ਤਲਵੰਡੀ ਸਾਬੋ, 21 ਫਰਵਰੀ : ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਹਿਉਮੈਨਟੀਜ਼ ਅਤੇ ਭਾਸ਼ਾਵਾਂ ਦੇ ਪੰਜਾਬੀ ਵਿਭਾਗ ਤੇ ਫੈਕਲਟੀ ਆਫ਼ ਆਰਟਸ ਐਂਡ ਸੋਸ਼ਲ ਸਾਇੰਸਜ਼ ਵੱਲੋਂ ਐਨ.ਐਸ.ਐਸ ਵਿਭਾਗ ਦੇ ਸਹਿਯੋਗ ਨਾਲ “ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਹਾੜਾ”ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਡਾ. ਅਮਨਦੀਪ ਸਿੰਘ ਕੇਂਦਰੀ ਯੂਨੀਵਰਸਿਟੀ ਪੰਜਾਬ ਅਤੇ ਡਾ. ਪਰਦੀਪ ਕੌੜਾ ਡੀਨ ਅਕਾਦਮਿਕ ਜੀ.ਕੇ.ਯੂ.ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡੀਨ ਡਾ. ਜਗਤਾਰ ਸਿੰਘ ਤੇ ਡਾ. ਗੁਰਪ੍ਰੀਤ ਕੌਰ ਨੇ ਪਤਵੰਤਿਆਂ ਦਾ ਸਵਾਗਤ ਕਰਦੇ ਹੋਏ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਤੇ ਮਾਂ ਬੋਲੀ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।
ਵਿਜੀਲੈਂਸ ਦੀ ਵੱਡੀ ਕਾਰਵਾਈ: ਥਾਣੇਦਾਰ, ਬੈਂਕ ਮੈਨੇਜਰ ਤੇ ਪ੍ਰਾਈਵੇਟ ਵਿਅਕਤੀ ਰਿਸ਼ਵਤ ਦੇ ਕੇਸਾਂ ’ਚ ਕਾਬੂ
ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਦੀ ਸਮਾਜਿਕ ਤੇ ਸੱਭਿਆਚਾਰਕ ਤਰੱਕੀ ਲਈ ਉਸ ਦੇਸ਼ ਦੇ ਵਾਸੀਆਂ ਦਾ ਆਪਣੀ ਮਾਂ ਬੋਲੀ ਨਾਲ ਜੁੜੇ ਰਹਿਣਾ ਜ਼ਰੂਰੀ ਹੈ।ਮੁੱਖ ਬੁਲਾਰੇ ਡਾ. ਅਮਨਦੀਪ ਸਿੰਘ ਨੇ ਸੂਚਨਾ ਤਕਨਾਲੋਜੀ, ਸੋਸ਼ਲ ਮੀਡੀਆ ਅਤੇ ਪੰਜਾਬੀ, ਨਵੀਨ ਚੁਣੌਤੀਆਂ ਅਤੇ ਸੰਭਾਵਨਾਵਾਂ ਵਿਸ਼ੇ ‘ਤੇ ਆਪਣੇ ਵਿਚਾਰ ਰੱਖਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਸੂਚਨਾ ਤਕਨਾਲੋਜੀ ਦੇ ਯੁੱਗ ਵਿੱਚ ਪੰਜਾਬੀ ਮਾਂ ਬੋਲੀ ਦੀ ਵਰਤੋਂ ਕੰਪਿਊਟਰ ਦੇ ਹਰ ਖੇਤਰ ਵਿੱਚ ਕਰਨੀ ਚਾਹੀਦੀ ਹੈ।
ਕਿਸਾਨ ਸੰਘਰਸ਼: ਬਠਿੰਡਾ ਦੇ ਨੌਜਵਾਨ ਕਿਸਾਨ ਦੀ ਹੋਈ ਮੌਤ, ਸ਼ੰਭੂ ਤੇ ਖਨੌਰੀ ਬਾਰਡਰ ਉਪਰ ਤਨਾਅ ਭਰਿਆ ਮਾਹੌਲ ਬਣਿਆ
ਦੂਜੇ ਸੈਸ਼ਨ ਦੇ ਮੁੱਖ ਬੁਲਾਰੇ ਡਾ. ਪਰਦੀਪ ਕੌੜਾ ਨੇ ਵਿਦਿਆਰਥੀਆਂ ਨੂੰ ਪੰਜਾਬੀ ਮਾਂ ਬੋਲੀ ਦੇ ਇਤਿਹਾਸ ਅਤੇ ਵਿਅਕਤੀਤੱਵ ਨਿਰਮਾਣ ਵਿੱਚ ਮਾਂ ਬੋਲੀ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦੁਨੀਆਂ ਦੀ ਕਿਸੇ ਵੀ ਭਾਸ਼ਾ ਨੂੰ ਜਾਨਣ ਦੇ ਲਈ ਪਹਿਲਾਂ ਆਪਣੀ ਮਾਂ ਬੋਲੀ ਤੇ ਪਕੜ ਹੋਣਾ ਜ਼ਰੂਰੀ ਹੈ। ਸਮਾਰੋਹ ਵਿੱਚ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ, ਪੰਜਾਬੀ, ਹਿੰਦੀ, ਅੰਗਰੇਜੀ ਵਿਭਾਗ ਦੇ ਮੁੱਖੀ, ਫੈਕਲਟੀ ਮੈਂਬਰਾਂ ਤੇ ਲਗਭਗ 200 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਗੈਰ-ਪੰਜਾਬੀ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਨ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਿਹਾ। ਆਯੋਜਕਾਂ ਵੱਲੋਂ ਮੁੱਖ ਬੁਲਾਰਿਆਂ ਨੂੰ ਯਾਦਸ਼ਤ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ।
Share the post "ਗੁਰੂ ਕਾਸ਼ੀ ਯੂਨੀਵਰਸਿਟੀ ਨੇ ਜੋਸ਼ੋ-ਖ਼ਰੋਸ਼ ਨਾਲ ਮਨਾਇਆ “ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਹਾੜਾ”"