WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਬਠਿੰਡਾ

ਪਿੰਡ ਝੂੰਬਾ ਵਿਖੇ 6 ਕਰੋੜ ਦੀ ਲਾਗਤ ਵਾਲੀ ਸਰਕਾਰੀ ਗਊਸ਼ਾਲਾ ਲਗਭਗ ਤਿਆਰ:ਡਿਪਟੀ ਕਮਿਸ਼ਨਰ

ਬਠਿੰਡਾ, 27 ਅਗਸਤ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਝੂੰਬਾ ਵਿਖੇ ਸਾਢੇ 7 ਏਕੜ ’ਚ 6 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਸਰਕਾਰੀ ਗਊਸ਼ਾਲਾ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਕਮਿਸ਼ਨਰ ਨਗਰ ਨਿਗਮ ਰਾਹੁਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਗਊਸ਼ਾਲਾ ਵਿੱਚ ਕਰੀਬ 900 ਗਊਆਂ ਦਾ ਰੱਖ-ਰਖਾਵ ਕੀਤਾ ਜਾ ਸਕੇਗਾ।

ਇੱਕ ਹੋਰ Ex CM ਵੱਲੋਂ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ

ਉਨ੍ਹਾਂ ਦੱਸਿਆ ਕਿ ਇਸ ਗਊਸ਼ਾਲਾ ’ਚ ਪਸ਼ੂਆਂ ਦੇ ਠਹਿਰਾਅ ਲਈ 6 ਵੱਡੇ ਸ਼ੈੱਡ ਬਣਾਏ ਗਏ ਹਨ ਅਤੇ 2 ਸ਼ੈੱਡ ਤੂੜੀ ਲਈ ਵੱਖਰੇ ਬਣਾਏ ਗਏ ਹਨ। ਇਸ ਤੋਂ ਇਲਾਵਾ ਗਊਆਂ ਦੀ ਸਾਂਭ-ਸੰਭਾਲ ਕਰਨ ਵਾਲੇ ਸਟਾਫ ਲਈ ਕਮਰੇ ਅਤੇ ਇੱਕ ਦਫਤਰ ਵੀ ਬਣਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਇਸ ਗਊਸ਼ਾਲਾ ਦੇ ਬਨਣ ਨਾਲ ਇਥੇ ਆਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਕੀਤੀ ਜਾਵੇਗੀ। ਇਸ ਨਾਲ ਜਿੱਥੇ ਆਲੇ-ਦੁਆਲੇ ਦੇ ਲੋਕਾਂ ਨੂੰ ਕਾਫੀ ਵੱਡਾ ਲਾਹਾ ਮਿਲੇਗਾ ਉਥੇ ਹੀ ਸੜਕ ਦੁਰਘਨਾਵਾਂ ਵੀ ਘੱਟਣਗੀਆਂ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਪ੍ਰਤਾਪ ਸਿੰਘ ਗਿੱਲ, ਨਗਰ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਰਜਿੰਦਰ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।

 

Related posts

ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਏ ਮੈਚਾਂ ਦੇ ਜੇਤੂਆਂ ਨੂੰ ਮਨਪ੍ਰੀਤ ਨੇ ਵੰਡੇ ਇਨਾਮ

punjabusernewssite

ਆਰ ਐਮ ਪੀ ਆਈ ਭਰਵਾਂ ਇਕੱਠ ਕਰਕੇ ਮਨਾਏਗੀ ਡਾ. ਬੀ.ਆਰ. ਅੰਬੇਦਕਰ ਦਾ ਪ੍ਰੀ ਨਿਰਵਾਣ ਦਿਵਸ

punjabusernewssite

ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ ਨੇ ਕੀਤੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ

punjabusernewssite