Thursday, April 16, 2026
spot_img
spot_img

ਬਠਿੰਡਾ ਦੇ ਦਾਨ ਸਿੰਘ ਵਾਲਾ ਪਿੰਡ ’ਚ ਗੁੰਡਿਆਂ ਨੇ ਮੁੜ ਲਗਾਈ ਘਰ ਨੂੰ ਅੱ+ਗ, ਸਹਿਮ ਦਾ ਮਾਹੌਲ

Date:

spot_img

👉ਪੁਲਿਸ ਵੱਲੋਂ 9 ਵਿਰੁਧ ਕੇਸ ਦਰਜ, ਚਾਰ ਗ੍ਰਿਫਤਾਰ
Bathinda News: ਬਠਿੰਡਾ ਜ਼ਿਲ੍ਹੇ ਦੇ ਥਾਣਾ ਨੇਹੀਆਂ ਵਾਲਾ ਅਧੀਨ ਪੈਂਦੇ ਪਿੰਡ ਦਾਨ ਸਿੰਘ ਵਾਲਾ ਦੇ ਕੋਠੇ ਜੀਵਨ ਸਿੰਘ ਵਾਲਾ ’ਚ ਮੁੜ ਗੁੰਡਿਆਂ ਵੱਲੋਂ ਪਿੰਡ ’ਚ ਇੱਕ ਘਰ ਨੂੰ ਅੱਗ ਲਗਾਉਣ ਅਤੇ ਪ੍ਰਵਾਰ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ। ਇੰਨ੍ਹਾਂ ਮੁਲਜਮਾਂ ਨੇ ਬੀਤੀ ਰਾਤ ਨਿਰਮਲ ਕੌਰ ਪਤਨੀ ਇਕਬਾਲ ਸਿੰਘ ਨਾਂ ਦੀ ਔਰਤ ਦੇ ਘਰ ’ਚ ਦਾਖਲ ਹੋ ਕੇ ਉਸਦੇ ਪੁੱਤਰ ਹਰਵਿੰਦਰ ਸਿੰਘ ਦੀ ਕੁੱਟਮਾਰ ਕਰਨ ਤੋਂ ਇਲਾਵਾ ਘਰ ਅੰਦਰ ਪਏ ਸੋਫਿਆਂ ਅਤੇ ਮੰਜਿਆਂ ਨੂੰ ਅੱਗ ਵੀ ਲਗਾ ਦਿੱਤੀ ਗਈ।

ਇਹ ਵੀ ਪੜ੍ਹੋ ਅਹਿਮਦਾਬਾਦ ਜਹਾਜ਼ ਹਾਦਸਾ; 1 ਕਿਸਮਤ ਵਾਲਾ ਯਾਤਰੀ ‘ਜਿੰਦਾ’ ਮਿਲਿਆ, 210 ਯਾਤਰੀਆਂ ਦੀਆਂ ਲਾ+ਸ਼ਾਂ ਬਰਾਮਦ

ਇਸ ਘਟਨਾ ਨੇ ਪਿੰਡ ਵਿਚ ਮੁੜ ਡਰ ਦਾ ਮਾਹੌਲ ਬਣਾ ਦਿੱਤਾ ਹੈ ਤੇ ਕੁੱਝ ਮਹੀਨੇ ਪਹਿਲਾਂ ਵਾਪਰੀ ਘਟਨਾ ਨੂੰ ਫਿਰ ਤੋਂ ਤਾਜ਼ਾ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਇਹ ਹਮਲਾ ਪੁਰਾਣੀ ਰੰਜਿਸ਼ ਦੇ ਚਲਦਿਆਂ ਹੋਇਆ ਦਸਿਆ ਜਾ ਰਿਹਾ। ਉਧਰ, ਬਠਿੰਡਾ ਦੇ ਐਸ.ਪੀ. ਜਸਮੀਤ ਸਿੰਘ ਨੇ ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਮੀਡੀਆ ਨੂੰ ਦੱਸਿਆ ਕਿ ਕੁਝ ਨੌਜਵਾਨ ਹਥਿਆਰ ਲੈ ਕੇ ਘਰ ਵਿਚ ਜਬਰਦਸਤੀ ਦਾਖਲ ਹੋਏ ਤੇ ਘਰ ਦਾ ਸਾਮਾਨ ਤੋੜਣ ਮਗਰੋਂ ਘਰ ਵਿਚ ਪਏ ਸੋਫੇ ਆਦਿ ਸਮਾਨ ਨੂੰ ਅੱਗ ਲੱਗਾ ਦਿੱਤੀ ।

ਇਹ ਵੀ ਪੜ੍ਹੋ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ASI ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਇਸ ਸਬੰਧ ਵਿਚ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਨਿਰਮਲ ਕੌਰ ਪਤਨੀ ਇਕਬਾਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਹੈਪੀ ਸਿੰਘ ਉਰਫ਼ ਘੁੱਗਾ, ਰੇਸ਼ਮ ਸਿੰਘ, ਹਨੀ ਸਿੰਘ, ਪਿੰਕਾ ਸਿੰਘ ਅਤੇ ਪੰਜ ਹੋਰ ਅਣਪਛਾਤੇ ਵਿਅਕਤੀਆਂ ਖਿਲਾਫ ਅਧੀਨ ਧਾਰਾ 331(6), 324(4), 326(7), 191(3), 190 ਬੀਐਨਐੱਸ ਹੇਠ ਕੇਸ ਦਰਜ ਕਰਕੇ ਚਾਰ ਲੋਕਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਬਾਕੀਆਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਰਿਜ਼ਨਲ ਸੈਂਟਰ ਬਠਿੰਡਾ ਦੀ MA (Eng) ਦੀ ਵਿਦਿਆਰਥਣ ਨੂੰ 41ਵੇਂ ਕਨਵੋਕੇਸ਼ਨ ‘ਤੇ ਮਿਲਿਆ ਗੋਲਡ ਮੈਡਲ

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੇਂ ਕਨਵੋਕੇਸ਼ਨ 'ਤੇ...

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ...

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...