GKU ਦੀ ਖਿਡਾਰਣ ਗਿਆਨੇਸ਼ਵਰੀ ਯਾਦਵ ਨੇ ਕਾਮਨਵੈਲਥ ਖੇਡਾਂ ਵਿੱਚ ਕਰਵਾਈ ਬੱਲੇ-ਬੱਲੇ

Date:

spot_img

👉ਕੁੱਲ 199 ਕਿਲੋਗ੍ਰਾਮ ਭਾਰ ਚੁੱਕ ਕੇ ਜਿੱਤਿਆ ਚਾਂਦੀ ਦਾ ਤਗਮਾ
Talwandi Sabo News:ਗਲਾਸਗੋ, ਸਕਾਟਲੈਂਡ ਵਿਖੇ ਚੱਲ ਰਹੀਆਂ 23ਵੀਂ ਕਾਮਨਵੈਲਥ ਖੇਡਾਂ-2026 ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ (ਜੀ.ਕੇ.ਯੂ.) ਦੀ ਵੇਟ-ਲਿਫ਼ਟਰ ਗਿਆਨੇਸ਼ਵਰੀ ਯਾਦਵ ਨੇ 88 ਕਿਲੋ ਸਨੈਚ ਤੇ 111 ਕਿਲੋਗ੍ਰਾਮ ਕਲੀਨ ਐਂਡ ਜਰਕ ਕੁੱਲ 199 ਕਿਲੋਗ੍ਰਾਮ ਭਾਰ ਚੁੱਕ ਕੇ ਚਾਂਦੀ ਦਾ ਤਗਮਾ ਹਾਸਿਲ ਕਰਕੇ ਇਲਾਕੇ, ਯੂਨੀਵਰਸਿਟੀ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ।ਇਸ ਮੌਕੇ ਆਪਣੇ ਵਧਾਈ ਸੰਦੇਸ਼ ਵਿੱਚ ਚਾਂਸਲਰ ਗੁਰਲਾਭ ਸਿੰਘ ਸਿੱਧੂ ਨੇ ਕਿਹਾ ਕਿ ਖਿਡਾਰਣ ਨੇ ਆਪਣੀ ਮਿਹਨਤ, ਸਮਰਪਣ, ਅਤੇ ਲਗਾਤਾਰ ਅਭਿਆਸ ਸਦਕਾ ਤਗਮਾ ਜਿੱਤ ਕੇ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਹੈ। ਉਹਨਾਂ ਖਿਡਾਰਣਾਂ ਨੂੰ ਗਿਆਨੇਸ਼ਵਰੀ ਦੀ ਮਿਹਨਤ ਤੋਂ ਪ੍ਰੇਰਣਾ ਲੈ ਕੇ ਆਪਣੇ ਟੀਚੇ ਹੋਰ ਉੱਚੇ ਕਰਨ ਲਈ ਪ੍ਰੋਤਾਸਾਹਿਤ ਕੀਤਾ।

ਇਹ ਵੀ ਪੜ੍ਹੋ  Bathinda ‘ਚ AAP ਨੂੰ ਮਿਲਿਆ ਵੱਡਾ ਸਮਰਥਨ, ਦਰਜਨਾਂ ਨੇ ਚੁੱਕਿਆ ਝਾੜੂ

ਉਹਨਾਂ ਦੱਸਿਆ ਕਿ ਜੀ.ਕੇ.ਯੂ. ਖਿਡਾਰੀਆਂ ਦੇ ਖੇਡ ਕੌਸ਼ਲ ਨੂੰ ਨਿਖਾਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਹਨਾਂ ਆਉਣ ਵਾਲੀਆਂ ਏਸ਼ੀਆਈ ਖੇਡਾਂ ਲਈ ਖਿਡਾਰੀਆਂ ਨੂੰ ਸ਼ੁੱਭ ਕਾਮਨਾਵਾਂ ਭੇਂਟ ਕੀਤੀਆਂ ਤੇ ਵਰਸਿਟੀ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦੀ ਗੱਲ ਕਹੀ। ਉਹਨਾਂ ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਖਿਡਾਰਣ ਨੂੰ ਦਿੱਤੀ ਗਈ ਵਧਾਈ ਲਈ ਵਿਸ਼ੇਸ਼ ਤੌਰ ਤੇ ਉਹਨਾਂ ਦਾ ਧੰਨਵਾਦ ਵੀ ਕੀਤਾ। ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਨੇ ਕਿਹਾ ਕਿ ਖਿਡਾਰਣਨੇ ਇਸ ਪ੍ਰਾਪਤੀ ਨਾਲ ਨਾਰੀ ਸਨਮਾਨ ਵਿੱਚ ਵਾਧਾ ਕਰਕੇ ਨਾਰੀ ਸਸ਼ਕਤੀਕਰਨ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਹਨਾਂ ਵਰਸਿਟੀ ਵੱਲੋਂ ਬਣਾਏ ਗਏ ਨਵੇਂ ਆਧੁਨਿਕ ਖੇਡ ਮੈਦਾਨ ਅਤੇ ਖਿਡਾਰੀਆਂ ਨੂੰ ਵਰਸਿਟੀ ਵੱਲੋਂ ਦਿੱਤੀਆਂ ਜਾਂਦੀਆਂ ਖੇਡ ਸਹੂਲਤਾਂ ਅਤੇ ਉੱਤਮ ਦਰਜੇ ਦੀ ਕੋਚਿੰਗ ਬਾਰੇ ਵੀ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਇਹਨਾਂ ਸਹੂਲਤਾਂ ਦਾ ਭਰਪੂਰ ਲਾਭ ਲੈਣ ਦੀ ਸਲਾਹ ਦਿੱਤੀ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਇਸ ਮੌਕੇ ਡਾਇਰੈਕਟਰ ਸਪੋਰਟਸ ਡਾ. ਬਲਵਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਕਾਮਨਵੈਲਥ ਖੇਡਾਂ ਵਿੱਚ ਦੁਨੀਆਂ ਦੇ 74 ਦੇਸ਼ਾਂ ਦੇ ਲਗਭਗ 3000 ਖਿਡਾਰੀ ਹਿੱਸਾ ਲੈ ਰਹੇ ਹਨ। ਇਸ ਮੁਕਾਬਲੇ ਵਿੱਚ ਨਾਈਜੀਰਿਆ ਦੀ ਖਿਡਾਰਣ ਉਨੋਮ ਉਸੋਕਾ ਦੀਦੀਨਨੇ 206 ਕਿਲੋ ਭਾਰ ਚੁੱਕ ਕੇ ਸੋਨ ਅਤੇ ਇੰਗਲੈਂਡ ਦੀ ਖਿਡਾਰਣ ਜੈਸਿਕਾ ਗਾਰਡਨ ਬਰਾਉਨ ਨੇ 188 ਕਿਲੋ ਭਾਰ ਚੁੱਕ ਕੇ ਕਾਂਸੇ ਦਾ ਤਗਮਾ ਜਿੱਤਿਆ। ਉਹਨਾਂ ਆਸ ਪ੍ਰਗਟਾਈ ਕਿ ਚੱਲ ਰਹੀਆਂ ਖੇਡਾਂ ਵਿੱਚ ਵਰਸਿਟੀ ਦੇ ਖਿਡਾਰੀ ਹੋਰ ਤਗਮੇ ਜਿੱਤ ਕੇ ਭਾਰਤ ਦਾ ਨਾਮ ਰੋਸ਼ਨ ਕਰਨਗੇ। ਉਹਨਾਂ ਇਸ ਪ੍ਰਾਪਤੀ ਤੇ ਵਰਸਿਟੀ ਪ੍ਰਬੰਧਕਾਂ ਅਤੇ ਅਧਿਕਾਰੀਆਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Bhagwant Mann ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ’ ਦੇ ਨਾਂ ਨਾਲ ਜਾਣੀ ਜਾਵੇਗੀ

👉ਪੰਜਾਬ ਸਰਕਾਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਤਿਕਾਰ ਕਰ...

CM Nayab Singh Saini ਨੇ ਕਾਰਗਿਲ ਯੁੱਧ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

👉ਪਟਿਆਲਾ ਦੇ ਪਿੰਡ ਹਡਾਨਾ ਵਿੱਚ ਸ਼ਹੀਦ ਦੀ 26ਵੀਂ ਬਰਸੀ...

CM Nayab Saini ਨੇ ਪਟਿਆਲਾ ਵਿਖੇ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਅੰਤਮ ਅਰਦਾਸ ‘ਚ ਕੀਤੀ ਸ਼ਿਰਕਤ

👉ਓਐਸਡੀ ਡਾ. ਪ੍ਰਭਲੀਨ ਸਿੰਘ ਦੀ ਮਾਤਾ ਦੇ ਦਿਹਾਂਤ 'ਤੇ...