ਅੰਮ੍ਰਿਤਸਰ, 19 ਜੂਨ: ਪਿਛਲੇ ਸਾਲ ਐਨਐਸਏ ਤਹਿਤ ਗ੍ਰਿਫਤਾਰ ਕਰਕੇ ਡਿਬਰੂਗੜ੍ਹ ਜੇਲ੍ਹ ’ਚ ਬੰਦ ਕੀਤੇ ਗਏ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਿਰੁਧ ਐਨਐਸਏ ਦੀ ਮਿਆਦ ਇੱਕ ਸਾਲ ਹੋਰ ਵਧਾ ਦਿੱਤੀ ਗਈ ਹੈ। ਪਛੜ ਕੇ ਬਾਹਰ ਆਈ ਜਾਣਕਾਰੀ ਮੁਤਾਬਕ ਇਹ ਵਾਧਾ 3 ਜੂਨ ਜਾਣੀ ਚੋਣ ਨਤੀਜਿਆਂ ਦੇ ਐਲਾਨ ਤੋਂ ਇੱਕ ਦਿਨ ਪਹਿਲਾਂ ਹੀ ਕਰ ਦਿੱਤਾ ਗਿਆ ਸੀ। ਹਾਲਾਂਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਹਲਕੇ ਤੋਂ ਬਤੌਰ ਅਜਾਦ ਉਮੀਦਵਾਰ ਕਰੀਬ ਦੋ ਲੱਖ ਵੋਟਾਂ ਦੇ ਅੰਤਰ ਨਾਲ ਜਿੱਤਣ ਦੇ ਚੱਲਦੇ ਉਨ੍ਹਾਂ ਦੇ ਪ੍ਰਵਾਰ ਅਤੇ ਪ੍ਰਸੰਸਕਾਂ ਨੂੰ ਉਮੀਦ ਸੀ ਕਿ ਹੁਣ ਉਸਨੂੰ ਰਿਹਾਅ ਕਰ ਦਿੱਤਾ ਜਾਵੇਗਾ।
ਇਕੱਲੇਪਣ ਤੋਂ ਪ੍ਰੇਸ਼ਾਨ ਸਾਬਕਾ ਡੀਐਸਪੀ ਨੇ ਗੋ+ਲੀ ਮਾਰ ਕੇ ਕੀਤੀ ਖੁਦਕਸ਼ੀ
ਉੱਘੇ ਵਕੀਲ ਹਰਪਾਲ ਸਿੰਘ ਖ਼ਾਰਾ ਐਨ.ਐਸ.ਏ ਦੀ ਮਿਆਦ ਵਿਚ ਅਗਲੇ ਸਾਲ ਮਾਰਚ ਤੱਕ ਵਾਧਾ ਕਰਨ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਪੱਪਲਪ੍ਰੀਤ ਸਿੰਘ, ਪ੍ਰਧਾਨ ਮੰਤਰੀ ਬਾਜੇਕੇ, ਸਰਬਜੀਤ ਕਲਸੀ ਆਦਿ ਦੂਜੇ ਸਾਥੀਆਂ ਉਪਰ ਵੀ ਇਹ ਵਾਧਾ ਲਾਗੂ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦਸਿਆ ਕਿ ਬਤੌਰ ਮਂੈਂਬਰ ਪਾਰਲੀਮੈਂਟ ਸਹੁੰ ਚੁੱਕਣ ਦੇ ਲਈ ਅੰਮ੍ਰਿਤਪਾਲ ਸਿੰਘ ਦੀ ਆਰਜ਼ੀ ਰਿਹਾਈ ਲਈ ਜ਼ਿਲ੍ਹਾ ਮੈਜਿਸਟਰੇਟ ਦੇ ਰਾਹੀਂ ਪ੍ਰਵਾਰ ਵੱਲੋਂ ਅਰਜੀ ਸਰਕਾਰ ਨੂੰ ਭੇਜੀ ਜਾ ਚੁੱਕੀ ਹੈ।