ਤਲਵੰਡੀ ਸਾਬੋ, 23 ਜੁਲਾਈ : ਅਕਾਦਮਿਕ ਉੱਤਮਤਾ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਮੋਹਰੀ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਖਿਡਾਰਨ ਨਿਹਾਰਿਕਾ ਕੋਰਵ ਨੇ ਥਿੰਫੂ (ਭੂਟਾਨ) ਵਿਖੇ ਆਯੋਜਿਤ ਸਾਉਥ ਏਸ਼ੀਆ ਕਰਾਟੇ ਚੈਂਪੀਅਨਸ਼ਿਪ ਦੇ ਟੀਮ ਕੁਮੀਤੇ ਇਵੈਂਟ ਦੇ -68 ਕਿੱਲੋ ਭਾਰ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤ ਕੇ ‘ਵਰਸਿਟੀ ਦੇ ਤਮਗਿਆਂ ਦੇ ਖਜਾਨੇ ਨੂੰ ਹੋਰ ਵਿਸ਼ਾਲ ਕੀਤਾ। ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਚਾਂਸਲਰ ਗੁਰਲਾਭ ਸਿੰਘ ਸਿੱਧੂ ਨੇ ਜੀ.ਕੇ.ਯੂ. ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ‘ਵਰਸਿਟੀ ਦੇ ਖਿਡਾਰੀ ਅਤੇ ਖਿਡਾਰਨਾਂ ਦੀ ਮਿਹਨਤ ਨੂੰ ਹੁਣ ਬੂਰ ਪੈ ਰਿਹਾ ਹੈ,
ਚੋਣਾਂ ਦਾ ਮੌਸਮ: ਹਰਿਆਣਾ ਦੇ ਹਰ ਪਿੰਡ ’ਚ ‘ਸੱਥਾਂ’ ਬਣਾ ਕੇ ਦੇਵੇਗੀ ਸਰਕਾਰ, ਨੌਕਰੀਆਂ ਦਾ ਪਿਟਾਰਾ ਵੀ ਖੋਲਿਆ
ਇਨ੍ਹਾਂ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਨੂੰ ਵੇਖ ਕੇ ਲਗਦਾ ਹੈ ਕਿ ਜਲਦੀ ਹੀ ਇਹ ਖਿਡਾਰੀ ਏਸ਼ੀਆਈ ਅਤੇ ਓਲੰਪਿਕ ਖੇਡਾਂ ਵਿੱਚ ਭਾਰਤ ਦੀ ਪ੍ਰਤੀਨਿਧਿਤਾ ਕਰਦੇ ਮਿਲਣਗੇ। ਉਨ੍ਹਾਂ ਸਭਨਾਂ ਨੂੰ ਇਸ ਪ੍ਰਾਪਤੀ ਦੀ ਵਧਾਈ ਦਿੱਤੀ। ਪ੍ਰੋ.(ਡਾ.) ਐਸ.ਕੇ.ਬਾਵਾ ਉੱਪ ਕੁਲਪਤੀ ਨੇ ਸਮੂਹ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪ੍ਰਾਪਤੀ ਡਾ. ਬਲਵਿੰਦਰ ਕੁਮਾਰ ਸ਼ਰਮਾ ਡਾਇਰੈਕਟਰ ਸਪੋਰਟਸ ਦੀ ਅਗਵਾਈ, ਖਿਡਾਰੀਆਂ ਦੀ ਮਿਹਨਤ, ਸਮਰਪਣ, ਤਿਆਗ, ‘ਵਰਸਿਟੀ ਪ੍ਰਬੰਧਕਾਂ ਵੱਲੋਂ ਦਿੱਤੀ ਜਾ ਰਹੀ ਪਾਏਦਾਰ ਟਰੇਨਿੰਗ ਅਤੇ ਵਰਸਿਟੀ ਵੱਲੋਂ ਉਪਲਬਧ ਕਰਵਾਈਆਂ ਜਾ ਰਹੀਆਂ ਖੇਡ ਸਹੂਲਤਾਂ ਦਾ ਨਤੀਜਾ ਹੈ,
ਐਮ.ਪੀ ਕੰਗ ਨੇ ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ
ਉਨ੍ਹਾਂ ਇਲਾਕੇ ਦੇ ਯੁਵਾ ਵਰਗ ਨੂੰ ‘ਵਰਸਿਟੀ ਵੱਲੋਂ ਸ਼ੁਰੂ ਕੀਤੀਆਂ ਗਈਆਂ ਤਲਵਾਰਬਾਜ਼ੀ ਤੇ ਅਥਲੈਟਿਕਸ ਦੀਆਂ ਅਕਾਦਮੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਤਾਂ ਜੋ ਖਿਡਾਰੀਆਂ ਦੇ ਖੇਡ ਕੌਸ਼ਲ ਨੂੰ ਨਿਖਾਰ ਕੇ ਉਨ੍ਹਾਂ ਨੂੰ ਉਚਿਤ ਮੰਚ ਪ੍ਰਦਾਨ ਕੀਤਾ ਜਾ ਸਕੇ ਅਤੇ ਉਨ੍ਹਾਂ ਦੀ ਉਰਜਾ ਨੂੰ ਰਾਸ਼ਟਰ ਨਿਰਮਾਣ ਵਿੱਚ ਲਗਾਇਆ ਜਾ ਸਕੇ।ਕੋਚ ਸਿਮਰਨਜੀਤ ਸਿੰਘ ਬਰਾੜ ਨੂੰ ਵਧਾਈ ਦਿੰਦਿਆਂ ਡਾ. ਸ਼ਰਮਾ ਨੇ ਦੱਸਿਆ ਕਿ ਨਿਹਾਰਿਕਾ ਨੂੰ ਚੈਂਪੀਅਨਸ਼ਿੱਪ ਦੀ ਸੋਨ ਤਗਮਾ ਜੇਤੂ ਖਿਡਾਰਨ ਆਰਿਕਾ ਗੂਰਮ, ਨੇਪਾਲ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਸ਼੍ਰੀ ਲੰਕਾ ਦੀ ਹਿੱਸੇ ਚਾਂਦੀ ਦਾ ਤਗਮਾ ਆਇਆ। ਉਨ੍ਹਾਂ ਖਿਡਾਰਨ ਨੂੰ ਹੋਰ ਮਿਹਨਤ, ਅਭਿਆਸ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਜੱਵਲ ਭਵਿੱਖ ਦੀਆਂ ਸ਼ੁੱਭ ਕਾਮਨਾਵਾਂ ਭੇਂਟ ਕੀਤੀਆਂ।
Share the post "ਕਰਾਟੇ ਚੈਂਪੀਅਨਸ਼ਿੱਪ ’ਚ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਖਿਡਾਰਣ ਨਿਹਾਰਿਕਾ ਕੋਰਵ ਨੇ ਜਿੱਤਿਆ ਕਾਂਸੀ ਦਾ ਤਗਮਾ"