Punjabi Khabarsaar
ਸਿੱਖਿਆ

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਬੂਟੇ ਲਗਾ ਕੇ ਮਨਾਇਆ “ਵਿਸ਼ਵ ਵਾਤਾਵਰਣ ਦਿਵਸ”ਅਤੇ ਕੀਤਾ ਵਣ-ਮਹਾਉਤਸਵ ਦਾ ਆਗਾਜ਼

ਤਲਵੰਡੀ ਸਾਬੋ, 5 ਜੂਨ : ਧਰਤੀ ਦੇ ਵੱਧ ਰਹੇ ਤਾਪਮਾਨ ਨੂੰ ਠੱਲ ਪਾਉਣ ਅਤੇ ਨਾਗਰਿਕਾਂ ਵਿੱਚ ਵਾਤਾਵਰਣ ਦੀ ਸਾਂਭ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਾਤਾਵਰਨ ਆਡਿਟਿੰਗ ਅਤੇ ਨਿਗਰਾਨੀ ਸੈੱਲ, ਗ੍ਰੀਨ ਕੈਂਪਸ ਇਨੀਸ਼ੀਏਟਿਵ ਸੈੱਲ ਅਤੇ ਰਾਸ਼ਟਰੀ ਸੇਵਾ ਯੋਜਨਾ ਵਿਭਾਗ ਵੱਲੋਂ ਡੀਨ ਰਿਸਰਚ ਡਾ. ਅਜੈ ਗੁਪਤਾ ਦੀ ਦੇਖ-ਰੇਖ ਹੇਠ ‘ਵਰਸਿਟੀ ਕੈਂਪਸ ਵਿਖੇ 50 ਤੋਂ ਵੱਧ ਫਲਦਾਰ, ਛਾਂਦਾਰ ਅਤੇ ਸਜਾਵਟੀ ਬੂਟੇ ਲਗਾ ਕੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।

ਪ੍ਰਧਾਨ ਮੰਤਰੀ ਮੋਦੀ ਨੇ ਦਿੱਤਾ ਅਸਤੀਫ਼ਾ, ਮੁੜ ਇਸ ਦਿਨ ਚੁੱਕਣਗੇ ਸਹੁੰ!

ਇਸ ਮੌਕੇ ਮੁੱਖ ਮਹਿਮਾਨ ਸ. ਸੁਖਰਾਜ ਸਿੰਘ ਸਿੱਧੂ ਨੇ ਨਿੰਮ ਦਾ ਬੂਟਾ ਲਗਾਉਣ ਤੋਂ ਬਾਦ ਆਯੋਜਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਿੱਖਿਆ ਦਾ ਮਤਲਬ ਕਿਤਾਬੀ ਗਿਆਨ ਦੇ ਨਾਲ-ਨਾਲ ਜਨ ਕਲਿਆਣ ਵੀ ਹੁੰਦਾ ਹੈ। ਉਨ੍ਹਾਂ ਧਰਤੀ ਦੇ ਵੱਧ ਰਹੇ ਤਾਪਮਾਨ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਨੂੰ ਠੱਲ ਪਾਉਣ ਦਾ ਇੱਕੋ ਇੱਕ ਤਰੀਕਾ ਵੱਧ ਤੋਂ ਵੱਧ ਪੌਦੇ ਲਗਾਉਣਾ, ਉਨ੍ਹਾਂ ਦੀ ਸਾਂਭ ਸੰਭਾਲ ਤੇ ਦਰਖਤਾਂ ਦੀ ਕਟਾਈ ਨੂੰ ਰੋਕਣਾ ਹੈ। ਉਨ੍ਹਾਂ ਸਾਰਿਆਂ ਨੂੰ ਆਉਣ ਵਾਲੇ ਬਾਰਿਸ਼ ਦੇ ਮੌਸਮ ਵਿੱਚ ਘੱਟੋ ਘੱਟ ਦੋ-ਦੋ ਬੂਟੇ ਲਗਾਉਣ ਦੀ ਪ੍ਰੇਰਣਾ ਵੀ ਦਿੱਤੀ।

ਭਾਈ ਅੰਮ੍ਰਿਤਪਾਲ ਸਿੰਘ ਦੀ ਪਤਨੀ ਪਹੁੰਚੀ ਡਿਬਰੁਗੜ੍ਹ ਜੇਲ੍ਹ

ਉੱਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਨੇ ਦੱਸਿਆ ਕਿ ਜੀ.ਕੇ.ਯੂ. ਵੱਲੋਂ ਵਿਸ਼ਵ ਵਾਤਾਵਰਣ ਦਿਵਸ ਨੂੰ ਯਾਦਗਾਰ ਤੇ ਪ੍ਰੇਰਣਾਦਾਈ ਬਣਾਉਣ ਲਈ ਅੱਜ ਬੂਟੇ ਲਗਾ ਕੇ ਵਣ-ਮਹਾਉਤਸਵ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਰਜਿਸਟਰਾਰ ਡਾ. ਜੀ.ਐਸ.ਬੁੱਟਰ, ਡਾਇਰੈਕਟਰ ਯੋਜਨਾ ਤੇ ਵਿਕਾਸ ਡਾ. ਅਸ਼ਵਨੀ ਸੇਠੀ, ਡੀਨ ਅਕਾਦਮਿਕ ਡਾ. ਪ੍ਰਦੀਪ ਕੌੜਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ, ਐਨ.ਐਸ.ਐਸ. ਕੁਆਰਡੀਨੇਟਰ ਅਤੇ ਸਟਾਫ ਨੇ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਅਤੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਦਾ ਪ੍ਰਣ ਲਿਆ।

 

Related posts

ਮਾਲਵਾ ਕਾਲਜ ਦੇ ਐਮ.ਸੀ.ਏ. ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ

punjabusernewssite

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਪ੍ਰੋਗਰਾਮ ਅਫ਼ਸਰ ਤੇ ਵਲੰਟੀਅਰ ਰਾਜ ਪੱਧਰੀ ਸਮਾਰੋਹ ਵਿੱਚ ਸਨਮਾਨਿਤ

punjabusernewssite

ਐਸਐਸਡੀ ਗਰਲਜ ਕਾਲਜ ’ਚ ਸੱਤ ਰੋਜ਼ਾ ਐਨਐਸਐਸ ਕੈਂਪ ਸਮਾਪਤ

punjabusernewssite