ਪਹਿਲਾਂ ਦੀ ਤਰ੍ਹਾਂ ਸਵੇਰੇ 8 ਵਜੇਂ ਤੋਂ ਸ਼ਾਮ 5 ਵਜੇਂ ਤੱਕ ਕਰ ਸਕਣਗੇ ਖੇਤਾਂ ’ਚ ਕੰਮ
Fazilka News: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਫ਼ੌਜ ਵੱਲੋਂ ਪਾਕਿਸਤਾਨੀ ਅੱਤਵਾਦੀ ਠਿਕਾਣਿਆਂ ’ਤੇ ਕੀਤੇ ਹਮਲਿਆਂ ਦੌਰਾਨ ਦੋਨਾਂ ਦੇਸ਼ਾਂ ਵਿਚਕਾਰ ਬਣੇ ਜੰਗੀ ਮਾਹੌਲ ਦੇ ਚੱਲਦਿਆਂ ਭਾਰਤੀ ਪੰਜਾਬ ਦੇ ਸਰਹੱਦ ਨਾਲ ਲੱਗਦੇ ਪਿੰਡਾਂ ’ਚ ਕੰਡਿਆਲੀ ਤਾਰ ਤੋਂ ਪਾਰ ਕਿਸਾਨਾਂ ਉਪਰ ਖੇਤੀ ਕਰਨ ’ਤੇ ਲਗਾਈ ਰੋਕ ਨੂੰ ਹੁਣ ਹਟਾ ਦਿੱਤਾ ਗਿਆ ਹੈ। ਇਸ ਸਬੰਧ ਵਿਚ ਕਿਸਾਨਾਂ ਤੋਂ ਇਲਾਵਾ ਬੀਤੇ ਕੱਲ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵੀ ਬੀਐਸਐਫ਼ ਦੇ ਉਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ। ਜਿਸ ਵਿਚ ਸ: ਧਾਲੀਵਾਲ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਕੰਡਿਆਲੀ ਤਾਰ ਤੋਂ ਪਾਰ ਖੇਤੀ ਲਈ ਕੰਮ ਕਰਨ ਦੀ ਇਜ਼ਾਜਤ ਦੇਣ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ ਭਾਰਤ ਅਤੇ ਪਾਕਿਸਤਾਨ ਵਿਚਕਾਰ ਅੱਜ ਤੋਂ ਮੁੜ ਸ਼ੁਰੂ ਹੋਵੇਗਾ ‘ਬੀਟਿੰਗ ਰਿਟਰੀਟ’ ਸਮਾਰੋਹ
ਸੂਚਨਾ ਮੁਤਾਬਕ ਹੁਣ ਬੀਐਸਐਫ਼ ਵੱਲੋਂ ਪੰਜਾਬ ਦੇ ਸਰਹੱਦ ਨਾਲ ਲੱਗਦੇ ਕਰੀਬ 210 ਪਿੰਡਾਂ ਦੇ ਕਿਸਾਨਾਂ ਦੀ ਕੰਡਿਆਲੀ ਤਾਰ ਤੋਂ ਪਾਰ ਜਮੀਨ ’ਤੇ ਖੇਤੀ ਲਈ ਇਜ਼ਾਜਤ ਦੇ ਦਿੱਤੀ ਹੈ। ਕਿਸਾਨ ਹੁਣ ਪਹਿਲਾਂ ਦੀ ਤਰ੍ਹਾਂ ਸਵੇਰੇ 8 ਵਜੇਂ ਤੋਂ 5 ਵਜੇਂ ਤੱਕ ਆਪਣੇ ਖੇਤਾਂ ਵਿਚ ਜਾ ਕੇ ਕੰਮ ਕਰ ਸਕਣਗੇ ਤੇ ਇਸਦੇ ਲਈ ਬਕਾਇਦਾ ਉਨ੍ਹਾਂ ਦੇ ਪਾਸ ਬਣਨਗੇ। ਇਸਤੋਂ ਇਲਾਵਾ ਕਿਸਾਨਾਂ ਦੀ ਰਾਖ਼ੀ ਲਈ ਬੀਐਸਐਫ਼ ਦੇ ਜਵਾਨ ਵੀ ਨਾਲ ਜਾਣਗੇ। ਦਸਣਾ ਬਣਦਾ ਹੈਕਿ ਪਹਿਲਗਾਮ ਹਮਲੇ ਤੋਂ ਬਾਅਦ ਬਣੇ ਜੰਗੀ ਮਾਹੌਲ ਦੇ ਚੱਲਦਿਆਂ ਕਿਸਾਨਾਂ ਨੂੰ ਕਣਕ ਦੀ ਵਢਾਈ ਦਾ ਕੰਮ ਜਲਦੀ ਨਿਪਟਾਉਣ ਦੀਆਂ ਹਿਦਾਇਤਾਂ ਵੀ ਹੋਈਆਂ ਸਨ। ਬਾਅਦ ਵਿਚ ਕਿਸਾਨਾਂ ਵੱਲੋਂ ਤੂੜੀ ਬਣਾਉਣ ਦਾ ਕੰਮ ਵੀ ਵਿਚਕਾਰ ਹੀ ਰਹਿ ਗਿਆ ਸੀ ਤੇ ਹੁਣ ਝੋਨੇ ਦੀ ਲਵਾਈ ਦਾ ਕੰਮ ਵੀ ਜਲਦੀ ਹੀ ਸ਼ੁਰੂ ਹੋਣ ਜਾ ਰਿਹਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।