ਬਠਿੰਡਾ, 19 ਜਨਵਰੀ : ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਲਾਅ ਵੱਲੋਂ ਡੀਨ ਡਾ. ਗੁਰਪ੍ਰੀਤ ਕੌਰ ਦੀ ਰਹਿ ਨੁਮਾਈ ਹੇਠ “ਰਾਸ਼ਟਰੀ ਸੜਕ ਸੁਰੱਖਿਆ ਹਫ਼ਤਾ-2024”ਦੇ ਤਹਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਮੁੱਖ ਬੁਲਾਰੇ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਤੋਂ ਏ.ਐਸ.ਆਈ.ਹਾਕਮ ਸਿੰਘ ਨੇ ਵਿਦਿਆਰਥੀਆਂ ਨੂੰ ਐਮ.ਵੀ.ਐਕਟ 1988 ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਅਤੇ ਇਸ ਦੀ ਉਲੰਘਣਾ ਕੀਤੇ ਜਾਣ ‘ਤੇ ਲਾਗੂ ਹੋਣ ਵਾਲੀਆਂ ਧਾਰਾਵਾਂ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਡਰਾਇਵਿੰਗ ਲਾਇਸੈਂਸ ਬਣਾਉਣ, ਹੈਲਮੈਟ ਦੀ ਵਰਤੋਂ ਕਰਨ ਅਤੇ ਵਾਹਨਾਂ ਦੇ ਜਰੂਰੀ ਦਸਤਾਵੇਜ ਬਣਵਾਉਣ ਦੀ ਅਪੀਲ ਕੀਤੀ।
ਐਡਵੋਕੇਟ ਇੰਦਰਪਾਲ ਬਣੇ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ
ਉਨ੍ਹਾਂ ਵਿਸ਼ੇਸ਼ ਤੌਰ ਤੇ ਵਰਤਮਾਨ ਸਮੇਂ ਯਾਨੀ ਧੁੰਦ ਵਾਲੇ ਦਿਨਾਂ ਵਿੱਚ ਵਾਹਨਾਂ ਦੀ ਰਫ਼ਤਾਰ ਘੱਟ ਰੱਖਣ ਅਤੇ ਲਾਇਟਾਂ ਜਗਦੀਆਂ ਰੱਖਣ ਦੀ ਸਲਾਹ ਦਿੱਤੀ।ਡੀਨ ਡਾ. ਗੁਰਪ੍ਰੀਤ ਕੌਰ ਨੇ ਆਪਣੇ ਧੰਨਵਾਦੀ ਭਾਸ਼ਣ ਵਿੱਚ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਸੜਕ ਨਿਯਮਾਂ ਪ੍ਰਤੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਸਹੀ ਢੰਗ ਨਾਲ ਸੜਕ ਨਿਯਮਾਂ ਦਾ ਪਾਲਣ ਕਰਕੇ ਹੀ ਦਿਨੋਂ ਦਿਨ ਵੱਧ ਰਹੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ ਅਤੇ ਹਰ ਵਿਅਕਤੀ ਨੂੰ ਸੜਕ ਟਰੈਫਿਕ ਲਾਈਟਾਂ ਦੇ ਸਾਰੇ ਨਿਯਮਾਂ, ਨਿਯੰਤਰਣਾਂ ਅਤੇ ਸੰਕੇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ।ਸੈਮੀਨਾਰ ਵਿੱਚ ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰਾਂ ਅਤੇ ਲਗਭਗ 150 ਵਿਦਿਆਰਥੀਆਂ ਨੇ ਹਿੱਸਾ ਲਿਆ।
Share the post "ਗੁਰੂ ਕਾਸ਼ੀ ਯੂਨੀਵਰਸਿਟੀ ਨੇ “ਰਾਸ਼ਟਰੀ ਸੜਕ ਸੁਰੱਖਿਆ”ਵਿਸ਼ੇ ‘ਤੇ ਕਰਵਾਇਆ ਸੈਮੀਨਾਰ"