੂਆਤ ਕੀਤੀ ਜਿਸ ਦੀ ਲਾਗਤ ਕ੍ਰਮਵਾਰ 39.74 ਕਰੋੜ ਰੁਪਏ, 33.44 ਕਰੋੜ ਰੁਪਏ ਅਤੇ 30 ਕਰੋੜ ਰੁਪਏ ਹੈ। ਉਨ੍ਹਾਂ ਨੇ ਸੁਜਾਨਪੁਰ ਦੇ ਵਸਨੀਕਾਂ ਨੂੰ 28.55 ਕਰੋੜ ਰੁਪਏ ਦੀ ਲਾਗਤ ਨਾਲ ਸ਼ਾਹਪੁਰ ਕੰਢੀ ਹਾਈਡਲ ਪ੍ਰੋਜੈਕਟ ਦੇ ਨਿਕਾਸੀ ਸਿਸਟਮ ਦਾ ਪ੍ਰਾਜੈਕਟ ਵੀ ਤੋਹਫੇ ਵਜੋਂ ਦਿੱਤਾ।

ਵਿੱਤੀ ਸਾਲ 2023-24 ਦੇ ਪਹਿਲੇ 8 ਮਹੀਨਿਆਂ ਦੌਰਾਨ ਜੀ.ਐਸ.ਟੀ ਆਮਦਨ 16.61% ਵਧੀ

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਲਾਨੌਰ ਵਿਖੇ 22 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਐਗਰੀਕਲਚਰ ਕਾਲਜ ਦਾ ਨੀਂਹ ਪੱਥਰ ਵੀ ਰੱਖਿਆ। 100 ਏਕੜ ਤੋਂ ਵੱਧ ਰਕਬੇ ਵਿੱਚ ਬਣਨ ਵਾਲਾ ਇਹ ਕਾਲਜ ਕਲਾਨੌਰ ਲਈ ਵਰਦਾਨ ਸਾਬਤ ਹੋਵੇਗਾ ਅਤੇ ਖੇਤੀਬਾੜੀ ਵਿਕਾਸ ਲਈ ਇੱਕ ਵਿਸ਼ੇਸ਼ ਖੋਜ ਕੇਂਦਰ ਵਜੋਂ ਉਭਰੇਗਾ। ਦੋਵਾਂ ਮੁੱਖ ਮੰਤਰੀਆਂ ਨੇ ਟਰੈਫਿਕ ਦੀ ਵੱਡੀ ਸਮੱਸਿਆ ਨਾਲ ਨਜਿੱਠਣ ਲਈ 21 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਅੰਡਰ ਰੇਲਵੇ ਬ੍ਰਿਜ, ਤਿਬੜੀ ਰੋਡ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਨੇ ਗੁਰਦਾਸਪੁਰ ਵਿੱਚ 14.92 ਕਰੋੜ ਰੁਪਏ ਦੀ ਲਾਗਤ ਨਾਲ ਛੇ ਏਕੜ ਜ਼ਮੀਨ ਵਿੱਚ ਉਸਾਰੇ ਗਏ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਨੂੰ ਵੀ ਸਮਰਪਿਤ ਕੀਤਾ।

Related posts

ਕੇਜਰੀਵਾਲ ਨੇ ਪੰਜਾਬ ਨੂੰ ਦਿੱਤੀ ਸ਼ਾਂਤੀ, ਸੁਰੱਖਿਆ ਅਤੇ ਆਪਸੀ ਭਾਈਚਾਰੇ ਦੀ ਮਜ਼ਬੂਤੀ ਦੀ ਗਰੰਟੀ

punjabusernewssite

ਗੁਰਦਾਸਪੁਰ ਤੋਂ ਕਾਂਗਰਸ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਰੋਡ ਸੋਅ ਨੂੰ ਮਿਲਿਆ ਭਰਵਾਂ ਹੂੰਗਾਰਾ

punjabusernewssite

ਖੇਤੀਬਾੜੀ ਸਬ ਇੰਸਪੈਕਟਰ ਐਸੋਸੀਏਸ਼ਨ ਵਲੋਂ ਸੰਘਰਸ਼ ਰੱਖਣ ਦਾ ਐਲਾਨ

punjabusernewssite