👉45-ਦਿਨਾਂ ਦੀ ‘ਯਕਮੁਸ਼ਤ ਨਿਪਟਾਰਾ ਯੋਜਨਾ’ ਨਾਲ ਲਗਭਗ 24.86 ਲੱਖ ਘਰੇਲੂ ਖਪਤਕਾਰਾਂ ਨੂੰ ਲਾਭ ਮਿਲੇਗਾ; ਭੁਗਤਾਨ ‘ਚ ਦੇਰੀ ਕਾਰਨ ਲੱਗੇ ਸਰਚਾਰਜ ਅਤੇ ਵਿਆਜ ਵਜੋਂ 518 ਕਰੋੜ ਰੁਪਏ ਕੀਤੇ ਜਾਣਗੇ ਮੁਆਫ਼: ਸੌਂਦ
Chandigarh News: ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਇੱਕ ਵਿਸ਼ੇਸ਼ ਯੁਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਲਾਗੂ ਕੀਤੀ ਜਾ ਰਹੀ ਹੈ।ਇਹ ਸਕੀਮ ਘਰੇਲੂ ਖਪਤਕਾਰਾਂ ਲਈ ਇੱਕ ਸੁਨਹਿਰੀ ਮੌਕਾ ਹੈ, ਜਿਸ ਰਾਹੀਂ ਉਹ ਬਿਨਾਂ ਕਿਸੇ ‘ਲੇਟ ਪੇਮੈਂਟ ਸਰਚਾਰਜ’ ਜਾਂ ਵਿਆਜ ਦੇ ਆਪਣੇ ਬਕਾਏ ਅਦਾ ਕਰ ਸਕਦੇ ਹਨ। ਇਸ ਪਹਿਲਕਦਮੀ ਦਾ ਉਦੇਸ਼ ਘਰੇਲੂ ਖਪਤਕਾਰਾਂ ਨੂੰ ਵਿੱਤੀ ਰਾਹਤ ਦੇਣਾ ਅਤੇ ਉਨ੍ਹਾਂ ਨੂੰ ਇੱਕ ਸੁਵਿਧਾਜਨਕ ਤੇ ਖਪਤਕਾਰ-ਪੱਖੀ ਪ੍ਰਕਿਰਿਆ ਰਾਹੀਂ ਆਪਣੇ ਬਕਾਇਆ ਬਿਜਲੀ ਬਿੱਲਾਂ ਦਾ ਨਿਪਟਾਰਾ ਕਰਨ ਦੇ ਯੋਗ ਬਣਾਉਣਾ ਹੈ।ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਰਾਹਤ ਅਤੇ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ 👉CM Bhagwant Singh Mann ਨੇ PM Modi ਨੂੰ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਣ ਦੀ ਕੀਤੀ ਅਪੀਲ
ਇਸ ਵਿਸ਼ੇਸ਼ ਨਿਪਟਾਰਾ ਸਕੀਮ ਰਾਹੀਂ, ਅਸੀਂ ਘਰੇਲੂ ਬਿਜਲੀ ਖਪਤਕਾਰਾਂ ਨੂੰ ਜੁਰਮਾਨਿਆਂ ਅਤੇ ਵਿਆਜ ਦੇ ਵਾਧੂ ਬੋਝ ਤੋਂ ਬਿਨਾਂ ਆਪਣੇ ਬਕਾਏ ਦਾ ਨਿਪਟਾਰਾ ਕਰਨ ਦਾ ਮੌਕਾ ਦੇ ਰਹੇ ਹਾਂ। ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਵਿੱਤੀ ਤੰਗੀਆਂ ਖਪਤਕਾਰਾਂ ਲਈ ਉਨ੍ਹਾਂ ਦੇ ਬਿਜਲੀ ਖਾਤਿਆਂ ਦੇ ਨਿਪਟਾਰੇ ਵਿੱਚ ਰੁਕਾਵਟ ਨਾ ਬਣਨ।”ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜਿਨ੍ਹਾਂ ਘਰੇਲੂ ਖਪਤਕਾਰਾਂ ਦੇ ਬਿਜਲੀ ਦੇ ਬਿੱਲ ਬਕਾਇਆ ਹਨ, ਉਹ ਇਸ ਸਕੀਮ ਦਾ ਲਾਭ ਲੈ ਸਕਦੇ ਹਨ ਭਾਵੇਂ ਉਨ੍ਹਾਂ ਦਾ ਬਿਜਲੀ ਕੁਨੈਕਸ਼ਨ ਇਸ ਸਮੇਂ ਕਾਰਜਸ਼ੀਲ ਹੈ ਜਾਂ ਕੱਟ ਦਿੱਤਾ ਗਿਆ ਹੈ।ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਸਕੀਮ ਕਮਰਸ਼ੀਅਲ ਸਰਕੂਲਰ ਜਾਰੀ ਹੋਣ ਦੀ ਮਿਤੀ ਤੋਂ 45 ਦਿਨਾਂ ਤੱਕ ਲਾਗੂ ਰਹੇਗੀ। ਇਸ ਸਕੀਮ ਤਹਿਤ ਘਰੇਲੂ ਖਪਤਕਾਰਾਂ ਨੂੰ ਸਿਰਫ਼ ਅਸਲ ਬਕਾਇਆ ਰਕਮ (ਮੂਲ ਰਕਮ) ਦਾ ਭੁਗਤਾਨ ਕਰਨਾ ਹੋਵੇਗਾ ਜਦਕਿ 100 ਫੀਸਦ ਐਲਪੀਐਸ/ਐਲਪੀਆਈ (ਦੇਰੀ ਨਾਲ ਬਿੱਲ ਭਰਨ ‘ਤੇ ਲੱਗਣ ਵਾਲਾ ਸਰਚਾਰਜ/ਵਿਆਜ) ਮੁਆਫ਼ ਕਰ ਦਿੱਤਾ ਜਾਵੇਗਾ।ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਯਕਮੁਸ਼ਤ ਯੋਜਨਾ ਤਹਿਤ ਭੁਗਤਾਨ ਕਿਸ਼ਤਾਂ ਵਿੱਚ ਕੀਤਾ ਜਾ ਸਕੇਗਾ, ਜਿਸ ਵਿੱਚ 25 ਫ਼ੀਸਦ ਰਕਮ ਤੁਰੰਤ ਅਦਾ ਕਰਨੀ ਹੋਵੇਗੀ ਅਤੇ ਬਾਕੀ 75 ਫ਼ੀਸਦ ਰਕਮ ਵੱਧ ਤੋਂ ਵੱਧ ਛੇ ਮਾਸਿਕ ਕਿਸ਼ਤਾਂ ਵਿੱਚ ਅਦਾ ਕਰਨੀ ਪਵੇਗੀ।
ਇਹ ਵੀ ਪੜ੍ਹੋ 👉ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸ. ਸੌਂਦ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਲਗਭਗ 24.86 ਲੱਖ ਘਰੇਲੂ ਖਪਤਕਾਰਾਂ ਨੂੰ ਲਾਭ ਮਿਲੇਗਾ। ਬਿਜਲੀ ਬਿੱਲਾਂ ਦੀ ਕੁੱਲ ਬਕਾਇਆ ਰਕਮ ਲਗਭਗ 2,516 ਕਰੋੜ ਰੁਪਏ ਹੈ, ਜਿਸ ਵਿੱਚੋਂ 518 ਕਰੋੜ ਰੁਪਏ ਮੁਆਫ਼ ਕੀਤੇ ਜਾਣ ਦੀ ਸੰਭਾਵਨਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਕੀਮ ਨੋਟੀਫਿਕੇਸ਼ਨ ਜਾਰੀ ਹੁੰਦੇ ਹੀ ਤੁਰੰਤ ਲਾਗੂ ਹੋ ਜਾਵੇਗੀ ਅਤੇ 45 ਦਿਨਾਂ ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਵਿੱਚ 31 ਮਾਰਚ 2026 ਜਾਂ ਇਸ ਤੋਂ ਪਹਿਲਾਂ ਦੇ ਖੜ੍ਹੇ ਬਕਾਇਆ ਬਿਲਾਂ ‘ਤੇ ਹੀ ਲਾਭ ਦਿੱਤਾ ਜਾਵੇਗਾ।ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਅਗਲੇ 7 ਦਿਨਾਂ ਦੇ ਅੰਦਰ ਸਾਰੇ ਯੋਗ ਖਪਤਕਾਰਾਂ ਨੂੰ ਵਿਸ਼ੇਸ਼ ‘ਓ.ਟੀ.ਐਸ.’ ਬਿੱਲ ਭੇਜ ਕੇ ਸੂਚਨਾ ਦਿੱਤੀ ਜਾਵੇਗੀ। ਇਸ ਵਿੱਚ ਬਕਾਇਆ ਰਕਮ, ਮੁਆਫ਼ ਕੀਤੇ ਗਏ ਜੁਰਮਾਨੇ ਅਤੇ ‘ਓ.ਟੀ.ਐਸ.’ ਸਕੀਮ ਦਾ ਲਾਭ ਲੈਣ ਲਈ ਅਦਾ ਕੀਤੀ ਜਾਣ ਵਾਲੀ ਬਕਾਇਆ ਰਾਸ਼ੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਜਿਵੇਂ ਹੀ ਖਪਤਕਾਰ ਬਕਾਏ ਦਾ (ਆਨਲਾਈਨ) ਭੁਗਤਾਨ ਕਰੇਗਾ, ਬਿੱਲ ਆਪਣੇ ਆਪ ਅਪਡੇਟ ਹੋ ਜਾਵੇਗਾ ਅਤੇ ਇਹ ਆਨਲਾਈਨ ਦੇ ਨਾਲ-ਨਾਲ ਸੋਧੇ ਹੋਏ ਬਿੱਲ ਵਿੱਚ ਵੀ ਦਿਖਾਈ ਦੇਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













