ਜ਼ਿਲ੍ਹਾ ਸਕੂਲ ਖੇਡਾਂ ਦੇ ਦੂਜੇ ਪੜਾਅ ਵਿੱਚ ਕੁੜੀਆਂ ਦੇ ਕ੍ਰਿਕਟ ਮੁਕਾਬਲੇ ਰੋਮਾਂਚਕ ਰਹੇ

Date:

spot_img

Bathinda News:ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਮਮਤਾ ਖੁਰਾਣਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਚਮਕੌਰ ਸਿੰਘ ਦੀ ਅਗਵਾਈ ਹੇਠ ਚੱਲ ਰਹੀਆਂ ਜ਼ਿਲ੍ਹਾ ਸਕੂਲ ਖੇਡਾਂ ਦੇ ਦੂਜੇ ਪੜਾਅ ਦੌਰਾਨ ਅੱਜ ਕੁੜੀਆਂ ਦੇ ਕ੍ਰਿਕਟ ਮੁਕਾਬਲੇ ਡੀ.ਏ.ਵੀ. ਕਾਲਜ ਦੇ ਕ੍ਰਿਕਟ ਗਰਾਊਂਡ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਖਿਡਾਰਨਾਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਸ ਮੌਕੇ ਖਿਡਾਰਨਾਂ ਦੀ ਹੌਸਲਾ ਅਫ਼ਜ਼ਾਈ ਕਰਨ ਅਤੇ ਉਨ੍ਹਾਂ ਨੂੰ ਅਸ਼ੀਰਵਾਦ ਦੇਣ ਲਈ ਸ੍ਰੀ ਜਸਵੀਰ ਸਿੰਘ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ, ਡੀ.ਏ.ਵੀ. ਕਾਲਜ ਦੇ ਕ੍ਰਿਕਟ ਗਰਾਊਂਡ ਵਿਖੇ ਪਹੁੰਚੇ। ਉਨ੍ਹਾਂ ਨੇ ਖਿਡਾਰਨਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਜੇਤੂ ਖਿਡਾਰਨਾਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ।ਇਸ ਮੌਕੇ ਸ੍ਰੀ ਜਸਵੀਰ ਸਿੰਘ ਨੇ ਕਿਹਾ, “ਅੱਜ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਸਾਡੀਆਂ ਧੀਆਂ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈ ਰਹੀਆਂ ਹਨ। ਮੈਂ ਖਾਸ ਤੌਰ ’ਤੇ ਕੁੜੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਆਪਣੀ ਪ੍ਰਤਿਭਾ ਨੂੰ ਨਿਖਾਰਨ।

ਇਹ ਵੀ ਪੜ੍ਹੋ  Bathinda ‘ਚ ਵਕੀਲ ਸਮੇਤ ਅੱਧੀ ਦਰਜ਼ਨ ਵਿਅਕਤੀਆਂ ਨਾਲ ਕਰੋੜਾਂ ਦੀ ਠੱਗੀ; 4 ਵਿਰੁਧ ਪਰਚਾ ਦਰਜ਼

ਅੱਜ ਦੀ ਧੀ ਹਰ ਖੇਤਰ ਵਿੱਚ ਮੁੰਡਿਆਂ ਦੇ ਬਰਾਬਰ ਅੱਗੇ ਵੱਧ ਰਹੀ ਹੈ ਅਤੇ ਖੇਡਾਂ ਦੇ ਮੈਦਾਨ ਵਿੱਚ ਵੀ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀ ਹੈ।”ਉਨ੍ਹਾਂ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਨੂੰ ਆਪਣੀਆਂ ਧੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਇਹ ਹੋਣਹਾਰ ਖਿਡਾਰਨਾਂ ਭਵਿੱਖ ਵਿੱਚ ਜ਼ਿਲ੍ਹੇ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਦੀਆਂ ਹਨ।
ਕ੍ਰਿਕਟ ਮੁਕਾਬਲਿਆਂ ਦੇ ਨਤੀਜੇ
ਅੰਡਰ-17 ਲੜਕੀਆਂ: ਪਹਿਲਾ ਸਥਾਨ ਬਠਿੰਡਾ-2, ਦੂਜਾ ਸਥਾਨ ਮੰਡੀ ਕਲਾਂ, ਤੀਜਾ ਸਥਾਨ ਮੌੜ ਮੰਡੀ ਅਤੇ ਚੌਥਾ ਸਥਾਨ ਮੰਡੀ ਫੂਲ ਨੇ ਹਾਸਲ ਕੀਤਾ।
ਅੰਡਰ-14 ਲੜਕੀਆਂ: ਪਹਿਲਾ ਸਥਾਨ ਬਠਿੰਡਾ-1, ਦੂਜਾ ਸਥਾਨ ਮੌੜ ਮੰਡੀ, ਤੀਜਾ ਸਥਾਨ ਤਲਵੰਡੀ ਸਾਬੋ ਅਤੇ ਚੌਥਾ ਸਥਾਨ ਗੋਨੇਆਣਾ ਮੰਡੀ ਨੇ ਹਾਸਲ ਕੀਤਾ।
ਇਸ ਮੌਕੇ ਪ੍ਰਿੰਸੀਪਲ ਰਾਜਿੰਦਰ ਸਿੰਘ, ਇਸ਼ਟਪਾਲ ਸਿੰਘ ਕਨਵੀਨਰ, ਰਵਿੰਦਰ ਸਿੰਘ ਕਨਵੀਨਰ, ਜਸਵਿੰਦਰ ਸਿੰਘ ਕਨਵੀਨਰ, ਰਹਿੰਦਰ ਸਿੰਘ ਕਨਵੀਨਰ, ਹਰਪਾਲ ਸਿੰਘ ਕੋ-ਕਨਵੀਨਰ, ਲੈਕ. ਸੁਰਜੀਤ ਸਿੰਘ, ਅਮਨਦੀਪ ਸਿੰਘ ਡੀ.ਪੀ.ਈ., ਗੁਰਮੇਲ ਸਿੰਘ ਡੀ.ਪੀ.ਈ., ਦੀਪਕ ਕੁਮਾਰ ਡੀ.ਪੀ.ਈ. ਅਤੇ ਹਰਜੀਤ ਸਿੰਘ ਰਾਏਕੇ ਕਲਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Sukhbir Singh Badal ਵੱਲੋਂ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ

ਸੀਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ, ਮੀਤ ਪ੍ਰਧਾਨ, ਜਥੇਬੰਦਕ ਸਕੱਤਰ...

MRSPTU ਵਿਖੇ “ਯੂਥ ਕਨੈਕਟ 2026” ਨਾਲ ਅੰਤਰਰਾਸ਼ਟਰੀ ਯੁਵਾ ਦਿਵਸ ਦਾ ਸ਼ਾਨਦਾਰ ਆਯੋਜਨ

Bathinda News:ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ...