ਤਲਵੰਡੀ ਸਾਬੋ, 28 ਜੂਨ : ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪ ਕਲੁਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਦੀ ਪ੍ਰਧਾਨਗੀ ਹੇਠ ਹੋਈ 18ਵੀਂ ਅਕਾਦਮਿਕ ਕੌਂਸਲ ਦੀ ਮੀਟਿੰਗ ਵਿੱਚ ਸਿੱਖਿਆ ਸ਼ਾਸਤਰੀ ਅਤੇ ਮਾਹਿਰਾਂ ਵੱਲੋਂ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੇ ਪੱਤਰ ਨੰ: 6.1-2/2024(3PP-99) (3.No.143903) ਮਿਤੀ 19 ਜੂਨ 2024 ਦੇ ਨਿਰਦੇਸ਼ ਅਨੁਸਾਰ ਸਾਲ ਵਿੱਚ ਦੋ ਵਾਰ ਵਿਦਿਆਰਥੀਆਂ ਦੇ ਦਾਖਲੇ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਬਾਵਾ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ‘ਵਰਸਿਟੀ ਵੱਲੋਂ ਅਕਾਦਮਿਕ ਸੈਸ਼ਨ 2024-25 ਲਈ ਦਾਖਲੇ ਅਗਸਤ 2024 ਅਤੇ ਜਨਵਰੀ 2025 ਵਿੱਚ ਕੀਤੇ ਜਾਣਗੇ।
ਮੰਦਭਾਗੀ ਖ਼ਬਰ: ਕੈਨੇਡਾ ’ਚ ਦੋ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌ+ਤ
ਉਨ੍ਹਾਂ ਕਿਹਾ ਕਿ ਨਵੇਂ ਨਿਰਦੇਸ਼ ਦੇ ਲਾਗੂ ਹੋਣ ਨਾਲ ਵਿਦਿਆਰਥੀਆਂ ਦਾ ਕੀਮਤੀ ਸਮਾਂ ਖਰਾਬ ਨਹੀਂ ਹੋਵੇਗਾਕਿਉਂਕਿ ਜੇਕਰ ਕੋਈ ਵਿਦਿਆਰਥੀ ਕਿਸੇ ਮਜ਼ਬੂਰੀ ਕਾਰਨ ਅਗਸਤ ਵਿੱਚ ਦਾਖਿਲਾ ਲੈਣ ਤੋਂ ਖੂੰਝ ਜਾਂਦਾ ਹੈ ਤਾਂ ਉਹ ਜਨਵਰੀ ਵਿੱਚ ਦਾਖਲਾ ਲੈ ਸਕਦਾ ਹੈ ਜਦਕਿ ਪੁਰਾਣੇ ਨਿਯਮਾਂ ਅਨੁਸਾਰ ਵਿਦਿਆਰਥੀ ਨੂੰ ਅਗਲੇ ਸਾਲ ਅਗਸਤ ਮਹੀਨੇ ਦਾ ਇੰਤਜ਼ਾਰ ਕਰਨਾ ਪੈਂਦਾ ਸੀ। ਡਾ. ਬਾਵਾ ਨੇ ਇਹ ਵੀ ਦੱਸਿਆ ਕਿ ਸਿੱਖਿਆ ਮਾਹਿਰਾਂ ਦੀ ਰਾਏ ਅਨੁਸਾਰ ਜੀ.ਕੇ.ਯੂ. ਵੱਲੋਂ ਸਮੇਂ, ਸਮਾਜਿਕ ਅਤੇ ਉਦਯੋਗਿਕ ਲੋੜਾਂ ਅਨੁਸਾਰ ਨਵੀਂ ਸਿੱਖਿਆ ਨੀਤੀ-2020 ਦੇ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੇਂ ਸਿਲੇਬਸ ਤਿਆਰ ਕੀਤੇ ਗਏ ਹਨ ਅਤੇ ਸੈਸ਼ਨ 2024-25 ਲਈ ਨਵੇਂ ਪ੍ਰੋਗਰਾਮ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਪ੍ਰੇਰਣਾ ਦਿੱਤੀ।
Share the post "ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਯੂਜੀਸੀ ਦੇ ਆਦੇਸ਼ ਅਨੁਸਾਰ ਸਾਲ ਵਿੱਚ ਦੋ ਵਾਰ ਦਾਖ਼ਲਾ ਸ਼ੁਰੂ"