ਬਠਿੰਡਾ ਥਰਮਲ ਬੰਦ ਹੋਏ ਜਮੀਨ ਨੂੰ ਪੰਜਾਬ ਸਰਕਾਰ ਨੇ ਮੁੜ ਪੀਐਸਪੀਸੀਐਲ ਨੂੰ ਸੌਂਪੀ
Bathinda News (ਸੁਖਜਿੰਦਰ ਸਿੰਘ ਮਾਨ): ਪਿਛਲੇ ਲੰਮੇ ਸਮੇਂ ਤੋਂ ਬਠਿੰਡਾ ਸ਼ਹਿਰ ਦੇ ਬੱਸ ਸਟੈਂਡ ਨੂੰ ਬਦਲਣ ਦੀ ਚੱਲ ਰਹੀ ਚਰਚਾ ਜਲਦੀ ਹੀ ਸੱਚ ਵਿਚ ਸਾਬਤ ਹੋ ਸਕਦੀ ਹੈ। ਸੂਚਨਾ ਮੁਤਾਬਕ ਪੰਜਾਬ ਸਰਕਾਰ ਨੇ ਬਠਿੰਡਾ ਸ਼ਹਿਰ ਦੇ ਅੰਦਰ ਕਚਿਹਰੀਆਂ ਦੇ ਸਾਹਮਣੇ ਬਣੇ ਪੁਰਾਣੇ ਬੱਸ ਸਟੈਂਡ ਨੂੰ ਸ਼ਹਿਰ ਤੋਂ ਬਾਹਰ ਲਿਜਾਣ ਦੀ ਸਿਧਾਂਤਕ ਮੰਨਜੂਰੀ ਦੇ ਦਿੱਤੀ ਹੈ। ਇਹ ਬੱਸ ਸਟੈਂਡ ਮਲੋਟ ਰੋਡ ਉਪਰ ਹੀ ਫ਼ਾਈਨਲ ਹੋ ਰਿਹਾ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿਚ ਥਰਮਲ ਪਾਵਰ ਪਲਾਂਟ ਬਠਿੰਡਾ ਦੀ 253 ਏਕੜ ਜ਼ਮੀਨ ਬਠਿੰਡਾ ਵਿਕਾਸ ਅਥਾਰਟੀ ਨੂੰ ਰਿਹਾਇਸ਼ੀ/ਵਪਾਰਕ ਥਾਵਾਂ, ਵਾਟਰ ਟਰੀਟਮੈਂਟ ਪਲਾਂਟ, ਬੱਸ ਸਟੈਂਡ, ਈ.ਐਸ.ਆਈ. ਹਸਪਤਾਲ ਅਤੇ ਸਕੂਲਾਂ ਲਈ ਢੁਕਵੀਂ ਵਰਤੋਂ ਕਰਨ ਲਈ ਛੱਡ ਕੇ ਬਾਕੀ 1235 ਏਕੜ ਜ਼ਮੀਨ ਪੀ.ਐਸ.ਪੀ.ਸੀ.ਐਲ. ਨੂੰ ਵਾਪਸ ਕਰਨ ਦੀ ਮੰਨਜੂਰੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ
ਇਸ ਤੋਂ ਇਲਾਵਾ ਥਰਮਲ ਪਲਾਂਟ ਦੀ ਲਗਭਗ 173 ਏਕੜ ਜ਼ਮੀਨ ਵਿੱਚ ਪੈਂਦੀਆਂ ਤਿੰਨ ਝੀਲਾਂ ਦਾ ਪ੍ਰਸ਼ਾਸਕੀ ਕੰਟਰੋਲ ਬਠਿੰਡਾ ਵਿਕਾਸ ਅਥਾਰਟੀ ਕੋਲ ਰਹੇਗਾ, ਜਦਕਿ ਮਾਲਕੀ ਦਾ ਹੱਕ ਪੀ.ਐਸ.ਪੀ.ਸੀ.ਐਲ. ਕੋਲ ਰਹੇਗਾ। ਇਸ ਖੇਤਰ ਨੂੰ ਬਠਿੰਡਾ ਵਿਕਾਸ ਅਥਾਰਟੀ ਵੱਲੋਂ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ, ਜੋ ਸ਼ਹਿਰ ਨੂੰ ਟੂਰਿਸਟ ਹੱਬ ਬਣਾਏਗਾ। ਇਸ ਤੋਂ ਹੋਣ ਵਾਲਾ ਮੁਨਾਫ਼ਾ ਵਿਭਾਗ ਦੀ 80:20 ਨੀਤੀ ਤਹਿਤ ਪੀ.ਐਸ.ਪੀ.ਸੀ.ਐਲ. ਅਤੇ ਬਠਿੰਡਾ ਵਿਕਾਸ ਅਥਾਰਟੀ ਦਰਮਿਆਨ ਵੰਡਿਆ ਜਾਵੇਗਾ। ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਬੱਸ ਸਟੈਂਡ ਨੂੰ ਜਲਦੀ ਹੀ ਸ਼ਹਿਰ ਦੇ ਬਾਹਰ ਲਿਜਾਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸਨੂੰ ਸਿਧਾਂਤਕ ਮੰਨਜੂਰੀ ਮਿਲ ਚੁੱਕੀ ਹੈ ਤੇ ਹੁਣ ਕੁੱਝ ਦਿਨਾਂ ਬਾਅਦ ਇਸਦੀ ਰਸਮੀ ਸ਼ੁਰੂਆਤ ਵੀ ਹੋ ਜਾਵੇਗੀ। ਸੂਚਨਾ ਮੁਤਾਬਕ 1235 ਏਕੜ ਜਮੀਨ ਵਿਚ ਪੀਐਸਪੀਸੀਐਲ ਵੱਲੋਂ ਸੰਭਾਵਿਤ ਤੌਰ ’ਤੇ ਸੋਲਰ ਪਾਵਰ ਪਲਾਂਟ ਲਗਾਉਣ ਦੀ ਯੋਜਨਾ ਹੈ।
ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ 24 ਅਤੇ 25 ਨੂੰ ਦੋ ਰੋਜ਼ਾ ਵਿਸੇਸ ਇਜਲਾਸ ਸੱਦਿਆ
ਦਸਣਾ ਬਣਦਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਬਠਿੰਡਾ ਦੇ ਬੱਸ ਅੱਡੇ ਨੂੰ ਬਾਹਰ ਲਿਜਾਣ ਦੀ ਤਜ਼ਵੀਜ ’ਤੇ ਕੰਮ ਹੋ ਰਿਹਾ ਅਤੇ ਹੁਣ ਇਸਦੇ ਜਲਦੀ ਹੀ ਅਮਲੀ ਰੂਪ ਵਿਚ ਸਾਹਮਣੇ ਆਉਣ ਦੀ ਉਮੀਦ ਹੈ। ਗੌਰਤਲਬ ਹੈ ਕਿ ਬਠਿੰਡਾ ਵਿਚ ਚੱਲ ਰਹੇ ਸ਼੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਅਕਾਲੀ ਸਰਕਾਰ ਨੇ ਬੰਦ ਕਰ ਦਿੱਤਾ ਸੀ, ਹਾਲਾਂਕਿ ਉਸਤੋਂ ਬਾਅਦ ਕਾਂਗਰਸ ਦੀ ਟਿਕਟ ’ਤੇ ਚੋਣ ਲੜੇ ਮਨਪ੍ਰੀਤ ਬਾਦਲ ਨੇ ਇਸ ਪਲਾਂਟ ਨੂੰ ਦੁਬਾਰਾ ਚਾਲੂ ਕਰਨ ਦਾ ਸ਼ਹਿਰ ਵਾਸੀਆਂ ਨਾਲ ਭਰੋਸਾ ਕੀਤਾ ਸੀ ਪ੍ਰੰਤੂ ਉਨ੍ਹਾਂ ਦੇ ਵਿਤ ਮੰਤਰੀ ਹੁੰਦਿਆਂ ਕਾਂਗਰਸ ਸਰਕਾਰ ਨੇ ਇਤਿਹਾਸਕ ਥਰਮਲ ਪਲਾਂਟ ਨੂੰ ਢਹਿ ਢੇਰੀ ਕਰਕੇ ਇਸਦਾ ਨਾਮੋ-ਨਿਸ਼ਾਨ ਵੀ ਮਿਟਾ ਦਿੱਤਾ ਸੀ ਤੇ ਇਸਦੀ ਜਗ੍ਹਾਂ ਨੂੰ ਬੀਡੀੲਂੇ ਕੋਲ ਤਬਬੀਲ ਕਰ ਦਿੱਤਾ ਸੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ।
Share the post "ਬਠਿੰਡਾ ਦੇ ਬੱਸ ਸਟੈਂਡ ਨੂੰ ਮਲੋਟ ਰੋਡ ’ਤੇ ਬਦਲਣ ਲਈ ਸਰਕਾਰ ਨੇ ਦਿੱਤੀ ਸਿਧਾਂਤਕ ਸਹਿਮਤੀ"