AAP ਨੇ ਹਲਕਾ ਬਠਿੰਡਾ ਦਿਹਾਤੀ ਤੋਂ Gopal Singh Kotfatta ਨੂੰ ਕੀਤਾ ਹਲਕਾ ਇੰਚਾਰਜ਼ ਨਿਯੁਕਤ

Date:

spot_img

Bathinda News: Gopal Singh Kotfatta; ਪਿਛਲੇ ਕਾਫੀ ਸਮੇਂ ਤੋਂ ਸਮਾਜਿਕ ਤੌਰ ‘ਤੇ ਸਰਗਰਮ ਚੱਲ ਰਹੇ ਸਾਬਕਾ ਪੀਸੀਐਸ ਅਧਿਕਾਰੀ ਗੋਪਾਲ ਸਿੰਘ ਕੋਟਫੱਤਾ ਨੂੰ ਆਮ ਆਦਮੀ ਪਾਰਟੀ ਨੇ ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ਼ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਤੋਂ ਬਾਅਦ ਉਨ੍ਹਾਂ ਦਾ ਆਪ ਦੀ ਟਿਕਟ ਤੋਂ ਚੋਣ ਲੜਣਾ ਯਕੀਨੀ ਮੰਨਿਆ ਜਾ ਰਿਹਾ। ਜਿਕਰਯੋਗ ਹੈ ਕਿ ਗੋਪਾਲ ਸਿੰਘ ਕਾਫ਼ੀ ਹੇਠਲੇ ਪੱਧਰ ਤੋਂ ਉੱਠ ਕੇ ਪੰਜਾਬ ਸਿਵਲ ਸਰਵਿਸਜ਼ ਤੱਕ ਪੁੱਜੇ ਸਨ ਅਤੇ ਉਨ੍ਹਾਂ ਕਈ ਸਬ ਡਿਵੀਜ਼ਨਾਂ ਵਿਚ ਬਤੌਰ ਐਸਡੀਐਮ ਤੇ ਚੰਡੀਗੜ੍ਹ ਮੁੱਖ ਦਫ਼ਤਰ ਵਿਚ ਵੀ ਮਹੱਤਵਪੂਰਨ ਪੋਸਟਾਂ ‘ਤੇ ਕੰਮ ਕੀਤਾ ਹੈ। ਉਨ੍ਹਾਂ ਦਾ ਜੱਦੀ ਪਿੰਡ ਕੋਟਫੱਤਾ ਵੀ ਹਲਕਾ ਬਠਿੰਡਾ ਦਿਹਾਤੀ ਵਿਚ ਹੀ ਪੈਂਦਾ ਹੈ।

ਇਹ ਵੀ ਪੜ੍ਹੋ 👉‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਪਿਛਲੇ ਸਾਲ ਸੇਵਾਮੁਕਤ ਹੋਣ ਤੋਂ ਬਾਅਦ ਗੋਪਾਲ ਸਿੰਘ ਕੋਟਫੱਤਾ ਸਮਾਜਿਕ ਤੌਰ ‘ਤੇ ਕਾਫ਼ੀ ਸਰਗਰਮ ਚੱਲ ਰਹੇ ਸਨ। ਜਿਸਦੇ ਚੱਲਦੇ ਸਿਆਸੀ ਮਾਹਰਾਂ ਵੱਲੋਂ ਪਹਿਲਾਂ ਹੀ ਉਨ੍ਹਾਂ ਦੇ ਰਾਜਨੀਤੀ ਵਿਚ ਆਉਣ ਦੇ ਟੇਵੇ ਲਗਾਏ ਜਾ ਰਹੇ ਸਨ। ਜਿਕਰਯੋਗ ਹੈ ਕਿ ਸਾਲ 2017 ਵਿਚ ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਹਲਕੇ ਤੋਂ ਰੁਪਿੰਦਰ ਕੌਰ ਰੂਬੀ ਨੂੰ ਉਮੀਦਵਾਰ ਬਣਾਇਆ ਸੀ ਤੇ ਉਹ ਇਸ ਹਲਕੇ ਤੋਂ ਜੇਤੂ ਰਹੇ ਸਨ ਪ੍ਰੰਤੂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਉਹ ਪਾਰਟੀ ਛੱਡ ਕੇ ਕਾਂਗਰਸ ਵਿਚ ਚਲੇ ਗਏ ਸਨ ਤੇ ਕਾਂਗਰਸ ਨੇ ਉਨ੍ਹਾਂ ਨੂੰ ਮਲੋਟ ਹਲਕੇ ਤੋਂ ਟਿਕਟ ਦਿੱਤੀ ਸੀ ਪ੍ਰੰਤੂ ਉਹ ਹਾਰ ਗਏ ਸਨ।

ਇਹ ਵੀ ਪੜ੍ਹੋ 👉ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿਸਦੇ ਚੱਲਦੇ ਆਪ ਵੱਲੋਂ ਅਕਾਲੀ ਦਲ ਦੇ ਸਾਬਕਾ ਆਗੂ ਅਮਿਤ ਰਤਨ ਕੋਟਫੱਤਾ ਨੂੰ ਟਿਕਟ ਦਿੱਤੀ ਤੇ ਉਹ ਜਿੱਤ ਗਏ। ਪ੍ਰੰਤੂ ਜਿੱਤਣ ਦੇ ਥੋੜਾ ਸਮਾਂ ਬਾਅਦ ਹੀ ਉਕਤ ਵਿਧਾਇਕ ਵਿਜੀਲੈਂਸ ਦੇ ਸਿਕੰਜ਼ੇ ਵਿਚ ਆ ਗਏ, ਜਿਸਤੋਂ ਬਾਅਦ ਪਾਰਟੀ ਨੇ ਅਸਿੱਧੇ ਢੰਗ ਨਾਲ ਉਨ੍ਹਾਂ ਨੂੰ ਅਣਗੋਲਿਆ ਕਰਨਾ ਸ਼ੁਰੂ ਕਰ ਦਿੱਤਾ ਸੀ। ਇਸ ਦੌਰਾਨ ਹੀ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਸੁੱਚਾ ਸਿੰਘ ਛੋਟੇਪੁਰ ਦੇ ਸਾਥੀ ਰਹੇ ਜਸਵਿੰਦਰ ਸਿੰਘ ਛਿੰਦਾ ਨੰਦਗੜ੍ਹ ਨੂੰ ਹਲਕਾ ਇੰਚਾਰਜ਼ ਨਿਯੁਕਤ ਕੀਤਾ ਗਿਆ ਪ੍ਰੰਤੂ ਉਹ ਵੀ ਪਾਰਟੀ ਵਰਕਰਾਂ ਨਾਲ ਉਲਝਣ ਕਾਰਨ ਵਿਵਾਦਾਂ ਵਿਚ ਆ ਗਏ ਸਨ, ਜਿਸਦੇ ਚੱਲਦੇ ਹੁਣ ਪਾਰਟੀ ਵੱਲੋਂ ਗੋਪਾਲ ਸਿੰਘ ਕੋਟਫੱਤਾ ਨੂੰ ਮੈਦਾਨ ਵਿਚ ਲਿਆਂਦਾ ਗਿਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...