ਅਗਲੇ ਸਾਲ ਤੋਂ ਪੰਜਾਬ ਦੇ 65 ਲੱਖ ਪ੍ਰਵਾਰ ਕੈਸ਼ਲੇਸ ਸਿਹਤ ਕਾਰਡ ਦੀ ਲੈ ਸਕਣਗੇ ਸਹੂਲਤ
Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪ ਸਰਕਾਰ ਨੇ ਅੱਜ ਬਜ਼ਟ ਸੈਸ਼ਨ ਵਿਚ ਪੰਜਾਬੀਆਂ ਦੀ ਸਿਹਤ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ।ਪੰਜਾਬ ਵਿਧਾਨ ਸਭਾ ਵਿਚ ਅੱਜ ਆਪਣਾ ਚੌਥਾ ਬਜ਼ਟ ਪੇਸ਼ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ‘‘ ਰਾਜ ਸਰਕਾਰ ਵੱਲੋਂ ਚਲਾਈ ਜਾ ਰਹੀ ਸਿਹਤ ਬੀਮਾ ਯੋਜਨਾ ਦਾ ਹੁਣ ਵਿਸਥਾਰ ਕੀਤਾ ਜਾਵੇਗਾ ਤੇ ਕਰੀਬ 65 ਲੱਖ ਪ੍ਰਵਾਰਾਂ ਨੂੰ ਇਸਦੇ ਅਧੀਨ ਕਵਰ ਕੀਤਾ ਜਾਵੇਗਾ। ’’
ਇਹ ਵੀ ਪੜ੍ਹੋ ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ
ਵਿਤ ਮੰਤਰੀ ਨੇ ਦਸਿਆ ਕਿ ਮੌਜੂਦਾ ਸਮੇਂ ਪੰਜਾਬ ਦੇ ਵਿਚ 45 ਲੱਖ ਪ੍ਰਵਾਰ 5 ਲੱਖ ਸਲਾਨਾ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਰਹੇ ਹਨ, ਜਿਸਦੇ ਵਿਚ 26 ਲੱਖ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਅਤੇ 19 ਲੱਖ ਪ੍ਰਵਾਰ ਕੇਂਦਰ ਦੀ ਆਯੁਸ਼ਮਾਨ ਭਾਰਤ ਬੀਮਾ ਯੋਜਨਾ ਦੇ ਅਧੀਨ ਆਉਂਦੇ ਹਨ। ਵਿਤ ਮੰਤਰੀ ਸ: ਚੀਮਾ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਹੁਣ ਇਸ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 20 ਲੱਖ ਪ੍ਰਵਾਰਾਂ ਨੂੰ ਹੋਰ ਜੋੜਿਆ ਜਾਵੇਗਾ ਤੇ ਵੱਡੀ ਗੱਲ ਇਹ ਹੋਵੇਗੀ ਕਿ ਸਰਕਾਰ ਆਪਣੀ ਸਕੀਮ ਤਹਿਤ ਸਾਰੇ ਪ੍ਰਵਾਰਾਂ ਨੂੰ ਪ੍ਰਤੀ ਸਾਲ 5 ਲੱਖ ਦੀ ਬਜਾਏ 10 ਲੱਖ ਬੀਮੇ ਦੀ ਸਹੂਲਤ ਦੇਵੇਗੀ।
ਇਹ ਵੀ ਪੜ੍ਹੋ ਪੰਜਾਬ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ’ਚ ਆਪਣਾ ਚੌਥਾ ਬਜ਼ਟ ਪੇਸ਼, ਦੇਖੋ ਲਾਈਵ
ਇਸਦੇ ਨਾਲ ਹੀ ਜਿਹੜੇ ਪ੍ਰਵਾਰ ਕੇਂਦਰ ਦੀ ਆਯੁਸ਼ਮਾਨ ਭਾਰਤ ਬੀਮਾ ਯੋਜਨਾ ਨਾਲ ਜੁੜੇ ਹੋਣਗੇ, ਉਨ੍ਹਾਂ ਨੂੰ ਵੀ 5 ਲੱਖ ਦਾ ਵਾਧੂ ਕਵਰ ਦਿੱਤਾ ਜਾਵੇਗਾ। ਵਿਤ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਅਗਲੇ ਸਾਲ ਤੋਂ ਕੈਸ਼ਲੇਸ਼ ਸਿਹਤ ਕਾਰਡ ਜਾਰੀ ਕੀਤਾ ਜਾਵੇਗਾ, ਜਿਸਦੇ ਨਾਲ ਪੰਜਾਬ ਦੇ ਲੋਕ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਮੁਫ਼ਤ ਇਲਾਜ਼ ਕਰਵਾ ਸਕਣਗੇ। ਉਨ੍ਹਾਂ ਦਸਿਆ ਕਿ ਇਸਦੇ ਲਈ 778 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਇਸਤਂੋ ਪਹਿਲਾਂ ਪੰਜਾਬ ਭਰ ਵਿਚ 881 ਆਮ ਆਦਮੀ ਕਲੀਨਿਕ ਵੀ ਖੋਲੇ ਗਏ ਹਨ, ਜਿੱਥੇ ਹਰ ਰੋਜ਼ 70 ਹਜ਼ਾਰ ਦੇ ਕਰੀਬ ਮਰੀਜ਼ ਆਪਣਾ ਇਲਾਜ਼ ਕਰਵਾ ਰਹੇ ਹਨ। ਪੰਜਾਬ ਸਰਕਾਰ ਨੇ ਇਸ ਬਜ਼ਟ ਵਿਚ ਇੰਨ੍ਹਾਂ ਕਲੀਨਿਕਾਂ ਲਈ ਵੀ 268 ਕਰੋੜ ਰੁਪਏ ਰਾਖ਼ਵੇਂ ਰੱਖੇ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਪੰਜਾਬੀਆਂ ਲਈ ਵੱਡੀ ਖ਼ੁਸਖਬਰੀ; ਹੁਣ ਮੁੱਖ ਮੰਤਰੀ ਸਰਬੱਤ ਸਿਹਤ ਯੋਜਨਾ ਤਹਿਤ 5 ਦੀ ਬਜਾਏ 10 ਲੱਖ ਮਿਲਣਗੇ"