ਸੂਬੇ ਦੀ ਜਨਤਾ ਨੂੰ ਭ੍ਰਿਸ਼ਟਾਚਾਰ ਤੇ ਅਪਰਾਧ ਮੁਕਤ ਮਾਹੌਲ ਦੇਣਾ ਸਰਕਾਰ ਦੀ ਪ੍ਰਾਥਮਿਕਤਾ: ਸ਼ਰੂਤੀ ਚੌਧਰੀ

0
47

ਚੰਡੀਗੜ੍ਹ, 22 ਅਕਤੂਬਰ: ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਅਤੇ ਸਿੰਚਾਈ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੇ ਕਿਹਾ ਕਿ ਪ੍ਰਸਾਸ਼ਾਨਕ ਅਧਿਕਾਰੀ ਸਰਕਾਰ ਦੀ ਟੀਮ ਦਾ ਮਹਤੱਵਪੂਰਨ ਅੰਗ ਹਨ ਅਤੇ ਸਾਨੂੰ ਸਾਰਿਆਂ ਨੂੰ ਮਿਲ ਕੇ ਸੂਬੇ ਦੀ ਜਨਤਾ ਨੂੰ ਭ੍ਰਿਸ਼ਟਾਚਾਰ ਤੇ ਅਪਰਾਧ ਮੁਕਤ ਮਾਹੌਲ ਉਪਲਬਧ ਕਰਵਾਉਣਾ ਹੈ। ਸ੍ਰੀਮਤੀ ਸ਼ਰੂਤੀ ਚੌਧਰੀ ਅੱਜ ਭਿਵਾਨੀ ਵਿਚ ਪ੍ਰਸਾਸ਼ਨਿਕ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਿਤ ਕਰ ਰਹੀ ਸੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਦੀ ਸਖਤ ਹਿਦਾਇਤ ਹੈ ਕਿ ਭ੍ਰਿਸ਼ਟਾਚਾਰ ਤੇ ਅਪਰਾਧ ਨੂੰ ਬਿਲਕੁੱਲ ਸਹਿਨ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ ‘ਤੇ ਕਰਨ ਦੇ ਹੁਕਮ

ਇਸ ਮਾਮਲੇ ਵਿਚ ਸੂਬਾ ਸਰਕਾਰ ਨੇ ਜੀਰੋ ਟੋਲਰੇਂਸ ਦੀ ਨੀਤੀ ਨੂੰ ਅਪਣਾਇਆ ਹੈ ਅਤੇ ਅਧਿਕਾਰੀਆਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਸਰਕਾਰ ਦੀ ਨੀਤੀਆਂ ਦੇ ਅਨੁਰੂਪ ਕੰਮ ਕਰਣਗੇ।ਕੈਬੀਨੇਟ ਮੰਤਰੀ ਨੇ ਕਿਹਾ ਕਿ ਅਧਿਕਾਰੀ ਉਨ੍ਹਾਂ ਦੇ ਦਫਤਰ ਵਿਚ ਆਉਣ ਵਾਲੇ ਆਮ ਜਨਤਾ ਦੇ ਨਾਲ ਸਹੀ ਵਿਹਾਰ ਕਰਨ ਅਤੇ ਸਮਸਿਆਵਾਂ ਦਾ ਹੱਲ ਕਰਨਾ ਯਕੀਨੀ ਕਰਨ। ਪੇਯਜਲ ਤੇ ਸੀਵਰ ਵਿਵਸਥਾ ’ਤੇ ਵਿਸ਼ੇਸ਼ ਫੋਕਸ ਕਰਦੇ ਹੋਏ ਕੈਬੀਨੇਟ ਮੰਤਰੀ ਨੇ ਕਿਹਾ ਕਿ ਇੰਨ੍ਹਾਂ ਦੋਵਾਂ ਸਮਸਿਆਵਾਂ ਦਾ ਸਥਾਈ ਹੱਲ ਕਰਨਾ ਹੋਵੇਗਾ।

ਇਹ ਵੀ ਪੜ੍ਹੋ:ਜੰਮੂ ਕਮਸ਼ੀਰ ’ਚ ਮੁੜ ਵੱਡਾ ਅੱਤਵਾਦੀ ਹਮਲਾ, ਇੱਕ ਪੰਜਾਬੀ ਨੌਜਵਾਨ ਸਹਿਤ ਸੱਤ ਜਣਿਆਂ ਦੀ ਹੋਈ ਮੌ+ਤ

ਉਨ੍ਹਾਂ ਨੇ ਕਿਹਾ ਕਿ ਆਮਜਨਤਾ ਨੂੰ ਮੁੱਢਲੀ ਸਹੂਲਤਾਂ ਪ੍ਰਦਾਨ ਕਰਨ ਅਤੇ ਵਿਕਾਸ ਦੇ ਮਾਮਲੇ ਵਿਚ ਫੰਡ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੁੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਸਬੰਧਿਤ ਖੇਤਰ ਦਾ ਦੌਰਾ ਕਰ ਕੇ ਸੀਵਰੇ ਤੇ ਪੇਯਜਲ ਨਾਲ ਸਬੰਧਿਤ ਸਮਸਿਆਵਾਂ ਵਾਲੇ ਪੁਆਇੰਟਸ ਨੂੰ ਚੋਣ ਕਰਨ ਅਤੇ ਜਲਦੀ ਤੋਂ ਜਲਦੀ ਉਨ੍ਹਾਂ ਦਾ ਹੱਲ ਕਰਨ। ਉਨ੍ਹਾਂ ਨੇ ਕਿਹਾ ਕਿ ਪੇਯਜਲ ਤੇ ਸੀਵਰ ਵਿਵਸਥਾ ਦੇ ਮਾਮਲੇ ਵਿਚ ਕੋਈ ਵੀ ਢਿੱਲ ਨਹੀ ਰਹਿਣੀ ਚਾਹੀਦੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਵਿਕਾਸ ਕੰਮਾਂ ਤੇ ਮੁੱਢਲੀ ਸਹੂਲਤਾਂ ਨੂੰ ਲੈ ਕੇ ਇਕ ਡਿਟੇਲ ਰਿਪੋਰਟ ਤਿਆਰ ਕਰ ਕੇ ਜਲਦੀ ਤੋਂ ਜਲਦੀ ਉਨ੍ਹਾਂ ’ਤੇ ਕੰਮ ਸ਼ਸ਼ਰੂ ਕੀਤਾ ਜਾਵੇ।

 

LEAVE A REPLY

Please enter your comment!
Please enter your name here