Bathinda News: ਬੀਤੇ ਕੱਲ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਦੂਜੀ ਲਿਸਟ ਵਿੱਚ ਬਠਿੰਡਾ ਦਿਹਾਤੀ ਹਲਕੇ ਤੋਂ ਉਮੀਦਵਾਰ ਐਲਾਨਣ ‘ਤੇ ਗੋਪਾਲ ਸਿੰਘ ਕੋਟਫੱਤਾ ਨੇ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ। ਅੱਜ ਵਿਸ਼ੇਸ਼ ਤੌਰ ‘ਤੇ ਚੰਡੀਗੜ੍ਹ ਵਿਖੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਅਤੇ ਪੰਜਾਬ ਦੇ ਸੰਗਠਨ ਪ੍ਰਭਾਰੀ ਸ਼੍ਰੀ ਦੀਪਕ ਚੌਹਾਨ, ਯੂਥ ਵਿੰਗ ਪੰਜਾਬ ਦੇ ਆਬਜ਼ਰਵਰ ਸ਼੍ਰੀ ਰਿਤੇਸ਼ ਖੰਡੇਲਵਾਲ ਅਤੇ ਨਵਜੋਤ ਸਿੰਘ ਸਿੱਧੂ ਨੂੰ ਮਿਲਕੇ ਜਿੱਥੇ ਉਹਨਾਂ ਪਾਰਟੀ ਦਾ ਧੰਨਵਾਦ ਕੀਤਾ, ਉੱਥੇ ਨਾਲ ਹੀ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਵਿਕਾਸ ਕੰਮਾਂ ਲਈ ਗ੍ਰਾਂਟ ਜਾਰੀ ਕਰਨ ਦੇ ਨਾਲ ਨਾਲ ਆਉਣ ਵਾਲੇ ਦਿਨਾਂ ਦੀ ਚੋਣ ਰਣਨੀਤੀ ਬਾਰੇ ਵੀ ਵਿਚਾਰ ਕੀਤਾ ਗਿਆ।
ਇਹ ਵੀ ਪੜ੍ਹੋ 👉ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸ: ਕੋਟਫੱਤਾ ਨੇ ਭਰੋਸਾ ਜਤਾਇਆ ਕਿ ਹਲਕੇ ਚ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਲੰਟੀਰਾਂ ਦੇ ਸਹਿਯੋਗ ਸਦਕਾ ਸਮੁੱਚੇ ਹਲਕੇ ਦੇ ਲੋਕ ਵਿਕਾਸ ਕਾਰਜਾਂ ਨੂੰ ਜਾਰੀ ਰੱਖਣ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਣੀ ਇਮਾਨਦਾਰ ਸਰਕਾਰ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਆਮ ਆਦਮੀ ਪਾਰਟੀ ਦਾ ਸਾਥ ਦੇਣਗੇ। ਉਹਨਾਂ ਕਿਹਾ ਕਿ ਬਠਿੰਡਾ ਦਿਹਾਤੀ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣ ਲਈ ਉਹ ਸਿਰ ਤੋੜ ਯਤਨ ਕਰਨਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













