spot_img

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਚਾਵਾਂ ਮਲ੍ਹਾਰਾਂ ਨਾਲ ਮਨਾਇਆ “ਵਿਸ਼ਵ ਰੇਡੀਓ ਦਿਹਾੜਾ”

Date:

spot_img

ਤਲਵੰਡੀ ਸਾਬੋ, 13 ਫਰਵਰੀ : ਗੁਰੂ ਕਾਸ਼ੀ ਯੂਨੀਵਰਸਿਟੀ ਦੇ ਜੀ.ਕੇ.ਯੂ ਰੇਡੀਓ 90.4 ਨੇ ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਦੀ ਪ੍ਰਰੇਣਾ ਸਦਕਾ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਐਨ.ਐਸ.ਐਸ. ਵਿਭਾਗ ਅਤੇ ‘ਵਰਸਿਟੀ ਦੇ ਰੈੱਡ ਰਿਬਨ ਕਲੱਬਾਂ ਦੇ ਸਹਿਯੋਗ ਨਾਲ “ਵਿਸ਼ਵ ਰੇਡੀਓ ਦਿਹਾੜਾ” ਬੜੇ ਚਾਵਾਂ ਮਲ੍ਹਾਰਾਂ ਨਾਲ ਮਨਾਇਆ। ਇਸ ਮੌਕੇ ਮੁੱਖ ਬੁਲਾਰੇ ਸਰਦੂਲ ਸਿੰਘ ਸਿੱਧੂ ਨੇ ਰੇਡੀਓ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਨਿਰੋਏ ਸਮਾਜ ਦੀ ਸਿਰਜਣਾ ਵਿੱਚ ਰੇਡੀਓ ਦਾ ਬਹੁਤ ਵੱਡਾ ਯੋਗਦਾਨ ਹੈ।

ਪੁਲਿਸ ਦੀ ਸਖਤੀ ਦੇ ਬਾਵਜੂਦ ਕਿਸਾਨਾਂ ਨੂੰ ਮਿਲੀ ਵੱਡੀ ਕਾਮਯਾਬੀ, ਤੋੜੇ ਕੁਝ ਬੈਰੀਗੇਡ

ਉਨ੍ਹਾਂ ਨੋਜਵਾਨਾਂ ਦੇ ਜੌਸ਼, ਜਨੂਨ ਅਤੇ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੁਣ ਤਕਨੀਕ, ਕੰਪਿਉਟਰ ਅਤੇ ਵਿਗਿਆਨ ਦੇ ਯੁਗ ਵਿੱਚ ਭਾਰਤ ਦੀ ਯੁਵਾ ਪੀੜ੍ਹੀ ਆਪਣੀ ਵੱਖਰੀ ਪਹਿਚਾਣ ਬਣਾ ਰਹੀ ਹੈ। ਉਨ੍ਹਾਂ ਸਾਰਿਆਂ ਨੂੰ ਰਾਸ਼ਟਰ ਨਿਰਮਾਣ ਵਿੱਚ ਜੁਟ ਜਾਣ ਲਈ ਕਿਹਾ।ਇਸ ਮੌਕੇ ਜੀ.ਕੇ.ਯੂ. ਰੇਡੀਓ ਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਵੰਨਗੀਆਂ ਦੀ ਰਿਕਾਰਡਿੰਗ ਪ੍ਰਸਾਰਿਤ ਕੀਤੀ ਗਈ। ਡਿਪਟੀ ਡਾਇਰੈਕਟਰ ਜੀ.ਕੇ.ਯੂ. ਰੇਡੀਓ ਲਵਲੀਨ ਸੱਚਦੇਵਾ ਨੇ ਵਿਦਿਆਰਥੀਆਂ ਨੂੰ ਵਿਸ਼ਵ ਰੇਡੀਓ ਦਿਹਾੜੇ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰੇਡੀਓ ਮਨੋਰੰਜਨ ਦੇ ਨਾਲ-ਨਾਲ ਵਿਦਿਆਰਥੀਆਂ ਦੇ ਵਿਅਕਤੀਤੱਵ ਵਿਕਾਸ ਵਿੱਚ ਵੱਡਮੂਲਾ ਯੋਗਦਾਨ ਪਾਉਂਦਾ ਹੈ।

ਅਰਵਿੰਦ ਕੇਜਰੀਵਾਲ ਨੇ ਠੁੱਕਰਾਇਆ ਕੇਂਦਰ ਸਰਕਾਰ ਦਾ ਪ੍ਰਸਤਾਵ

ਸਮਾਰੋਹ ਵਿੱਚ ਵੱਖ-ਵੱਖ ਵਿਭਾਗਾਂ ਦੇ ਡੀਨ, ਸਟਾਫ ਮੈਂਬਰਾਂ ਅਤੇ ਲਗਭਗ 100 ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਐਨ.ਐਸ.ਐਸ ਕੁਆਰਡੀਨੇਟਰ ਡਾ. ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੀਆਂ ਉਸਾਰੂ ਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਮਾਰੋਹ ਦਾ ਮੰਚ ਸੰਚਾਲਨ ਮਨਪ੍ਰੀਤ ਬਰਾੜ ਨੇ ਬਾਖੂਬੀ ਕੀਤਾ।

 

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...