👉ਮੰਡੀਆਂ ਵਿੱਚ ਪਾਰਦਰਸ਼ਿਤਾ ਯਕੀਨੀ ਕਰਨ ਲਈ ਮੁੱਖ ਮੰਤਰੀ ਨੇ ਕੀਤੀ ਉੱਚ ਪੱਧਰੀ ਸਮੀਖਿਆ ਮੀਟਿੰਗ
Haryana News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਨਾ ਖਰੀਦਣ ਲਈ ਸਰਕਾਰ ਪ੍ਰਤੀਬੱਧ ਹੈ। ਕੇਂਦਰ ਅਤੇ ਸੂਬਾ ਸਰਕਾਰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਲਗਾਤਾਰ ਕਿਸਾਨ ਹਿੱਤ ਵਿੱਚ ਕੰਮ ਕਰ ਰਹੀ ਹੈ। ਸੂਬੇ ਵਿੱਚ ਇੰਨ੍ਹਾਂ ਦਿਨਾਂ ਝੋਨਾ ਅਤੇ ਬਾਜਰਾ ਦੀ ਫਸਲ ਦੀ ਖਰੀਦ ਦਾ ਕੰਮ ਚੱਲ ਰਿਹਾ ਹੈ, ਪਰ ਖਰੀਦ ਦੀ ਆੜ ਵਿੱਚ ਸਰਕਾਰ ਦੇ ਨਾਲ ਧੋਖਾਧੜੀ ਕਰਨ ਵਾਲਿਆਂ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ।ਮੁੱਖ ਮੰਤਰੀ ਨੇ ਅੱਜ ਇੱਥੇ ਝੋਨਾ ਅਤੇ ਬਾਜਰਾ ਖਰੀਦ ਪ੍ਰਕ੍ਰਿਆ ਦੀ ਪਾਰਦਰਸ਼ਿਤਾ ਅਤੇ ਸੁਚਾਰੂ ਸੰਚਾਲਨ ਨੂੰ ਯਕੀਨੀ ਕਰਨ ਦੇ ਉਦੇਸ਼ ਨਾਲ ਸਾਰੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਸੂਬੇ ਦੇ ਸਾਰੇ ਜਿਲ੍ਹਾ ਡਿਪਟੀ ਕਮਿਸ਼ਨਰ ਅਤੇ ਪੁਲਿਸ ਸੁਪਰਡੈਂਟ ਵੀ ਆਨਲਾਇਨ ਜੁੜੇ। ਮੀਟਿੰਗ ਵਿੱਚ ਝੋਨਾ-ਬਾਜਰਾ ਖਰੀਦ ਨਾਲ ਜੁੜੀ ਵਿਵਸਥਾਵਾਂ, ਮੰਡੀਆਂ ਦੀ ਸਥਿਤੀ, ਕਿਸਾਨਾਂ ਦੀ ਸ਼ਿਕਾਇਤਾਂ ਅਤੇ ਈ-ਖਰੀਦ ਪ੍ਰਣਾਲੀ ਦੀ ਸਮੀਖਿਆ ਕੀਤੀ ਗਈ।ਮੁੱਖ ਮੰਤਰੀ ਨੇ ਸਪਸ਼ਟ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੇ ਨਾਲ ਕਿਸੇ ਵੀ ਤਰ੍ਹਾ ਦਾ ਸਮਝੌਤਾ ਨਹੀਂ ਕਰੇਗੀ।
ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਦੋ ਆਈਈਡੀਜ਼, ਇੱਕ ਪਿਸਤੌਲ ਸਮੇਤ ਅੱਤਵਾਦੀ ਮਾਡਿਊਲ ਦਾ ਮੁੱਖ ਸੰਚਾਲਕ ਕਾਬੂ
ਉਨ੍ਹਾਂ ਨੇ ਮੀਟਿੰਗ ਵਿੱਚ ਨਿਰਦੇਸ਼ ਦਿੱਤੇ ਕਿ ਨਵੀਂ ਅਨਾਜ ਮੰਡੀ, ਕਨੀਨਾ ਅਤੇ ਅਨਾਜ ਮੰਡੀ, ਕੋਸਲੀ ਵਿੱਚ ਈ-ਖਰੀਦ ਪੋਰਟਲ ਅਤੇ ਮਾਰਕਿਟ ਕਮੇਟੀ ਦੇ ਐਚ-ਰਜਿਸਟਰ ਦੀ ਆਕਸ਼ਨ ਵਿੱਚ ਅੰਤਰ ਪਾਏ ਜਾਣ ਅਤੇ ਗੇਟ ਪਾਸ ਜਾਰੀ ਕਰਨ ਦੀ ਪ੍ਰਕ੍ਰਿਆ ਵਿੱਚ ਅਨਿਯਮਤਤਾਵਾਂ ਮਿਲਣ ਦੇ ਮਾਮਲੇ ਵਿੱਚ ਜਿਲ੍ਹਾ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸਸਪੈਂਡ ਕੀਤਾ ਗਿਆ ਹੈ, ਉਨ੍ਹਾਂ ਨੇ ‘ਤੇ ਐਫਆਈਆਰ ਵੀ ਕਰਵਾਈ ਜਾਵੇ।52.18 ਲੱਖ ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਦਾ ਸੰਕਲਪ ਸਪਸ਼ਟ ਹੈ, ਕਿਸਾਨਾਂ ਦੀ ਮਿਹਨਤ ਦੀ ਕਮਾਈ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਦੀ ਉਪਜ ਦਾ ਇੱਕ-ਇੱਕ ਦਾਨਾ ਖਰੀਦਣਾ ਹੈ। ਮੀਟਿੰਗ ਵਿੱਚ ਅਧਿਕਾਰੀਆਂ ਨੇ ਮੁੱਖ ਮੰਤਰੀ ਨੁੰ ਦਸਿਆ ਕਿ ਸੂਬੇ ਵਿੱਚ ਝੋਨੇ ਦੀ ਖਰੀਦ 22 ਸਤੰਬਰ ਤੋਂ ਸ਼ੁਰੂ ਹੋਈ ਹੈ ਅਤੇ ਹੁਣ ਤੱਕ ਜਿਆਦਾਤਰ ਮੰਡੀਆਂ ਵਿੱਚ ਖਰੀਦ ਸੁਚਾਰੂ ਰੂਪ ਨਾਲ ਜਾਰੀ ਹੈ। ਹੁਣ ਤੱਕ ਸੂਬੇ ਦੀ ਖਰੀਦ ਅਦਾਰਿਆਂ ਵੱਲੋਂ 2.66 ਲੱਖ ਕਿਸਾਨਾਂ ਤੋਂ ਲਗਭਗ 52.18 ਲੱਖ ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ। ਕਿਸਾਨਾਂ ਦੇ ਖਾਤਿਆਂ ਵਿੱਚ 10,204.98 ਕਰੋੜ ਰੁਪਏ ਟ੍ਰਾਂਸਫਰ ਵੀ ਕਰ ਦਿੱਤੇ ਗਏ ਹਨ। ਸੂਬੇ ਦੀ ਖਰੀਦ ਅਦਾਰਿਆਂ ਵੱਲੋਂ 291.10 ਮੀਟ੍ਰਿਕ ਟਨ ਅਤੇ ਨਿਜੀ ਵਪਾਰੀਆਂ ਵੱਲੋਂ 3.99 ਲੱਖ ਮੀਟ੍ਰਿਕ ਟਨ ਬਾਜਰੇ ਦੀ ਖਰੀਦ ਕੀਤੀ ਗਈ ਹੈ।ਮੀਟਿੰਗ ਵਿੱਚ ਅਧਿਕਾਰੀਆਂ ਨੇ ਦਸਿਆ ਕਿ ਕੁੱਝ ਸਥਾਨਾਂ ਤੋਂ ਬਾਹਰੀ ਸੂਬਿਆਂ ਤੋਂ ਝੋਨੇ ਦੀ ਆਮਦ ਅਤੇ ਗੇਟ ਪਾਸ ਸਕੈਨਿੰਗ ਵਿੱਚ ਅਨਿਯਮਤਤਾਵਾਂ ਦੀ ਸ਼ਿਕਾਇਤਾਂ ਮਿਲੀਆਂ ਹਨ, ਜਿਨ੍ਹਾਂ ‘ਤੇ ਸਰਕਾਰ ਨੇ ਸਖਤ ਰੁੱਖ ਅਪਣਾਇਆ ਹੈ।
ਇਹ ਵੀ ਪੜ੍ਹੋ ਬਠਿੰਡਾ ਸ਼ਹਿਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼;ਜਨਤਾ ਦੀ ਮੰਗ ਅਨੁਸਾਰ ਨਵਾਂ ਪੁਲ ਜਲਦ ਹੋਵੇਗਾ ਤਿਆਰ : ਵਿਧਾਇਕ ਜਗਰੂਪ ਸਿੰਘ ਗਿੱਲ
ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ ਅਤੇ ਕੈਥਲ ਵਿੱਚ ਖਰੀਦ ਕੀਤੇ ਗਏ ਝੋਨੇ ਦੀ ਮਿਲਿੰਗ ਲਈ ਜਿਨ੍ਹਾਂ ਰਾਇਸ ਮਿੱਲਾਂ ਨੂੰ ਝੋਨਾ ਅਲਾਟ ਕੀਤਾ ਗਿਆ ਹੈ, ਉਨ੍ਹਾਂ ਦੀ ਫਿਜਿਕਲ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਦਿੱਤੇ ਸਖਤ ਨਿਰਦੇਸ਼, ਚੈਕਿੰਗ ਲਈ ਨਾਕੇਬੰਦੀ ਹੋਵੇਗੀਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੰਡੀਆਂ ਵਿੱਚ ਤਕਨੀਕੀ ਸਟਾਫ ਦੀ ਉਪਲਬਧਤਾ ਯਕੀਨੀ ਕੀਤੀ ਜਾਵੇ, ਤਾਂ ਜੋ ਗੇਟ ਪਾਸ ਸਕੈਨਿੰਗ ਅਤੇ ਫਿਜੀਕਲ ਵੈਰੀਫਿਕੇਸ਼ਨ ਦੀ ਪ੍ਰਕ੍ਰਿਆ ਵਿੱਚ ਕੋਈ ਰੁਕਾਵਟ ਨਾ ਆਵੇ। ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਸਿਰਫ ਮੰਡੀ ਦੇ ਨਿਰਧਾਰਿਤ ਘੇਰੇ ਵਿੱਚ ਹੀ ਗੇਟ ਪਾਸ ਸਕੈਨ ਕੀਤੇ ਜਾਣਗੇ। ਜਿਨ੍ਹਾਂ ਮੰਡੀਆਂ ਵਿੱਚ ਗੇਟ ਪਾਸ ਸਕੈਨ ਸਿਸਟਮ ਦੀ ਗਲਤ ਵਰਤੋ ਹੋਈ ਹੈ, ਉੱਥੇ ਸਬੰਧਿਤ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਪਹਿਚਾਣ ਕਰ ਕੇ ਵਿਸਤਾਰ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਸਖਤ ਪ੍ਰਸਾਸ਼ਨਿਕ ਕਾਰਵਾਈ ਦੇ ਨਾਲ-ਨਾਲ ਐਫਆਈਆਰ ਵੀ ਦਰਜ ਕੀਤੀ ਜਾਵੇ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਦੂਜੇ ਸੂਬਿਆਂ ਤੋਂ ਆਉਣ ਵਾਲੇ ਝੋਨੇ ਦੀ ਅਵੈਧ ਏਂਟਰੀ ਨੂੰ ਹਰ ਕੀਮਤ ‘ਤੇ ਰੋਕਿਆ ਜਾਵੇ। ਇਸ ਦੇ ਲਈ ਸਾਰੇ ਬੋਡਰ ਜਿਲ੍ਹਿਆਂ ਵਿੱਚ ਪੁਲਿਸ ਨੂੰ ਨਾਕਾਬੰਦੀ ਦੇ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰਸ਼ਾਸਨ ਨੇ ਮੋਹਾਲੀ ਵਿੱਚ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼ ਕੀਤੀ
ਅਧਿਕਾਰੀ ਵੀ ਆਪਣੇ ਖੇਤਰ ਵਿੱਚ ਕਰਨ ਜਾਂਚ ਮੁੱਖ ਮੰਤਰੀ ਨੇ ਕਿਹਾ ਕਿ ਜਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀ ਖੁਦ ਮੰਡੀਆਂ ਦਾ ਨਿਯਮਤ ਦੌਰਾ ਕਰਨ ਅਤੇ ਕਿਸਾਨਾਂ ਨਾਲ ਸੰਵਾਦ ਸਥਾਪਿਤ ਕਰਨ।ਜਿਨ੍ਹਾਂ ਰਾਇਸ ਮਿੱਲਾਂ ਨੂੰ ਝੋਨਾ ਅਲਾਟ ਕੀਤਾ ਗਿਆ ਹੈ, ਉਨ੍ਹਾਂ ਦੀ ਫਿਜੀਕਲ ਤਸਦੀਕ ਸਮੇਂ -ਸਮੇਂ ‘ਤੇ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਪੱਧਰ ‘ਤੇ ਲਾਪ੍ਰਵਾਹੀ ਜਾਂ ਭ੍ਰਿਸ਼ਟਾਚਾਰ ਪਾਏ ਜਾਣ ‘ਤੇ ਤੁਰੰਤ ਸਖਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੌਰਾਨ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਡੀਜੀਪੀ ਸ੍ਰੀ ਓਪੀ ਸਿੰਘ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਸ੍ਰੀ ਅੰਸ਼ਜ ਸਿੰਘ ਸਮੇਤ ਹੋਰ ਉੱਚ ਅਧਿਕਾਰੀ ਮੌਜੂਦ ਰਹੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













