ਬਠਿੰਡਾ ਦੇ ਬੱਸ ਸਟੈਂਡ ਨੂੰ ਮਲੋਟ ਰੋਡ ’ਤੇ ਬਦਲਣ ਲਈ ਸਰਕਾਰ ਨੇ ਦਿੱਤੀ ਸਿਧਾਂਤਕ ਸਹਿਮਤੀ

Date:

spot_img

👉ਬਠਿੰਡਾ ਥਰਮਲ ਬੰਦ ਹੋਏ ਜਮੀਨ ਨੂੰ ਪੰਜਾਬ ਸਰਕਾਰ ਨੇ ਮੁੜ ਪੀਐਸਪੀਸੀਐਲ ਨੂੰ ਸੌਂਪੀ
Bathinda News (ਸੁਖਜਿੰਦਰ ਸਿੰਘ ਮਾਨ): ਪਿਛਲੇ ਲੰਮੇ ਸਮੇਂ ਤੋਂ ਬਠਿੰਡਾ ਸ਼ਹਿਰ ਦੇ ਬੱਸ ਸਟੈਂਡ ਨੂੰ ਬਦਲਣ ਦੀ ਚੱਲ ਰਹੀ ਚਰਚਾ ਜਲਦੀ ਹੀ ਸੱਚ ਵਿਚ ਸਾਬਤ ਹੋ ਸਕਦੀ ਹੈ। ਸੂਚਨਾ ਮੁਤਾਬਕ ਪੰਜਾਬ ਸਰਕਾਰ ਨੇ ਬਠਿੰਡਾ ਸ਼ਹਿਰ ਦੇ ਅੰਦਰ ਕਚਿਹਰੀਆਂ ਦੇ ਸਾਹਮਣੇ ਬਣੇ ਪੁਰਾਣੇ ਬੱਸ ਸਟੈਂਡ ਨੂੰ ਸ਼ਹਿਰ ਤੋਂ ਬਾਹਰ ਲਿਜਾਣ ਦੀ ਸਿਧਾਂਤਕ ਮੰਨਜੂਰੀ ਦੇ ਦਿੱਤੀ ਹੈ। ਇਹ ਬੱਸ ਸਟੈਂਡ ਮਲੋਟ ਰੋਡ ਉਪਰ ਹੀ ਫ਼ਾਈਨਲ ਹੋ ਰਿਹਾ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿਚ ਥਰਮਲ ਪਾਵਰ ਪਲਾਂਟ ਬਠਿੰਡਾ ਦੀ 253 ਏਕੜ ਜ਼ਮੀਨ ਬਠਿੰਡਾ ਵਿਕਾਸ ਅਥਾਰਟੀ ਨੂੰ ਰਿਹਾਇਸ਼ੀ/ਵਪਾਰਕ ਥਾਵਾਂ, ਵਾਟਰ ਟਰੀਟਮੈਂਟ ਪਲਾਂਟ, ਬੱਸ ਸਟੈਂਡ, ਈ.ਐਸ.ਆਈ. ਹਸਪਤਾਲ ਅਤੇ ਸਕੂਲਾਂ ਲਈ ਢੁਕਵੀਂ ਵਰਤੋਂ ਕਰਨ ਲਈ ਛੱਡ ਕੇ ਬਾਕੀ 1235 ਏਕੜ ਜ਼ਮੀਨ ਪੀ.ਐਸ.ਪੀ.ਸੀ.ਐਲ. ਨੂੰ ਵਾਪਸ ਕਰਨ ਦੀ ਮੰਨਜੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ

ਇਸ ਤੋਂ ਇਲਾਵਾ ਥਰਮਲ ਪਲਾਂਟ ਦੀ ਲਗਭਗ 173 ਏਕੜ ਜ਼ਮੀਨ ਵਿੱਚ ਪੈਂਦੀਆਂ ਤਿੰਨ ਝੀਲਾਂ ਦਾ ਪ੍ਰਸ਼ਾਸਕੀ ਕੰਟਰੋਲ ਬਠਿੰਡਾ ਵਿਕਾਸ ਅਥਾਰਟੀ ਕੋਲ ਰਹੇਗਾ, ਜਦਕਿ ਮਾਲਕੀ ਦਾ ਹੱਕ ਪੀ.ਐਸ.ਪੀ.ਸੀ.ਐਲ. ਕੋਲ ਰਹੇਗਾ। ਇਸ ਖੇਤਰ ਨੂੰ ਬਠਿੰਡਾ ਵਿਕਾਸ ਅਥਾਰਟੀ ਵੱਲੋਂ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ, ਜੋ ਸ਼ਹਿਰ ਨੂੰ ਟੂਰਿਸਟ ਹੱਬ ਬਣਾਏਗਾ। ਇਸ ਤੋਂ ਹੋਣ ਵਾਲਾ ਮੁਨਾਫ਼ਾ ਵਿਭਾਗ ਦੀ 80:20 ਨੀਤੀ ਤਹਿਤ ਪੀ.ਐਸ.ਪੀ.ਸੀ.ਐਲ. ਅਤੇ ਬਠਿੰਡਾ ਵਿਕਾਸ ਅਥਾਰਟੀ ਦਰਮਿਆਨ ਵੰਡਿਆ ਜਾਵੇਗਾ। ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਬੱਸ ਸਟੈਂਡ ਨੂੰ ਜਲਦੀ ਹੀ ਸ਼ਹਿਰ ਦੇ ਬਾਹਰ ਲਿਜਾਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸਨੂੰ ਸਿਧਾਂਤਕ ਮੰਨਜੂਰੀ ਮਿਲ ਚੁੱਕੀ ਹੈ ਤੇ ਹੁਣ ਕੁੱਝ ਦਿਨਾਂ ਬਾਅਦ ਇਸਦੀ ਰਸਮੀ ਸ਼ੁਰੂਆਤ ਵੀ ਹੋ ਜਾਵੇਗੀ। ਸੂਚਨਾ ਮੁਤਾਬਕ 1235 ਏਕੜ ਜਮੀਨ ਵਿਚ ਪੀਐਸਪੀਸੀਐਲ ਵੱਲੋਂ ਸੰਭਾਵਿਤ ਤੌਰ ’ਤੇ ਸੋਲਰ ਪਾਵਰ ਪਲਾਂਟ ਲਗਾਉਣ ਦੀ ਯੋਜਨਾ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ 24 ਅਤੇ 25 ਨੂੰ ਦੋ ਰੋਜ਼ਾ ਵਿਸੇਸ ਇਜਲਾਸ ਸੱਦਿਆ

ਦਸਣਾ ਬਣਦਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਬਠਿੰਡਾ ਦੇ ਬੱਸ ਅੱਡੇ ਨੂੰ ਬਾਹਰ ਲਿਜਾਣ ਦੀ ਤਜ਼ਵੀਜ ’ਤੇ ਕੰਮ ਹੋ ਰਿਹਾ ਅਤੇ ਹੁਣ ਇਸਦੇ ਜਲਦੀ ਹੀ ਅਮਲੀ ਰੂਪ ਵਿਚ ਸਾਹਮਣੇ ਆਉਣ ਦੀ ਉਮੀਦ ਹੈ। ਗੌਰਤਲਬ ਹੈ ਕਿ ਬਠਿੰਡਾ ਵਿਚ ਚੱਲ ਰਹੇ ਸ਼੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਅਕਾਲੀ ਸਰਕਾਰ ਨੇ ਬੰਦ ਕਰ ਦਿੱਤਾ ਸੀ, ਹਾਲਾਂਕਿ ਉਸਤੋਂ ਬਾਅਦ ਕਾਂਗਰਸ ਦੀ ਟਿਕਟ ’ਤੇ ਚੋਣ ਲੜੇ ਮਨਪ੍ਰੀਤ ਬਾਦਲ ਨੇ ਇਸ ਪਲਾਂਟ ਨੂੰ ਦੁਬਾਰਾ ਚਾਲੂ ਕਰਨ ਦਾ ਸ਼ਹਿਰ ਵਾਸੀਆਂ ਨਾਲ ਭਰੋਸਾ ਕੀਤਾ ਸੀ ਪ੍ਰੰਤੂ ਉਨ੍ਹਾਂ ਦੇ ਵਿਤ ਮੰਤਰੀ ਹੁੰਦਿਆਂ ਕਾਂਗਰਸ ਸਰਕਾਰ ਨੇ ਇਤਿਹਾਸਕ ਥਰਮਲ ਪਲਾਂਟ ਨੂੰ ਢਹਿ ਢੇਰੀ ਕਰਕੇ ਇਸਦਾ ਨਾਮੋ-ਨਿਸ਼ਾਨ ਵੀ ਮਿਟਾ ਦਿੱਤਾ ਸੀ ਤੇ ਇਸਦੀ ਜਗ੍ਹਾਂ ਨੂੰ ਬੀਡੀੲਂੇ ਕੋਲ ਤਬਬੀਲ ਕਰ ਦਿੱਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Guru Kashi University ਦੇ ਨਿਊਜ਼ ਲੈਟਰ ਅਤੇ ਵਿਦਿਆਰਥੀ ਮੈਗਜ਼ੀਨ ਦੇ ਪੋਸਟਰ ਰੀਲੀਜ਼

Talwandi Sabo News: Guru Kashi University (ਗੁਰੂ ਕਾਸ਼ੀ ਯੂਨੀਵਰਸਿਟੀ)...

MRSPTU ਵੱਲੋਂ ਵਿਸ਼ਵ ਖੁਰਾਕ ਦਿਵਸ ਮੌਕੇ ਮਾਹਿਰ ਭਾਸ਼ਣ ਅਤੇ ‘ਬਿਨਾਂ ਅੱਗ ਦੇ ਭੋਜਨ ਤਿਆਰ ਕਰਨ’ ਦੇ ਮੁਕਾਬਲੇ ਕਰਵਾਏ

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...