193 Views
ਚੰਡੀਗੜ੍ਹ: ਚੰਡੀਗੜ੍ਹ ਵਿਚ 22 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅਯੁੱਧਿਆ ‘ਚ ‘ਰਾਮ ਲਾਲਾ ਪ੍ਰਾਣ ਪ੍ਰਤਿਸ਼ਠਾ’ ਦੇ ਮੱਦੇਨਜ਼ਰ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ਼ਹਿਰ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਬੋਰਡ, ਕਾਰਪੋਰੇਸ਼ਨ ਅਤੇ ਉਦਯੋਗਿਕ ਇਕਾਈਆਂ ਬੰਦ ਰਹਿਣਗੀਆਂ।
ਬਠਿੰਡਾ ਵਿੱਚ ਲੁਟੇਰਿਆਂ ਨੇ ਪੀਆਰਟੀਸੀ ਬੱਸ ਦੇ ਕੰਡਕਟਰ ਤੋਂ ਖੋਹਿਆ ਪੈਸਿਆਂ ਵਾਲਾ ਬੈਗ
ਉਪਰੋਕਤ ਹੁਕਮ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹਨ। ਦਰਅਸਲ, 22 ਜਨਵਰੀ ਨੂੰ ਭਗਵਾਨ ਸ਼੍ਰੀ ਰਾਮ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ, ਲੋਕ ਇਸ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ। ਇਸ ਕਾਰਨ ਪ੍ਰਸ਼ਾਸਨ ਨੇ 22 ਜਨਵਰੀ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।