ਅਲਵਿਦਾ ਡਾ ਮਨਮੋਹਨ ਸਿੰਘ: ਸਿੱਖ ਰਹੁ ਰੀਤਾਂ ਮੁਤਾਬਕ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸੰਸਕਾਰ

0
432

👉ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਹੋਰ ਅਹਿਮ ਸ਼ਖ਼ਸੀਅਤਾਂ ਰਹੀਆਂ ਮੌਜੂਦ
ਨਵੀਂ ਦਿੱਲੀ, 28 ਦਸੰਬਰ: ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦਾ ਅੱਜ ਸ਼ਨੀਵਾਰ ਨੂੰ ਨਿਗਮ ਬੋਧ ਘਾਟ ਵਿਖੇ ਸਿੱਖ ਰਹੁ ਰੀਤਾਂ ਮੁਤਾਬਿਕ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਦੇਸ਼ ਦੇ ਰਾਸ਼ਟਰਪਤੀ ਸ੍ਰੀਮਤੀ ਦੁਰਪਤੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਸੰਸਦੀ ਦਲ ਦੀ ਆਗੂ ਸ਼੍ਰੀਮਤੀ ਸੋਨੀਆ ਗਾਂਧੀ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ ਕਈ ਸੂਬਿਆਂ ਦੇ ਮੁੱਖ ਮੰਤਰੀ, ਕੇਂਦਰੀ ਮੰਤਰੀ ਅਤੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਦੇ ਵਿੱਚ ਲੀਡਰਸ਼ਿਪ ਤੇ ਹੋਰ ਸ਼ਖਸ਼ੀਅਤ ਦੀ ਪੁੱਜੀਆਂ ਹੋਈਆਂ ਸਨ।ਡਾਕਟਰ ਸਿੰਘ ਦੇ ਅੰਤਿਮ ਸਸਕਾਰ ਤੋਂ ਪਹਿਲਾਂ ਉਹਨਾਂ ਦੀ ਮ੍ਰਿਤਕ ਦੇਹ ਨੂੰ ਕਾਂਗਰਸ ਅਤੇ ਉਨਾਂ ਦੇ ਚਾਹੁਣ ਵਾਲਿਆਂ ਦੇ ਲਈ ਕਾਂਗਰਸ ਭਵਨ ਵਿੱਚ ਰੱਖਿਆ ਗਿਆ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਜਿਸ ਤੋਂ ਬਾਅਦ ਰੱਖਿਆ ਵਿਭਾਗ ਦੇ ਵੱਲੋਂ ਮ੍ਰਿਤਕ ਦੇਹ ਨੂੰ ਪੂਰੇ ਸਨਮਾਨ ਦੇ ਨਾਲ ਨਿਗਮ ਬੋਧ ਘਾਟ ਲਜਾਇਆ ਗਿਆ। ਹਾਲਾਂਕਿ ਕਾਂਗਰਸ ਵੱਲੋਂ ਮੋਦੀ ਸਰਕਾਰ ਨੂੰ ਡਾ ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ਲਈ ਰਾਜਘਾਟ ਵਿੱਚ ਪ੍ਰਬੰਧ ਕਰਨ ਲਈ ਕਿਹਾ ਸੀ ਪ੍ਰੰਤੂ ਗ੍ਰਹਿ ਵਿਭਾਗ ਦੁਆਰਾ ਇਸ ਨੂੰ ਸਵੀਕਾਰ ਨਹੀਂ ਕੀਤਾ ਗਿਆ। ਅੰਤਿਮ ਸੰਸਕਾਰ ਮੌਕੇ ਮਨਮੋਹਨ ਸਿੰਘ ਦੇ ਧਰਮ ਪਤਨੀ ਸ੍ਰੀਮਤੀ ਗੁਰਸ਼ਰਨ ਕੌਰ ਸਹਿਤ ਪੂਰਾ ਪ੍ਰੀਵਾਰ ਵੱਲੋਂ ਵੀ ਨਮ ਅੱਖਾਂ ਦੇ ਨਾਲ ਅਲਵਿਦਾ ਕਿਹਾ। ਜ਼ਿਕਰਯੋਗ ਹੈ ਕਿ ਲੰਘੀ 26 ਦਸੰਬਰ ਦੀ ਦੇਰ ਰਾਤ ਨੂੰ ਮਨਮੋਹਨ ਸਿੰਘ ਨੇ ਏਮਜ ਹਸਪਤਾਲ ਦੇ ਵਿੱਚ ਅੰਤਿਮ ਸਾਹ ਲਿਆ ਸੀ, ਜਿਸ ਤੋਂ ਬਾਅਦ ਅੱਜ ਉਹਨਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ ਹੈ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here